ਜਲੰਧਰ ’ਚ ਅਵਾਰਾ ਕੁੱਤਿਆਂ ਦਾ ਹਮਲਾ, 8 ਸਾਲ ਦੇ ਬੱਚੇ ਦੀ ਮੌਤ
Published : Feb 27, 2026, 6:29 pm IST
Updated : Feb 27, 2026, 6:29 pm IST
SHARE ARTICLE
Stray dogs attack in Jalandhar, 8-year-old child dies
Stray dogs attack in Jalandhar, 8-year-old child dies

ਸੁਲਤਾਨਪੁਰ ਦੇ ਗਿੱਲਾ ਗਾਖਲਾ ਪਿੰਡ ਦੀ ਘਟਨਾ

ਜਲੰਧਰ: ਸੁਲਤਾਨਪੁਰ ਦੇ ਗਿੱਲਾ ਗਾਖਲਾ ਪਿੰਡ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ। ਆਵਾਰਾ ਕੁੱਤਿਆਂ ਦੇ ਝੁੰਡ ਨੇ ਇੱਕ 8 ਸਾਲਾ ਬੱਚੇ 'ਤੇ ਹਮਲਾ ਕਰ ਦਿੱਤਾ। ਬੱਚੇ ਨੂੰ ਗੰਭੀਰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਬੱਚੇ ਦੀ ਪਹਿਚਾਣ ਇਤਵਾਰੀ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਮੁਤਾਬਕ, ਬੱਚਾ ਆਪਣੀ ਮਾਂ ਨਾਲ ਪਿਤਾ ਨੂੰ ਖੇਤਾਂ ਵਿੱਚ ਖਾਣਾ ਦੇਣ ਗਿਆ ਸੀ। ਖਾਣਾ ਪਹੁੰਚਾਉਣ ਤੋਂ ਬਾਅਦ, ਜਦੋਂ ਉਹ ਦੂਜੇ ਖੇਤ ਵਿੱਚ ਸ਼ੌਚ ਲਈ ਗਿਆ, ਉਸ ਵੇਲੇ ਕੁੱਤਿਆਂ ਦੇ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ।

ਇਸ ਘਟਨਾ ਨੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ 'ਤੇ ਕਾਬੂ ਪਾਇਆ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement