
ਭਾਵੇਂ ਮੌਤ ਤਾਂ ਸਾਰਿਆਂ ਨੂੰ ਆਉਣੀ ਹੈ ਪਰ ਕਈਆਂ ਦੀ ਮੌਤ ਸੁਰਖ਼ੀਆਂ ਬਣ ਜਾਂਦੀ ਹੈ। ਅਜਿਹੀ ਹੀ ਇੱਕ ਘਟਨਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ
ਭਾਵੇਂ ਮੌਤ ਤਾਂ ਸਾਰਿਆਂ ਨੂੰ ਆਉਣੀ ਹੈ ਪਰ ਕਈਆਂ ਦੀ ਮੌਤ ਸੁਰਖ਼ੀਆਂ ਬਣ ਜਾਂਦੀ ਹੈ। ਅਜਿਹੀ ਹੀ ਇੱਕ ਘਟਨਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ, ਜਿੱਥੇ ਕੀਰਤਨ ਕਰਦਿਆਂ ਹੀ ਅਮਰਜੀਤ ਸਿੰਘ ਝਾਂਸੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹਜ਼ੂਰੀ ਰਾਗੀ ਦੀ ਸੇਵਾ ਨਿਭਾ ਰਹੇ ਸਨ।
Amarjeet Singh Jhaansi
ਕੇਸਗੜ੍ਹ ਸਾਹਿਬ ਵਿਖੇ ਕੀਰਤਨ ਕਰਦਿਆਂ ਕਰਦਿਆਂ ਆਈ ਕੱਲ੍ਹ ਸ਼ਾਮ ਨੂੰ ਰੋਜ਼ਾਨਾ ਦੀ ਤਰ੍ਹਾਂ ਜਦੋਂ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਰਹਿਰਾਸ ਸਾਹਿਬ ਤੋਂ ਪਹਿਲਾਂ ਡਿਊਟੀ ਨਿਭਾਉਣ ਲੱਗੇ ਤਾਂ ਉਨ੍ਹਾਂ ਨੇ ਆਪਣੇ ਸਾਜ਼ ਖੋਲ੍ਹ ਕੇ ਕੀਰਤਨ ਦੀ ਅਰੰਭਤਾ ਹੀ ਕੀਤੀ ਸੀ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੀ ਅਕਾਲ ਚਲਾਣਾ ਕਰ ਗਏ।
Amarjeet Singh Jhaansi
ਇਸ ਗੱਲ ਦਾ ਪਤਾ ਜਿਉਂ ਹੀ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਰਣਜੀਤ ਸਿੰਘ ਨੂੰ ਲੱਗਾ ਤਾਂ ਤਾਂ ਉਨ੍ਹਾਂ ਤੁਰੰਤ ਭਾਈ ਅਮਰਜੀਤ ਸਿੰਘ ਝਾਂਸੀ ਨੂੰ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨਿਆ।
Amarjeet Singh Jhaansi
ਘਟਨਾ ਦਾ ਪਤਾ ਲੱਗਦੇ ਹੀ ਸਾਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਫੈਲ ਗਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਭਾਈ ਅਮਰਜੀਤ ਸਿੰਘ ਚਾਵਲਾ ਦਲਜੀਤ ਸਿੰਘ ਭਿੰਡਰ ਅਤੇ ਸਮੁੱਚੇ ਸਟਾਫ਼ ਨੇ ਇਸ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।