ਸੂਬੇ ਦੇ ਆਂਗਨਵਾੜੀ ਕੇਂਦਰਾਂ ਦੇ ਬਿਜਲੀ ਉਪਰਕਨ ਜੁੜਨਗੇ ਸੌਰ ਊਰਜਾ ਨਾਲ
Published : Aug 8, 2017, 4:53 pm IST
Updated : Mar 27, 2018, 6:40 pm IST
SHARE ARTICLE
Solar battery
Solar battery

ਹਰਿਆਣਾ ਦੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਕਵਿਤਾ ਜੈਨ ਨੇ ਕਿਹਾ ਹੈ ਕਿ ਸੂਬੇ ਦੇ ਆਂਗਨਵਾੜੀ ਕੇਂਦਰਾਂ ਵਿਚ ਗਰਮੀ ਦੇ ਮੌਸਮ ਵਿਚ ਬਿਜਲੀ ਦੀ ਸਮੱਸਿਆ ਨੂੰ ਦੂਰ ਕਰਨ

ਚੰਡੀਗੜ੍ਹ, 8 ਜੁਲਾਈ (ਸ.ਸ.ਸ.) : ਹਰਿਆਣਾ ਦੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਕਵਿਤਾ ਜੈਨ ਨੇ ਕਿਹਾ ਹੈ ਕਿ ਸੂਬੇ ਦੇ ਆਂਗਨਵਾੜੀ ਕੇਂਦਰਾਂ ਵਿਚ ਗਰਮੀ ਦੇ ਮੌਸਮ ਵਿਚ ਬਿਜਲੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਪੰਖਿਆਂ ਤੇ ਰੋਸ਼ਨੀ ਲਈ ਲਗਾਏ ਜਾਣ ਵਾਲੇ ਉਪਕਰਣਾਂ ਨੂੰ ਸੌਰ ਊਰਜਾ ਨਾਲ ਜੋੜਿਆ ਜਾਵੇਗਾ ਤਾਂ ਜੋ ਬੱਚਿਆਂ ਨੂੰ ਗਰਮੀ ਤੋਂ ਨਿਜਾਤ ਮਿਲ ਸਕੇ। ਸਰਕਾਰ ਦੇ ਇਸ ਕਦਮ ਨਾਲ ਜਿੱਥੇ ਆਂਗਨਵਾੜੀ ਕੇਂਦਰਾਂ ਦਾ ਮਾਹੌਲ ਚੰਗਾ ਹੋਵੇਗਾ, ਉੱਥੇ ਬੱਚਿਆਂ ਦੀ ਗਿਣਤੀ ਵੀ ਵੱਧੇਗੀ। ਉਨ੍ਹਾਂ ਦਸਿਆ ਕਿ ਹਰਿਆਣਾ ਦੇ ਸਾਰੇ 25962 ਆਂਗਨਵਾੜੀ ਕੇਂਦਰਾਂ ਨੂੰ ਪੜਾਅਵਾਰ ਢੰਗ ਨਾਲ ਸੌਰ ਊਰਜਾ ਨਾਲ ਜੋੜਿਆ ਜਾਵੇਗਾ, ਜਿਸ ਦੇ ਪਹਿਲੇ ਪੜਾਅ ਵਿਚ ਜਲਦ ਹੀ 9500 ਆਂਗਨਵਾੜੀ ਕੇਂਦਰਾਂ ਦੇ ਪੰਖਿਆਂ ਤੇ 3 ਲਾਇਟਾਂ ਨੂੰ ਸੌਰ ਊਰਜਾ ਨਾਲ ਜੋੜਿਆ ਜਾਵੇਗਾ।
ਇਹ ਜਾਣਕਾਰੀ ਅੱਜ ਇੱਥੇ ਸ੍ਰੀਮਤੀ ਜੈਨ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਮੀਟਿੰਗ ਵਿਚ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਦੇ ਆਂਗਨਵਾੜੀ ਕੇਂਦਰਾਂ ਨੂੰ ਸੌਰ ਊਰਜਾ ਨਾਲ ਜੋੜੇ ਜਾਣ ਦੇ ਆਦੇਸ਼ ਦਿੱਤੇ ਹਨ, ਉਸ ਦੀ ਪਾਲਣਾ ਵਿਚ ਮੁੱਖ ਮੰਤਰੀ ਮਨੋਹਰ ਲਾਲ ਨਾਲ ਸੂਬੇ ਦੀ ਸਾਰੀ ਆਂਗਨਵਾੜੀ ਕੇਂਦਰਾਂ ਨੂੰ ਸੌਰ ਊਰਜਾ ਨਾਲ ਜੋੜਣ ਦੀ ਇਜਾਜਤ ਪ੍ਰਾਪਤ ਕਰ ਲਈ ਹੈ। ਪਹਿਲੇ ਪੜਾਅ ਦੀ ਪਰਿਯੋਜਨਾ 'ਤੇ ਲਗਭਗ 16 ਕਰੋੜ ਰੁਪਏ ਰਾਜ ਸਰਕਾਰ ਵੱਲੋਂ ਖਰਚ ਕੀਤੇ ਜਾਣਗੇ।
ਉਨ੍ਹਾਂ ਦਸਿਆ ਕਿ ਪਹਿਲੇ ਪੜਾਅ ਵਿਚ ਜੋ ਆਂਗਨਵਾੜੀ ਕੇਂਦਰ ਸਰਕਾਰੀ ਭਵਨਾਂ ਵਿਚ ਚਲਾਏ ਜਾ ਰਹੇ ਹਨ, ਉਨ੍ਹਾਂ ਨੂੰ ਸੌਰ ਊਰਜਾ ਨਾਲ ਜੋੜਿਆ ਜਾਵੇਗਾ। ਉਨ੍ਹਾਂ ਨੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਤੇ ਹਰੇਡਾ ਦੇ ਅਧਿਕਾਰੀਆਂ ਨੂੰ ਤਕਨੀਕੀ ਪਹਿਲੂਆਂ 'ਤੇ ਵਿਚਾਰ ਕਰਕੇ ਪਰਿਯੋਜਨਾ ਨੂੰ ਜਲਦ ਤੋਂ ਜਲਦ ਸ਼ੁਰੂ ਕੀਤੇ ਜਾਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇੰਨ੍ਹਾਂ ਕੇਂਦਰਾਂ ਵਿਚ ਸੌਰ ਪੰਪ ਦੀ ਪਰਿਯੋਜਨਾ ਦੇ ਪ੍ਰਸਤਾਵ ਨੂੰ ਤਿਆਰ ਕਰਨ, ਸਾਰੇ ਆਂਗਨਵਾੜੀ ਕੇਂਦਰਾਂ ਵਿਚ ਸ਼ੁੱਧ ਪਾਣੀ ਅਤੇ ਪਖਾਣੇ ਵਿਚ ਪਾਣੀ ਦੀ ਉਪਲੱਬਧਾ ਲਈ ਸਰਵੇਖਣ ਕਰਵਾ ਕੇ ਅਸਲ ਸਥਿਤੀ ਦਾ ਪਤਾ ਲਗਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਤਾਲਮੇਲ ਸਥਾਪਿਤ ਕਰਕੇ ਜਿੰਨ੍ਹਾਂ ਆਂਗਨਵਾੜੀ ਕੇਂਦਰਾਂ ਵਿਚ ਪਖਾਣੇ ਨਹੀਂ ਹਨ, ਵਿਚ ਪਖਾਣੇ ਨਿਰਮਾਣ ਜਲਦ ਤੋਂ ਜਲਦ ਕਰਵਾਉਣ ਦੇ ਵੀ ਆਦੇਸ਼ ਦਿੱਤੇ। 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement