'ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗ
Published : Aug 10, 2017, 10:58 am IST
Updated : Mar 27, 2018, 1:43 pm IST
SHARE ARTICLE
Navjot Singh Sidhu
Navjot Singh Sidhu

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ...

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾ ਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਉਪਰੰਤ ਸਿੱਧੂ ਨੇ ਐਲਾਨ ਕੀਤਾ ਕਿ ਗੁਰਪੁਰਬ ਸਮਾਗਮ ਦੀਆਂ ਤਿਆਰੀਆਂ ਦੀ ਸ਼ੁਰੂਆਤ ਸੁਲਤਾਨਪੁਰ ਲੋਧੀ ਸ਼ਹਿਰ ਦੇ ਸੁੰਦਰੀਕਰਨ ਤੋਂ ਕੀਤੀ ਜਾਵੇਗੀ ਅਤੇ ਬਾਬਾ ਸੀਚੇਵਾਲ ਵੱਲੋਂ ਪਾਇਲਟ ਪ੍ਰਾਜੈਕਟ ਵਜੋਂ ਸੀਵਰੇਜ ਟਰੀਟਮੈਂਟ ਪਲਾਂਟ ਲਗਾ ਕੇ ਸ਼ਹਿਰ ਦੀ ਸਫਾਈ ਕੀਤੀ ਜਾਵੇਗੀ। 
ਵਿਧਾਇਕ ਸ੍ਰੀ ਚੀਮਾ ਨੇ ਕਿਹਾ ਕਿ 2019 ਵਿੱਚ ਮਨਾਏ ਜਾਣ ਵਾਲੇ 550ਵੇਂ ਗੁਰਪੁਰਬ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।ਪਿਛਲੇ ਸਮੇਂ ਵਿੱਚ ਤਖਤ ਸ੍ਰੀ ਹਜ਼ੂਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਪਟਨਾ ਸਾਹਿਬ ਅਤੇ ਅੰਮ੍ਰਿਤਸਰ ਵਿਖੇ ਹੋਏ ਵੱਖ-ਵੱਖ ਸ਼ਤਾਬਦੀ ਸਮਾਗਮਾਂ ਤੋਂ ਸੇਧ ਲੈ ਕੇ ਪ੍ਰੋਗਰਾਮ ਉਲੀਕੇ ਜਾਣਗੇ। 1969 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਗਏ 500ਵੇਂ ਗੁਰਪਰਬ ਸਮਾਗਮ ਤੋਂ ਵੀ ਸੇਧ ਲਈ ਜਾਵੇਗੀ ਤਾਂ ਜੋ 2019 ਵਿੱਚ ਹੋਣ ਵਾਲਾ ਸਮਾਗਮ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਦੇ ਚੇਤਿਆਂ ਵਿੱਚ ਸਦਾ ਲਈ ਵਸਿਆ ਰਹੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਸਿੱਧੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਸ੍ਰੀ ਚੀਮਾ ਦੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਐਲਾਨ ਕੀਤਾ ਸੀ ਕਿ 550ਵੇਂ ਗੁਰਪੁਰਬ ਸਮਾਗਮ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਸ਼ਹਿਰ ਦੇ ਸੁੰਦਰੀਕਰਨ ਤੋਂ ਇਸ ਸਮਾਗਮ ਦੀਆਂ ਤਿਆਰੀਆਂ ਆਰੰਭ ਕੀਤੀਆਂ ਜਾਣਗੀਆਂ। ਸ਼ਰਧਾਲੂ ਯਾਤਾਰੀਆਂ ਦੇ ਰਹਿਣ ਲਈ ਸਰਾਵਾਂ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਬਹੁਤ ਜਲਦ ਮੁੱਖ ਮੰਤਰੀ ਸੁਲਤਾਨਪੁਰ ਲੋਧੀ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਉਣਗੇ।
ਜਿਸ ਲਈ ਸਥਾਨਕ ਵਿਧਾਇਕ ਸ੍ਰੀ ਚੀਮਾ ਖੁਦ ਪ੍ਰਬੰਧਾਂ ਦੀ ਦੇਖ-ਰੇਖ ਕਰ ਰਹੇ ਹਨ। ਜਿਹੜੇ ਵੀ ਫੰਡ ਚਾਹੀਦੇ ਹੋਣਗੇ, ਪਹਿਲ ਦੇ ਆਧਾਰ 'ਤੇ ਜਾਰੀ ਕੀਤੇ ਜਾਣਗੇ। ਸਿੱਧੂ ਨੇ ਬਾਬਾ ਸੀਚੇਵਾਲ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਲਈ ਉਚੇਚੇ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂਕਿਹਾ ਕਿ ਜਿਸ ਤਰ੍ਹਾਂ ਬਾਬਾ ਸੀਚੇਵਾਲ ਵੱਲੋਂ ਦਸੂਹਾ ਵਿਖੇ ਸਿਰਫ 12 ਲੱਖ ਰੁਪਏ ਦੀ ਲਾਗਤ ਨਾਲ ਸਫਲਤਾਪੂਰਵਕ ਸੀਵਰੇਜ ਟਰੀਟਮੈਂਟ ਪਲਾਂਟ ਚਲਾਇਆ ਜਾ ਰਿਹਾ ਹੈ ਉਸੇ ਤਰਜ਼ 'ਤੇ ਸੂਬੇ ਵਿੱਚ ਬੰਦ ਪਏ ਸੀਵਰੇਜ ਟਰੀਟਮੈਂਟ ਪਲਾਂਟ ਚਲਾਏ ਜਾਣਗੇ ਅਤੇ ਪਾਣੀ ਨੂੰ ਟਰੀਟ ਕਰ ਕੇ ਸਿੰਚਾਈ ਲਈ ਵਰਤਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement