
ਸੇਖਵਾਂ ਨੇ ਕਿਹਾ ਕਿ ਉਨ੍ਹਾਂ ਅਕਾਲੀ ਦਲ ਨਾਲ ਧੋਖਾ ਨਹੀਂ ਕੀਤਾ ਸਗੋਂ ਉਨ੍ਹਾਂ ਨੂੰ ਪਾਰਟੀ ਚੋਂ ਕੱਢਿਆ ਗਿਆ ਹੈ
ਗੁਰਦਾਸਪੁਰ- ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਟਕਸਾਲੀ ਨੇ ਗੁਰਦਾਸਪੁਰ ਵਿਚ ਅਕਾਲੀ ਭਾਜਪਾ ਨੂੰ ਝਟਕਾ ਦਿੱਤਾ ਹੈ। ਗੁਰਦਾਸਪੁਰ ਵਿਚ ਵੱਖ-ਵੱਖ ਅਹੁਦਿਆਂ ਤੇ ਰਹਿ ਚੁੱਕੇ 31 ਅਕਾਲੀ ਲੀਡਰ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋ ਗਏ। ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਨੇ ਕਾਨਫਰੰਸ ਕਰ ਕੇ ਅਕਾਲੀ ਲੀਡਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ।
ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਕਤ ਆਗੂ 3 ਪੀੜੀਆਂ ਤੋਂ ਅਕਾਲੀ ਦਲ ਬਾਦਲ ਨਾਲ ਜੁੜੇ ਹੋਏ ਸਨ ਪਰ ਉਨ੍ਹਾਂ ਬਾਦਲ ਪਰਿਵਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਪਾਰਟੀ ਤੋਂ ਕਿਨਾਰਾ ਕਰ ਲਿਆ ਹੈ। ਸੇਖਵਾਂ ਨੇ ਕਿਹਾ ਕਿ ਉਨ੍ਹਾਂ ਅਕਾਲੀ ਦਲ ਨਾਲ ਧੋਖਾ ਨਹੀਂ ਕੀਤਾ ਸਗੋਂ ਉਨ੍ਹਾਂ ਨੂੰ ਪਾਰਟੀ ਚੋਂ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਅਕਾਲੀ ਦਲ ਤੇ ਕਬਜ਼ਾ ਕੀਤਾ ਹੋਇਆ ਹੈ ਅਤੇ ਇਹ ਪਰਿਵਾਰ ਕਿਸੇ ਹੋਰ ਨੂੰ ਅਕਾਲੀ ਵੀ ਨਹੀਂ ਮੰਨਦਾ। ਸੇਖਵਾਂ ਨੇ ਕਿਹਾ ਅੱਜ ਬਾਦਲ ਪਰਿਵਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਹੀ ਲੋਕ ਅਕਾਲੀ ਦਲ ਤੋਂ ਕਿਨਾਰਾ ਕਰ ਰਹੇ ਹਨ।