
ਜਿਸ ਤੋਂ ਬਾਅਦ ਅੱਜ 3 ਹੋਰ ਦੀ ਜਾਂਚ ਬਾਅਦ ਇਹ...
ਗੜ੍ਹਸ਼ੰਕਰ: ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਜਕੜ ਵਿਚ ਲੈ ਲਿਆ ਹੈ। ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤਕ 19000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ ਭਾਰਤ ਵਿਚ ਇਸ ਨਾਲ 16 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ 700 ਤੋਂ ਵੱਧ ਲੋਕ ਇਸ ਬਿਮਾਰੀ ਨਾਲ ਪੀੜਤ ਹਨ। ਪੰਜਾਬ ਵਿਚ ਹੁਣ ਤਕ ਇਸ ਵਾਇਰਸ ਨਾਲ 1 ਵਿਅਕਤੀ ਦੀ ਮੌਤ ਹੋ ਚੁੱਕੀ ਹੈ ਜਦਕਿ 37 ਮਰੀਜ਼ ਇਸ ਨਾਲ ਪਾਜ਼ੇਟਿਵ ਪਾਏ ਜਾ ਚੁੱਕੇ ਹਨ।
Corona virus
ਸ਼ੁੱਕਰਵਾਰ ਨੂੰ ਪੰਜਾਬ ਵਿਚ ਦੁਪਹਿਰ 1 ਵਜੇ ਤਕ ਚਾਰ ਮਰੀਜ਼ ਕੋਰੋਨਾ ਪਾਜ਼ੇਟਿਵ ਪਾਏ ਗਏ। ਇਨ੍ਹਾਂ ਵਿਚੋਂ ਤਿੰਨ ਮਰੀਜ਼ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦੇ ਹਨ। ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਜਲੰਧਰ ਜ਼ਿਲੇ ਦੇ ਪਿੰਡ ਵਿਰਕਾਂ ਦਾ ਇਕ 27 ਸਾਲਾ ਨੌਜਵਾਨ ਵੀ ਕੋਰੋਨਾ ਪਾਜ਼ੇਟਿਵ ਆਇਆ ਹੈ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਮੋਰਾਂਵਾਲੀ ਦੇ ਪਿਤਾ-ਪੁੱਤਰ ਦੇ ਕੋਰੋਨਾ ਵਾਇਰਸ ਦਾ ਟੈੱਸਟ ਪਾਜ਼ੇਟਿਵ ਆਇਆ ਸੀ।
ਜਿਸ ਤੋਂ ਬਾਅਦ ਅੱਜ 3 ਹੋਰ ਦੀ ਜਾਂਚ ਬਾਅਦ ਇਹ ਗਿਣਤੀ 5 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਪਿੰਡ ਮੋਰਾਂਵਾਲੀ ਅਤੇ ਨਜ਼ਦੀਕੀ ਪਿੰਡਾਂ 'ਚ ਘਰ-ਘਰ ਜਾ ਕੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਦੇ ਪਹਿਲੇ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ, ਜਿਸ ਨੂੰ ਭਲਕੇ ਹਸਪਤਾਲ ਤੋਂ ਛੁੱਟੀ ਦਿੱਤੇ ਜਾਣ ਦੀ ਉਮੀਦ ਹੈ।
18 ਮਾਰਚ ਨੂੰ ਪੰਜਾਬ ਦੇ ਨਵਾਂ ਸ਼ਹਿਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਵਿਅਕਤੀ 70 ਸਾਲਾ ਬਲਦੇਵ ਸਿੰਘ ਨੇ 6 ਦਿਨਾਂ ਵਿਚ ਹੀ 21 ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਕਰ ਦਿੱਤਾ। ਦਰਅਸਲ ਨਵਾਂਸ਼ਹਿਰ ਦੇ ਪਠਲਾਵਾ ਵਿਚ ਜਰਮਨੀ ਤੋਂ ਇਟਲੀ ਵਾਪਸ ਆਏ ਬਲਦੇਵ ਸਿੰਘ ਦੀ 18 ਮਾਰਚ ਨੂੰ ਮੌਤ ਹੋ ਗਈ ਸੀ ਪਰ ਜੋ ਵੀ ਉਸ ਦੇ ਸੰਪਰਕ ਵਿਚ ਆਇਆ ਉਹਨਾਂ ਵਿਚੋਂ ਕਈ ਪਾਜ਼ੀਟਿਵ ਹੋ ਗਏ। ਮੰਗਲਵਾਰ ਨੂੰ ਮਿਲੇ 3 ਨਵੇਂ ਮਾਮਲਿਆਂ ਵਿਚੋਂ 2 ਬਲਦੇਵ ਸਿੰਘ ਦਾ ਪੋਤਾ ਅਤੇ ਦੋਹਤਾ ਹੈ। ਹੁਣ ਤਕ ਜ਼ਿਲ੍ਹੇ ਵਿਚ ਮਿਲੇ ਸਾਰੇ ਮਾਮਲੇ ਬਲਦੇਵ ਸਿੰਘ ਨਾਲ ਹੀ ਸਬੰਧਿਤ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।