
ਭਾਰਤ ਵਿਚ ਲੌਕਡਾਊਨ ਹੋਣ ਤੋਂ ਬਾਅਦ ਹਰ ਪਾਸੇ ਅਵਾਜਾਈ ਠੱਪ ਹੋ ਗਈ ਹੈ
ਚੰਡੀਗੜ੍ਹ : ਭਾਰਤ ਵਿਚ ਲੌਕਡਾਊਨ ਹੋਣ ਤੋਂ ਬਾਅਦ ਹਰ ਪਾਸੇ ਅਵਾਜਾਈ ਠੱਪ ਹੋ ਗਈ ਹੈ। ਜਿਸਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ। ਇਸ ਬਾਰੇ ਪੱਤਰਕਾਰਾਂ ਨਾਲ ਗੱਲ਼ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਕਾਂਗੜ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਨੌਕਰੀ ਜਾਂ ਕਿਸੇ ਹੋਰ ਕਾਰਨ ਕਰਕੇ ਕਿਤੇ ਫਸਿਆ ਹੋਇਆ ਹੈ ਤਾਂ ਉਸ ਲਈ ਤਹਿਸੀਲਦਾਰ ਦੇ ਵੱਲੋਂ ਪਾਸ ਜ਼ਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਲੌਕਡਾਊਨ ਵਿਚ ਜੇਕਰ ਕੋਈ ਵਿਅਕਤੀ ਕਿਤੇ ਫਸਿਆ ਹੋਇਆ ਹੈ ਤਾਂ ਉਹ ਤਹਿਸੀਲਦਾਰ ਕੋਲ ਜਾ ਕੇ ਪਾਸ ਬਣਵਾ ਲਵੇ ਤਾਂ ਜੋ ਉਹ ਆਪਣੇ ਪਰਿਵਾਰ ਕੋਲ ਜਾ ਸਕੇ। ਮੰਤਰੀ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ ਇਸ ਸਬੰਧੀ ਸਾਰੇ ਤਹਿਸੀਲਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।
Captain Amrinder Singh
ਦੱਸ ਦੱਈਏ ਕਿ ਕਰੋਨਾ ਵਾਇਰਸ ਦੇ ਭਾਰਤ ਵਿਚ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਭਾਰਤ ਸਰਕਾਰ ਨੇ 24 ਮਾਰਚ ਤੋਂ ਲੈ ਕੇ ਅਗਲੇ 21 ਦਿਨ ਦੇ ਲਈ ਪੂਰੇ ਦੇਸ਼ ਵਿਚ ਲੌਕਡਾਊਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹਰ ਪਾਸੇ ਕੰਮਾਂਕਾਰਾਂ ਦੇ ਨਾਲ-ਨਾਲ ਆਵਾਜਾਈ ਵੀ ਠੱਪ ਹੋਈ ਪਈ ਹੈ। ਅਜਿਹੀ ਸਥਿਤੀ ਵਿਚ ਕੁਝ ਲੋਕ ਅਜਿਹੇ ਵੀ ਹਨ ਜਿਹੜੇ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਆਪਣੇ ਘਰਾਂ ਤੋਂ ਦੂਰ ਰਹਿ ਕੇ ਕੰਮ ਕਰ ਰਹੇ ਹਨ ਜਾਂ ਕਈ ਲੋਕ ਕਿਸੇ ਹੋਰ ਮਕਸਦ ਲਈ ਘਰ ਤੋਂ ਦੂਰ ਗਏ ਅਤੇ ਲੌਕਡਾਊਨ ਦੇ ਕਾਰਨ ਹੁਣ ਉਹ ਉਥੇ ਹੀ ਫਸੇ ਹੋਏ ਹਨ। ਉਨ੍ਹਾਂ ਲੋਕਾਂ ਦੀ ਸਹੂਲਤ ਦੇ ਲਈ ਪੰਜਾਬ ਸਰਕਾਰ ਨੇ ਇਹ ਕੱਦਮ ਚੁੱਕੇ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।