ਕੁੱਟ ਤੋਂ ਬਾਅਦ ਭਾਜਪਾ ਵਿਧਾਇਕ ਨਾਰੰਗ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਾਇਆ
Published : Mar 27, 2021, 7:43 pm IST
Updated : Mar 27, 2021, 7:43 pm IST
SHARE ARTICLE
Narang
Narang

ਭਾਰਤੀ ਜਨਤਾ ਪਾਰਟੀ ਵੱਲੋਂ ਪਾਸ ਕੀਤੇ ਤਿੰਨੇ ਕਾਲੇ ਕਾਨੂੰਨਾਂ ਨੂੰ ਲੈ ਕੇ ਦੇਸ਼ ਦੇ ਕਿਸਾਨਾਂ...

ਮਲੋਟ: ਭਾਰਤੀ ਜਨਤਾ ਪਾਰਟੀ ਵੱਲੋਂ ਪਾਸ ਕੀਤੇ ਤਿੰਨੇ ਕਾਲੇ ਕਾਨੂੰਨਾਂ ਨੂੰ ਲੈ ਕੇ ਦੇਸ਼ ਦੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਦੇਸ਼ ’ਚ ਵੱਖ ਵੱਖ ਥਾਵਾਂ ‘ਤੇ ਪਾਰਟੀ ਦੇ ਆਗੂਆਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

Arun NarangArun Narang

ਇਹ ਵਿਰੋਧ ਹਰ ਪੱਧਰ ਦੇ ਆਗੂਆਂ ਦਾ ਕੀਤਾ ਜਾ ਰਿਹਾ ਹੈ। ਅੱਜ ਮਲੋਟ ਵਿਖੇ ਪੁੱਜੇ ਅਬੋਹਰ ਤੋਂ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨਾਲ ਬੁਰੀ ਤਰ੍ਹਾਂ ਹੋਈ ਕੁੱਟਮਾਰ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਦੇ ਤਿੰਨ ਮੈਂਬਰੀ ਬੋਰਡ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਵਿਧਾਇਕ ਨਾਰੰਗ ਨੇ ਆਪਣੇ ਉੱਪਰ ਹੋਏ ਹਮਲੇ ਦੀ ਨਿੰਦਿਆ ਕੀਤੀ ਤੇ ਇਸ ਨੂੰ ਲੋਕਤੰਤਰ ਦੇ ਵਿਰੁੱਧ ਕਰਾਰ ਦਿੱਤਾ।

BJP leader in MaloutBJP leader in Malout

ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਖ਼ਰਾਬ ਹੋ ਚੁੱਕੀ ਹੈ। ਉਧਰ ਭਾਜਪਾ ਆਗੂਆਂ ਅਤੇ ਹੋਰ ਸਿਆਸੀ ਪਾਰਟੀਆਂ ਵੱਲੋਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਹੋਰ ਸਿਆਸੀ ਪਾਰਟੀਆਂ ਦਾ ਕਹਿਣਾ ਹੈ ਕਿ ਲੋਕਤੰਤਰ ਵਿਚ ਬਹੁਤ ਹੀ ਮੰਦਭਾਗੀ ਘਟਨਾ ਹੈ, ਕਿਸਾਨਾਂ ਨੂੰ ਆਪਣਾ ਵਿਰੋਧ ਕਰਨ ਦਾ ਹੱਕ ਹੈ ਪਰ ਕਿਸੇ ਦੀ ਬੇਤਹਾਸ਼ਾ ਕੁੱਟ-ਮਾਰ ਕਰਨਾ ਬਹੁਤ ਮੰਦਭਾਗੀ ਗੱਲ ਹੈ।

BJP LeaderBJP Leader

ਦੱਸ ਦਈਏ ਕਿ ਮਲੋਟ ਵਿੱਚ ਭਾਰਤੀ ਜਨਤਾ ਪਾਰਟੀ ਦੇ ਹਲਕਾ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਵੱਲੋਂ ਪ੍ਰੈੱਸ ਕਾਨਫਰੰਸ ਦੌਰਾਨ ਭੀੜ ਨੇ ਉਸ ਨਾਲ ਧੱਕਾਮੁੱਕੀ, ਕੱਪੜੇ ਪਾੜੇ ਅਤੇ ਖਿੱਚ-ਧੂਹ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਭਾਜਪਾ ਆਗੂਆਂ ਨੇ ਸੂਬੇ ਚ ਕਾਂਗਰਸ ਦੇ ਚਾਰ ਸਾਲ ਮਗਰੋਂ ਪੰਜਾਬ ਸਰਕਾਰ ਦੀਆਂ ਕਮੀਆਂ ਤੇ ਨਾਕਾਮੀਆਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਵੱਖ ਵੱਖ ਜ਼ਿਲ੍ਹਿਆਂ ਚ ਪ੍ਰੈੱਸ ਕਾਨਫਰੰਸ ਰੱਖੀਆਂ ਗਈਆਂ ਸਨ। ਜਿਸ ਦੌਰਾਨ ਉਲਟਾ ਭਾਜਪਾ ਆਗੂਆਂ ਨੂੰ ਕਿਸਾਨਾਂ ਦੇ ਜ਼ੋਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement