
ਕਿਸਾਨ ਆਗੂਆਂ ਨੇ ਬੀਜੇਪੀ ਦੀ ਆਗੂ ਦੀ ਆਮਦ 'ਤੇ ਤੁਰੰਤ ਕੀਤਾ ਵਿਰੋਧ!
ਫਿਰੋਜ਼ਪੁਰ: ਫਿਰੋਜ਼ਪੁਰ ਪ੍ਰੈੱਸ ਕਲੱਬ ਵਿੱਚ ਬੀਜੇਪੀ ਦੀ ਇਕ ਮਹਿਲਾ ਆਗੂ ਵੱਲੋਂ ਗੁਪਤ ਰੂਪ ਵਿੱਚ ਸੱਦੀ ਪ੍ਰੈੱਸ ਕਾਨਫ਼ਰੰਸ ਉਸ ਵਕਤ ਮੁਲਤਵੀ ਕਰਨੀ ਪਈ, ਜਦੋਂ ਕਿਸਾਨ ਆਗੂਆਂ ਨੂੰ ਇਸ ਦੀ ਭਿਣਕ ਪੈਂਦਿਆਂ ਹੀ ਉਨ੍ਹਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
Protest
ਫਿਰੋਜ਼ਪੁਰ ਦੇ ਪ੍ਰੈਸ ਕਲੱਬ ਵਿਖੇ ਸੱਦੀ ਗਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨ ਲਈ ਬੀਜੇਪੀ ਦੀ ਇੱਕ ਮਹਿਲਾ ਆਗੂ ਨੀਤਾ ਗਰਗ ਨੇ ਆਉਣਾ ਸੀ ਅਤੇ ਆਪਣੀ ਪਾਰਟੀ ਦਾ ਪ੍ਰਚਾਰ ਕਰਨਾ ਸੀ। ਜਦੋਂ ਕਿ ਕੁਝ ਹੀ ਮਿੰਟਾਂ ਵਿੱਚ ਕਿਸਾਨ ਆਗੂਆਂ ਨੂੰ ਪਤਾ ਚੱਲਣ ਤੇ ਉਹ ਸੈਂਕਡ਼ਿਆਂ ਦੀ ਗਿਣਤੀ ਵਿੱਚ ਇਕੱਠੇ ਹੋ ਗਏ ਅਤੇ ਬੀਜੇਪੀ ਦੀ ਆਗੂ ਨੂੰ ਪ੍ਰੈੱਸ ਕਾਨਫ਼ਰੰਸ ਨਾ ਕਰਨ ਦਿੱਤੀ ।
Protest
ਕਿਸਾਨ ਆਗੂਆਂ ਨੇ ਸਿੱਧੇ ਤੌਰ 'ਤੇ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਉਹ ਸੰਘਰਸ਼ ਕਰ ਰਹੇ ਹਨ, ਉੱਥੇ ਨਾਲ ਦੀ ਨਾਲ ਬੀਜੇਪੀ ਦੇ ਆਗੂਆਂ ਦਾ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਅੱਜ ਬੀਜੇਪੀ ਦੀ ਮਹਿਲਾ ਆਗੂ ਦਾ ਸੰਕੇਤਕ ਰੂਪ ਚ ਇਸ ਕਰਕੇ ਵਿਰੋਧ ਕੀਤਾ ਗਿਆ ਹੈ ਕਿ ਬੀਜੇਪੀ ਦੀਆਂ ਨੀਤੀਆਂ ਖ਼ਿਲਾਫ਼ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ।
Police