ਭਾਜਪਾ ਵਿਧਾਇਕ ਦੀ ਪੁਲਿਸ ਦੀ ਮੌਜੂਦਗੀ ਵਿੱਚ ਕੁੱਟਮਾਰ ਤੇ ਬੇਇੱਜ਼ਤ ਕਰਨਾ ਸ਼ਰਮਨਾਕ- ਕੈਂਥ
Published : Mar 27, 2021, 7:47 pm IST
Updated : Mar 27, 2021, 7:47 pm IST
SHARE ARTICLE
Paramjit Singh Kanth
Paramjit Singh Kanth

ਮੁੱਖ ਮੰਤਰੀ ਅਮਰਿੰਦਰ ਸਿੰਘ ਅਜਿਹੀਆਂ ਘਟਨਾਵਾਂ ਲਈ ਸਿੱਧੇ ਤੌਰ ਉੱਤੇ ਜੁਮੇਵਾਰ

ਚੰਡੀਗੜ੍ਹ: ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਬੁਰੇ ਤਰੀਕੇ ਨਾਲ ਫੇਲ੍ਹ ਅਤੇ ਚਿੰਤਾਜਨਕ ਬਣ ਗਈ ਹੈ। ਪੰਜਾਬ ਵਿੱਚ ਪਹਿਲਾਂ ਤਾਂ ਅਨੁਸੂਚਿਤ ਜਾਤੀਆਂ ਦੀਆਂ ਨੂੰ ਔਰਤਾਂ ਨੂੰ ਨੰਗਾ ਕਰਕੇ ਘੁਮਾਣਾ ਤੇ ਨੌਜਵਾਨਾਂ ਨਾਲ ਕੁੱਟ ਮਾਰ ਕਰਕੇ ਪਿਸ਼ਾਬ ਪਿਲਾਉਣ ਦੀ ਘਟਨਾਵਾਂ ਅਤੇ ਲੜਕੀਆਂ ਦੀ ਸਰੇਆਮ ਕਤਲ ਤੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਬੇਇੱਜ਼ਤੀ ਕਰਕੇ ਸਰੇਆਮ ਪਿੰਡ ਵਿਚ ਘੁਮਾਉਣ ਆਮ ਜਿਹੀ ਗੱਲ ਬਣ ਗਈ ਹੈ ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕੀਤਾ ,

BJP leaderBJP leaderਉਨਾਂ ਕਿਹਾ ਕਿ ਹੁਣ ਤਾ ਹੱਦ ਹੀ ਹੋ ਗਈ ਜਦੋਂ ਅਬੋਹਰ ਤੋਂ   ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਅਰਣੁ ਨਾਰੰਗ ਨੂੰ ਕੁੱਟ ਮਾਰ ਕਰਕੇ ਅਲਫ ਨੰਗਾ ਕਰ ਦਿੱਤਾ ਇਹ ਸਾਰਾ ਕੁਝ ਪੁਲਿਸ ਦੀ ਮੌਜੂਦਗੀ ਵਿੱਚ ਸਰੇਆਮ ਲੋਕਤੰਤਰ ਦੀ ਹੱਤਿਆ ਕੀਤੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਵਿਚ ਪੰਜਾਬ ਦੀ ਕਾਨੂੰਨ ਵਿਵਸਥਾ ਕੰਟਰੋਲ ਤੋਂ ਬਾਹਰ ਹੋ ਗਈ ਹੈ

photophotoਇਸ ਸਾਰੀ ਘਟਨਾਵਾਂ ਵਿੱਚ ਪੰਜਾਬ ਦਾ ਪੁਲਿਸ ਤੰਤਰ ਫੇਲ੍ਹ ਹੋ ਗਈ ਡਾਇਰੈਕਟਰ ਜਰਨਲ ਆਫ ਪੁਲਿਸ ਦਾ ਹੈਡ ਕੁਆਟਰ ਕਾਂਗਰਸ ਪਾਰਟੀ ਦਾ ਅੱਡਾ ਬਣਾਉਣ ਕੈਪਟਨ ਸਰਕਾਰ ਕਾਮਯਾਬ ਹੈ।  ਕਿਉਂਕਿ ਇਕੋ ਹੀ ਕਾਂਗਰਸ ਪਾਰਟੀ ਦੀ ਸੁਰੱਖਿਆ ਲਈ ਪੁਲਿਸ ਦਾ ਇਸਤੇਮਾਲ ਕੀਤਾ ਹੈ ਅਤੇ ਘਟਨਾਵਾਂ ਨੂੰ ਕਰਨ ਵਾਲਿਆਂ ਨੂੰ ਹੀ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਵੱਲੋਂ ਉਹਨਾਂ ਦੋਸ਼ੀਆਂ ਖਿਲਾਫ ਕਾਰਵਾਈ ਬਹੁਤ ਦੇਰੀ ਨਾਲ ਕਿਹਾ  ਜਾਂਦਾ ਹੈ।

BJP leaderBJP leaderਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਜਿਹੇ ਵਿਵਹਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ। ਪੰਜਾਬ ਸਰਕਾਰ ਦਾ ਗ੍ਰਹਿਣ ਵਿਭਾਗ ਵੀ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਕੋਲ ਹੋਣ ਦੇ ਬਾਵਜੂਦ ਸਿੱਧੇ ਤੌਰ ਉੱਤੇ ਜੁਮੇਵਾਰ ਹੈ। ਪੰਜਾਬ ਦੇ ਗਵਰਨਰ ਨੂੰ ਅਜਿਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਣਾਂ ਚਾਹੀਦਾ ਹੈ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਲਈ ਸਖਤ ਕਦਮ ਚੁੱਕੇ ਜਾਣ ਦੀ ਲੋੜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement