
ਕੋਰੋਨਾ ਦੇ ਨਾਂ ਤੇ ਇਕ ਘੰਟਾ ਜਾਮ ਕਰਕੇ ਡਰਾਮੇਬਾਜ਼ੀ ਕਰਨ ਦੀ ਬਜਾਏ ਸਿਹਤ ਸਹੂਲਤਾਂ ਨੂੰ ਦਰੁਸਤ ਕਰੇ ਕੈਪਟਨ ਸਰਕਾਰ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿੱਚ 11 ਤੋਂ 12 ਵਜੇ ਤੱਕ ਟ੍ਰੈਫਿਕ ਰੋਕਣ ਅਤੇ ਮੋਨ ਰੱਖਕੇ ਕੋਰੋਨਾ ਦੌਰਾਨ ਆਪਣੀ ਜਾਨ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੇ ਦਿੱਤੇ ਸੱਦੇ ਉਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਹਸਪਤਾਲਾਂ ਵਿੱਚ ਯੋਗ ਪ੍ਰਬੰਧ ਨਾ ਕਰਨ ਅਤੇ ਸਹੀ ਢੰਗ ਨਾਲ ਨਾ ਨਜਿੱਠਣ ਕਾਰਨ ਲੋਕਾਂ ਦੀ ਜਾਨ ਗਈ ਹੈ।
Corona
ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੁਣ ਜਦੋਂ ਸਰਕਾਰ ਕੋਰੋਨਾ ਨਾਲ ਨਜਿੱਠਣ ਵਿੱਚ ਅਸਫਲ ਰਹੀ ਤਾਂ ਲੋਕਾਂ ਨੂੰ ਦੀਆਂ ਨਜ਼ਰਾਂ ਵਿਚ ਆਪਣੇ ਆਪ ਨੂੰ ਸਹੀ ਦਿਖਾਉਣ ਲਈ ਅਜਿਹੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਮੇਂ ਸਿਰ ਸਹੀ ਕਦਮ ਨਾ ਚੁੱਕਣ ਕਾਰਨ ਪੰਜਾਬ ਦੇ ਲੋਕਾਂ ਦੀ ਜਾਨ ਚਲੀ ਗਈ।
Captain Amrinder Singh
ਪ੍ਰਮਾਤਮਾ ਉਨ੍ਹਾਂ ਆਪਣੇ ਚਰਨਾ ਵਿੱਚ ਨਿਵਾਸ ਬਖਸਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਵਰਤਣ ਦਾ ਬਲ ਬਖਸਣ। ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਨਾਲ ਨਜਿੱਠਣ ਲਈ ਕਦਮ ਚੁੱਕਣ ਦੀ ਬਜਾਏ ਥਾਲੀਆਂ ਖੜਕਾਉਣ ਦਾ ਸੱਦਾ ਦਿੱਤਾ ਸੀ, ਇਸੇ ਤਰ੍ਹਾਂ ਹੀ ਹੁਣ ਕੈਪਟਨ ਸਰਕਾਰ ਟ੍ਰੈਫਿਕ ਰੋਕਣ ਦਾ ਨਾਟਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਯੋਗ ਸਿਹਤ ਸਹੂਲਤਾਂ ਤਾਂ ਲੋਕਾਂ ਨੂੰ ਦੇ ਨਹੀਂ ਸਕੇ ਹੁਣ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹਾ ਕੁਝ ਕਰ ਰਹੇ ਹਨ।
CORONA
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੜਕਾਂ ਉਤੇ ਜਾਮ ਲਗਾਕੇ ਭੀੜ ਕਰਕੇ ਕਿਸ ਤਰ੍ਹਾਂ ਕੋਰੋਨਾ ਨਾਲ ਨਜਿੱਠ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਆੜ ਵਿੱਚ ਕੈਪਟਨ ਸਰਕਾਰ ਲੋਕਾਂ ਨੂੰ ਖੱਜਲ ਖੁਆਰ ਕਰਨਾ ਬੰਦ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਸੱਚਮੁੱਚ ਕੋਰੋਨਾ ਨਾਲ ਮਰਨ ਵਾਲਿਆਂ ਨੂੰ ਸੱਚੀ ਸ਼ਰਧਾਂਜਲੀ ਦੇਣਾ ਚਾਹੁੰਦੀ ਹੈ ਤਾਂ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਦਾ ਪੂਰਾ ਪ੍ਰਬੰਧ ਕਰੇ ਤਾਂ ਜੋ ਕਿਸੇ ਹੋਰ ਨੂੰ ਜਾਨ ਨਾ ਗੁਆਉਣੀ ਪਵੇ।
ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ ਦੇ ਚਲਦਿਆਂ ਲੋਕਾਂ ਦੀਆਂ ਨੌਕਰੀਆਂ ਚੱਲੀਆਂ ਗਈਆਂ ਅਤੇ ਰੁਜ਼ਗਾਰ ਬੰਦ ਹੋ ਗਿਆ ਹੈ। ਪੰਜਾਬ ਸਰਕਾਰ ਅਜਿਹੇ ਸਮੇਂ ਨੌਕਰੀਆਂ ਗੁਆਉਣ ਅਤੇ ਰੁਜ਼ਾਗਰ ਬੰਦ ਹੋਣ ਵਾਲੇ ਵਿਅਕਤੀਆਂ ਦੀ ਬਾਂਹ ਫੜ੍ਹੇ ਅਤੇ ਉਨ੍ਹਾਂ ਦੀ ਆਰਥਿਕ ਮਦਦ ਕਰੇ।