ਇਕਵਾਡੋਰ ਦੇ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Published : Mar 27, 2021, 4:37 pm IST
Updated : Mar 27, 2021, 4:37 pm IST
SHARE ARTICLE
Ecuadorian Ambassador Hector Cueva Khakome pays obeisance at Sachkhand Sri Harmandir Sahib
Ecuadorian Ambassador Hector Cueva Khakome pays obeisance at Sachkhand Sri Harmandir Sahib

ਬੀਬੀ ਜਗੀਰ ਕੌਰ ਨਾਲ ਮੁਲਾਕਾਤ ਦੌਰਾਨ ਸਿੱਖ ਧਰਮ ਦੀਆਂ ਪ੍ਰਾਪਤੀਆਂ ਬਾਰੇ ਜਾਣ ਕੇ ਹੋਏ ਪ੍ਰਭਾਵਿਤ

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) - ਇਕਵਾਡੋਰ ਦੇ ਭਾਰਤ ਵਿਚ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸ੍ਰੀਮਤੀ ਤੋਇਆ, ਇੰਡੀਅਨ ਆਫ ਚੈਬਰ ਆਫ ਇੰਟਰਨੈਸ਼ਨਲ ਬਿਜ਼ਨੈਸ (ਆਈਸੀਆਈਬੀ) ਦੇ ਪ੍ਰੈਜੀਡੈਂਟ ਸ. ਮਨਪ੍ਰੀਤ ਸਿੰਘ ਨਾਗੀ ਤੇ ਪੰਜਾਬ ਕਨਵੀਨਰ ਸ. ਇਕਬਾਲਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ।

File photo

ਉਨ੍ਹਾਂ ਨੇ ਗੁਰਬਾਣੀ ਕੀਰਤਨ ਸੁਣਿਆ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸੇ ਦੌਰਾਨ ਇਕਵਾਡੋਰ ਦੇ ਰਾਜਦੂਤ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਓਐਸਡੀ ਡਾ ਅਮਰੀਕ ਸਿੰਘ ਲਤੀਫਪੁਰ ਅਤੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸਨਮਾਨਿਤ ਕੀਤਾ। 

 File Photo

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਰਾਜਦੂਤ ਹੈਕਟਰ ਕੁਏਵਾ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਦੌਰਾਨ ਇਕਵਾਡੋਰ ਵਿਚ ਪੰਜਾਬੀ ਅਤੇ ਖਾਸਕਰ ਸਿੱਖ ਭਾਈਚਾਰੇ ਨੂੰ ਉਭਾਰਨ ਸਬੰਧੀ ਵਿਚਾਰ-ਵਟਾਂਦਰਾਂ ਕੀਤਾ। ਉਨ੍ਹਾਂ ਨੂੰ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਬਾਰੇ ਸੰਖੇਪ ਵਿਚ ਜਾਣਕਾਰੀ ਦਿੰਦਿਆਂ ਦੇਸ਼ ਦੁਨੀਆਂ ਅੰਦਰ ਸਿੱਖਾਂ ਦੇ ਯੋਗਦਾਨ ਅਤੇ ਪ੍ਰਾਪਤੀਆਂ ਬਾਰੇ ਦੱਸਿਆ।

File photo

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਰਾਜਦੂਤ ਨੂੰ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਲੋਕਤੰਤਰੀ ਸੰਸਥਾ ਹੋਣ ਨਾਤੇ ਪੂਰੇ ਵਿਸ਼ਵ ਦੇ ਸਿੱਖਾਂ ਦੀ ਪ੍ਰਤੀਨਿਧਤਾ ਕਰਦੀ ਹੈ ਅਤੇ ਜਿਥੇ ਵੀ ਸਿੱਖਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਪੈਂਦਾ ਹੈ, ਉਸ ਸਬੰਧੀ ਅਵਾਜ਼ ਉਠਾਉਂਦੀ ਹੈ। ਇਸ ਮੌਕੇ ਰਾਜਦੂਤ ਹੈਕਟਰ ਕੁਏਵਾ ਖਾਕੋਮੇ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਮੁਕੰਮਲ ਸ਼ਾਂਤੀ ਅਤੇ ਸ਼ੁੱਧੀ ਦਾ ਭਾਵ ਮਹਿਸੂਸ ਹੋਇਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਿੱਖ ਧਰਮ ਬਾਰੇ ਦਿੱਤੀ ਗਈ ਸੰਖੇਪ ਜਾਣਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਕਿਹਾ ਕਿ ਇਹ ਸੱਚਮੁੱਚ ਹੀ ਉਨ੍ਹਾਂ ਲਈ ਖ਼ਾਸ ਜਾਣਕਾਰੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement