
...ਨਸ਼ਾ ਤਸਕਰ ਅਕਾਲੀ-ਕਾਂਗਰਸੀ ਆਗੂਆਂ ਨਾਲ ਮੋਹ ਨਾ ਛੱਡਣ ਤੇ 'ਆਪ' ਕਰੇਗੀ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ : ਗਿਆਸਪੁਰਾ
ਚੰਡੀਗੜ੍ਹ - ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਰਾਣੋ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਐਸਟੀਐਫ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਨੂੰ ਜਨਤਕ ਨਾ ਕਰਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਿਸ਼ਾਨਾ ਬਣਾਉਂਦੇ ਹੋਏ ਫੋਟੋਆਂ ਦਿਖਾਉਂਦਿਆਂ ਸਵਾਲ ਕੀਤਾ ਕਿ ਕੀ ਕੈਪਟਨ ਇਨ੍ਹਾਂ ਆਗੂਆਂ ਨੂੰ ਬਚਾਉਣ ਲੱਗੇ ਹੋਏ ਹਨ?
Manwinder singh giaspura
ਅੱਜ ਇਥੇ ਪਾਰਟੀ ਹੈੱਡਕੁਆਟਰ ਉਤੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਆਪ ਆਗੂ ਮਨਵਿੰਦਰ ਸਿੰਘ ਗਿਆਸਪੁਰਾ, ਐਡਵੋਕੇਟ ਦਿਨੇਸ਼ ਚੱਢਾ ਅਤੇ ਐਡਵੋਕੇਟ ਗੋਵਿੰਦਰ ਮਿੱਤਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗੁਰਦੀਪ ਸਿੰਘ ਰਾਣੋ ਦੇ ਨਾਲ ਮਿਲੀਭੁਗਤ ਵਾਲੇ ਪੁਲਿਸ ਅਫਸਰਾਂ ਨੂੰ ਤਾਂ ਮੁਅੱਤਲ ਕਰ ਦਿੱਤਾ ਹੈ, ਪਰ ਰਾਜਨੀਤਿਕ ਆਗੂਆਂ ਉਤੇ ਕਾਰਵਾਈ ਕਰਨ ਤੋਂ ਕਿਉਂ ਚੁੱਪ ਹਨ।
captain amarinder singh
ਉਨ੍ਹਾਂ ਕਾਂਗਰਸੀਆਂ ਅਤੇ ਅਕਾਲੀ ਦਲ ਦੇ ਵੱਡੇ ਆਗੂਆਂ ਦੀਆਂ ਗੁਰਦੀਪ ਰਾਣੋ ਨਾਲ ਫੋਟੋ ਦਿਖਾਉਂਦੇ ਹੋਏ ਕਿਹਾ ਕਿ 'ਕੀ ਇਹ ਆਗੂ ਤਾਂ ਨਹੀਂ ਹਨ ਜਿਨ੍ਹਾਂ ਦਾ ਜ਼ਿਕਰ ਐਸਟੀਐਫ ਵੱਲੋਂ ਆਪਣੀ ਰਿਪੋਰਟ ਵਿੱਚ ਕੀਤਾ ਗਿਆ ਕਿ ਕੁਝ ਰਾਜਨੀਤਿਕ ਆਗੂ ਵੀ ਸ਼ਾਮਲ ਹਨ? ਉਨ੍ਹਾਂ ਕਿ ਕਿਹਾ ਕਿ ਇਸ ਮਾਮਲੇ ਵਿੱਚ ਅਕਾਲੀ ਦਲ ਨੇ ਗੁਰਦੀਪ ਸਿੰਘ ਰਾਣੋ ਵਾਲਾ ਬੂਟਾ ਲਗਾਇਆ, ਜਿਸ ਨੂੰ ਕਾਂਗਰਸੀਆਂ ਨੇ ਸਿੰਜਿਆਂ ਜਿਸ ਕਰਕੇ ਇਹ ਆਪਣੇ ਨਸ਼ੇ ਦੇ ਧੰਦੇ ਵਿੱਚ ਵਧਿਆ ਅਤੇ ਫੁੱਲਿਆਂ।
ਉਨ੍ਹਾਂ ਕਿਹਾ ਕਿ ਰਾਣੋ ਨਸ਼ਾ ਧੰਦੇ ਨਾਲ ਨਾਲ ਕੁੜੀਆਂ ਸਪਲਾਈ ਕਰਨ ਦਾ ਕਾਰੋਬਾਰ ਵੀ ਕਰਦਾ ਰਿਹਾ ਅਤੇ ਅਫਸਰਾਂ ਨੂੰ ਲੜਕੀਆਂ ਸਪਲਾਈ ਕਰਕੇ ਖੁਸ਼ ਕਰਦਾ ਰਿਹਾ। ਆਗੂਆਂ ਨੇ ਕਿਹਾ ਕਿ ਸਿਰਫ ਪੁਲਿਸ ਅਫਸਰਾਂ ਨੂੰ ਮੁਅੱਤਲ ਕੀਤਾ ਜਾਣਾ ਕਾਫੀ ਨਹੀਂ ਹੈ, ਉਨ੍ਹਾਂ ਨੂੰ ਨੌਕਰੀ ਤੋਂ ਬਰਖਾਸਤ ਕਰਕੇ ਜੇਲ੍ਹ ਭੇਜਿਆ ਅਤੇ ਅਤੇ ਰਾਜਨੀਤਿਕ ਆਗੂਆਂ ਦੇ ਨਾਮ ਜਨਤਕ ਕੀਤੇ ਜਾਣ।
Gurdeep Singh Rano
ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਸਬੰਧੀ ਅੰਕੜੇ ਦੇ ਕੇ ਇਸ਼ਤਿਹਾਰ ਦਿੱਤੇ ਜਾ ਰਹੇ ਹਨ ਅਤੇ ਆਪਣੀ ਪ੍ਰਾਪਤੀ ਦੱਸ ਰਹੀ ਹੈ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਸਰਕਾਰ ਦੇ ਅੰਕੜਿਆਂ ਮੁਤਾਬਕ ਨਸ਼ਾ ਤਸਕਰਾਂ ਦੀ ਗਿਣਤੀ ਵਧ ਰਹੀ ਹੈ ਅਤੇ ਕੈਪਟਨ ਸਰਕਾਰ ਆਪਣੀ ਪ੍ਰਾਪਤ ਦਸ ਰਹੀ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਹੁਣ ਤੱਕ ਦਾ ਸਭ ਤੋਂ ਨਖਿੱਧ ਏਜੀ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਮਾਮਲੇ ਸਬੰਧੀ ਕਈ ਕਮੇਟੀਆਂ ਵੱਲੋਂ ਬੰਦ ਲਿਫਾਫਾ ਰਿਪੋਰਟਾਂ ਦਿੱਤੀਆਂ ਗਈਆਂ, ਜਿਨ੍ਹਾਂ ਨੂੰ ਖੁੱਲ੍ਹਵਾਉਣ ਲਈ ਏਜੀ ਨੇ ਕੋਈ ਦਿਲਚਸਪੀ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਏਜੀ ਨਸ਼ੇ ਸਬੰਧੀ ਕੋਈ ਵੀ ਕੇਸ ਅਦਾਲਤ ਵਿੱਚ ਕੋਈ ਵੀ ਕੇਸ ਸਹੀ ਢੰਗ ਨਾਲ ਪੇਸ਼ ਕਰਨ ਵਿਚ ਰਿਹਾ ਨਾਕਾਬ ਰਹੇ ਹਨ।
captain amarinder singh
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਇਨ੍ਹਾਂ ਰਿਪੋਰਟਾਂ ਨੂੰ ਜਨਤਕ ਕਰਨ ਤੋਂ ਇਸ ਲਈ ਬਚ ਰਹੇ ਹਨ ਕਿ ਅਕਾਲੀਆਂ ਅਤੇ ਕਾਂਗਰਸੀ ਕਈ ਆਗੂਆਂ ਦੇ ਨਾਮ ਇਨ੍ਹਾਂ ਰਿਪੋਰਟਾਂ ਵਿੱਚ ਆਉਣਗੇ। ਉਨ੍ਹਾਂ ਕਿਹਾ ਕਿ ਇਸ ਲਈ ਉਨ੍ਹਾਂ ਆਗੂਆਂ ਨੂੰ ਬਚਾਉਣ ਵਾਸਤੇ ਕੈਪਟਨ ਅਮਰਿੰਦਰ ਨੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚੋਂ 4 ਦਿਨਾਂ ਵਿੱਚ ਨਸ਼ਾ ਖਤਮ ਕਰਨ ਦੀ ਸ੍ਰੀ ਗੁਟਕਾ ਸਾਹਿਬ ਹੱਥ ਵਿੱਚ ਫੜ੍ਹਕੇ ਸਹੁੰ ਚੁੱਕੀ ਸੀ। ਪਰ ਮੁੱਖ ਮੰਤਰੀ ਦੀ ਕੁਰਸੀ ਉਤੇ ਬੈਠਦੇ ਹੀ ਮੁਕਰ ਗਏ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਹੁਣ ਲੋਕਾਂ ਨੂੰ ਗੁੰਮਰਾਹ ਕਰਨ ਲਈ ਹੁਣ ਕਹਿ ਰਹੇ ਹਨ ਕਿ ਉਨ੍ਹਾਂ ਨੇ ਨਸ਼ੇ ਦਾ ਲੱਕ ਤੋੜਨ ਦੀ ਗੱਲ ਕੀਤੀ ਸੀ, ਨਾ ਕਿ ਨਸ਼ੇ ਨੂੰ ਖਤਮ ਕਰਨ ਦੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਜੇਕਰ ਨਸ਼ੇ ਦੇ ਧੰਦੇ ਵਿਚ ਸ਼ਾਮਲ ਆਗੂਆਂ ਦੇ ਨਾਮ ਜਨਤਕ ਨਾ ਕੀਤੇ ਤਾਂ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਜਨ ਅੰਦੋਲਨ ਸ਼ੁਰੂ ਕਰੇਗੀ।