ਸੁਖਬੀਰ ਬਾਦਲ ਨੇ ਭਾਜਪਾ ਵਿਧਾਇਕ ਅਰੁਣ ਨਾਰੰਗ ’ਤੇ ਹਿੰਸਕ ਹਮਲੇ ਦੀ ਕੀਤੀ ਨਿਖੇਧੀ
Published : Mar 27, 2021, 8:11 pm IST
Updated : Mar 27, 2021, 8:13 pm IST
SHARE ARTICLE
Sukhbir Badal
Sukhbir Badal

ਚੁਣੇ ਹੋਏ ਪ੍ਰਤੀਨਿਧ ਦੇ ਮਾਣ ਸਨਮਾਨ ਦੀ ਰਾਖੀ ਵਿਚ ਅਸਫਲਤਾ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਘਟਨਾ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ...

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ’ਤੇ ਹੋਏ ਹਿੰਸਕ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਸੂਬਾ ਪੁਲਿਸ ਵੱਲੋਂ ਇਕ ਚੁਣੇ ਹੋਏ ਪ੍ਰਤੀਨਿਧ ਦੇ ਮਾਣ ਸਨਮਾਨ ਦੀ ਰਾਖੀ ਵਿਚ ਅਸਫਲਤਾ ਦੀ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਭਾਜਪਾ ਵਿਧਾਇਕ ’ਤੇ ਮਲੋਟ ਵਿਚ ਹੋਏ ਹਮਲੇ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਨੇ ਹਰ ਕਿਸੇ ਨੂੰ ਅਪੀਲ ਕੀਤੀ ਕਿ ਸੂਬੇ ਵਿਚ ਸ਼ਾਂਤੀ ਤੇ  ਫਿਰਕੂ ਸਦਭਾਵਨਾ ਵਿਚ ਵਿਘਨ ਨਾ ਪਵੇ, ਇਸ ਵਾਸਤੇ ਹਰ ਕੋਈ ਸੰਜਮ ਨਾਲ ਕੰਮ ਲਵੇ।

Arun NarangArun Narang

ਉਹਨਾਂ ਨੇ ਆਪਣਾ ਫਰਜ਼ ਨਿਭਾਉਣ ਵਿਚ ਅਸਫਲ ਰਹਿਣ ’ਤੇ ਸੂਬਾ ਪੁਲਿਸ ਦੀ ਤਿੱਖੀ ਆਲੋਚਨਾ ਕੀਤੀ ਤੇ ਕਿਹਾ ਕਿ ਕਾਂਗਰਸ ਸਰਕਾਰ ਤਾਂ ਅਮਨ ਕਾਨੁੰਨ ਦੀ ਵਿਵਸਥਾ ਕਾਇਮ ਰੱਖਣ ਵਿਚ ਵੀ ਬੁਰੀ ਤਰ੍ਹਾਂ ਅਸਫਲ ਰਹੀ ਹੈ। ਸ੍ਰੀ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਹਿੰਸਾ ਦੀ ਸਭਿਅਕ ਸਮਾਜ ਵਿਚ ਕੋਈ ਥਾਂ ਨਹੀਂ ਹੈ ਤੇ ਅਜਿਹੀਆਂ ਕਾਰਵਾਈਆਂ  ਕਿਸਾਨ ਸੰਘਰਸ਼ ਨੁੰ ਕਮਜ਼ੋਰ ਕਰਨਗੀਆਂ। ਉਹਨਾਂ ਜ਼ੋਰ ਦੇ ਕੇ ਕਿਹਾ  ਕਿ ਲੋਕਤੰਤਰ ਵਿਚ ਹਰ ਕਿਸੇ ਨੂੰ ਰੋਸ ਪ੍ਰਗਟ ਕਰਨ ਦਾ ਹੱਕ ਹੈ ਪਰ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਯਕੀਨੀ ਬਣਾਉਣ ਲਈ ਖਿਆਲ ਰੱਖਿਆ ਜਾਣਾ ਚਾਹੀਦਾ ਹੈ।

NarangNarang

ਉਹਨਾਂ ਕਿਹਾ ਕਿ ਜਿਸ ਤਰੀਕੇ ਮਲੋਟ ਵਿਚ ਰੋਸ  ਪ੍ਰਦਰਸ਼ਨ ਹੱਥਾਂ ਵਿਚੋਂ ਬਾਹਰ ਹੋ ਗਿਆ, ਇਹ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਹਰ ਕਿਸੇ ਨੁੰ ਆਪਣੇ ਵਿਚਾਰ  ਰੱਖਣ ਦਾ ਹੱਕ ਹੈ ਪਰ ਆਪਣੇ ਵਿਚਾਰ ਇਸ ਤਰੀਕੇ ਰੱਖੇ ਜਾਣੇ ਚਾਹੀਦੇ ਹਨ ਕਿ ਕਿਸੇ ਹੋਰ ਦੀਆਂ ਭਾਵਨਾਵਾਂ ਨੂੰ ਸੱਟ ਨਾ ਵੱਜੇ। 
ਸ੍ਰੀ ਬਾਦਲ ਨੇ ਕੇਂਦਰ ਤੇ ਪੰਜਾਬ ਸਰਕਾਰ ਦੋਹਾਂ ਨੂੰ ਆਖਿਆ ਕਿ ਉਹ ਤਣਾਅ ਮਾਹੌਲ ਵਿਚ ਕੁੜਤਣ ਘਟਾਉਣ ਲਈ ਲੋੜੀਂਦੇ ਕਦਮ ਚੁੱਕਣ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਸੁਣਨ ਤੋਂ ਇਨਕਾਰ ਕਰਨ ਅਤੇ ਤਿੰੰਨ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰਨ ਕਾਰਨ ਮਾਹੌਲ ਵਿਚ ਤਲਖੀ ਬਣੀ ਹੋਈ 
ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement