ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਚੋਣ ਵਾਸਤੇ ਟ੍ਰਾਇਲ 30 ਮਾਰਚ ਨੂੰ
Published : Mar 27, 2021, 5:53 pm IST
Updated : Mar 27, 2021, 5:53 pm IST
SHARE ARTICLE
Trial to select Punjab team for All India Civil Services Athletics Championship on March 30
Trial to select Punjab team for All India Civil Services Athletics Championship on March 30

ਸਰਕਾਰੀ ਮੁਲਾਜ਼ਮ (ਰੈਗੂਲਰ) ਖਿਡਾਰੀ ਆਪਣੇ ਵਿਭਾਗ ਤੋਂ ਐਨ.ਓ.ਸੀ. ਲੈਣ ਉਪਰੰਤ ਟ੍ਰਾਇਲਾਂ ਵਿੱਚ ਲੈ ਸਕਦੇ ਹਨ ਭਾਗ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਪ੍ਰੈਲ ਮਹੀਨੇ ਦੇ ਸ਼ੁਰੂਆਤੀ ਹਫ਼ਤੇ ਦੌਰਾਨ ਮੱਧ ਪ੍ਰਦੇਸ਼ ਵਿਖੇ ਹੋਣ ਵਾਲੀ ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਚੈਂਪੀਅਨਸ਼ਿਪ ਵਾਸਤੇ ਸੂਬੇ ਦੀ ਟੀਮ ਦੀ ਚੋਣ ਕਰਨ ਹਿੱਤ ਟ੍ਰਾਇਲ ਪੋਲੋ ਗਰਾਊਂਡ ਪਟਿਆਲਾ ਵਿਖੇ ਰੱਖੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਅਤੇ ਸਪੋਰਟਸ ਬੋਰਡ, ਨਵੀਂ ਦਿੱਲੀ ਵੱਲੋਂ 'ਆਲ ਇੰਡੀਆ ਸਿਵਲ ਸਰਵਿਸਿਜ਼ ਅਥਲੈਟਿਕਸ ਚੈਂਪੀਅਨਸ਼ਿਪ' 6 ਅਪ੍ਰੈਲ ਤੋਂ 9 ਅਪ੍ਰੈਲ, 2021 ਤੱਕ ਕਰਵਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਭੋਪਾਲ (ਮੱਧ ਪ੍ਰਦੇਸ਼) ਦੇ ਸਪੋਰਟਸ ਐਂਡ ਯੂਥ ਵੈਲਫ਼ੇਅਰ, ਤਾਂਤਿਆ ਟੋਪੇ, ਸਟੇਟ ਸਪੋਰਟਸ ਕੰਪਲੈਕਸ, ਟੀ.ਟੀ. ਨਗਰ ਸਟੇਡੀਅਮ ਵਿਖੇ ਹੋਣ ਵਾਲੀ ਚੈਂਪੀਅਨਸ਼ਿਪ ਲਈ ਟ੍ਰਾਇਲ ਦੇਣ ਵਾਸਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ (ਖਿਡਾਰੀ) 30 ਮਾਰਚ ਨੂੰ ਪੋਲੋ ਗਰਾਊਂਡ, ਪਟਿਆਲਾ ਵਿਖੇ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਵੇਰੇ 9:00 ਵਜੇ ਪਹੁੰਚਣਾ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਚਾਹਵਾਨ ਖਿਡਾਰੀ ਸਰਕਾਰੀ ਅਧਿਕਾਰੀ/ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗ ਤੋਂ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਐਨ.ਓ.ਸੀ. ਪ੍ਰਾਪਤ ਕਰਕੇ ਟ੍ਰਾਇਲਾਂ ਵਿੱਚ ਭਾਗ ਲੈ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement