ਅੱਜ ਮੁੜ ਵਧੀਆਂ ਤੇਲ ਦੀਆਂ ਕੀਮਤਾਂ, ਪੈਟਰੋਲ-ਡੀਜ਼ਲ 55 ਪੈਸੇ ਪ੍ਰਤੀ ਲੀਟਰ ਹੋਇਆ ਮਹਿੰਗਾ
Published : Mar 27, 2022, 4:25 pm IST
Updated : Mar 27, 2022, 4:25 pm IST
SHARE ARTICLE
Petrol, Diesel Prices
Petrol, Diesel Prices

ਪਿਛਲੇ ਛੇ ਦਿਨਾਂ ਦੀ ਗੱਲ ਕਰੀਏ ਤਾਂ ਪੈਟਰੋਲ ਦੀ ਕੀਮਤ ਵਿਚ 3.55 ਰੁਪਏ ਦਾ ਵਾਧਾ ਹੋਇਆ ਹੈ।

 

ਚੰਡੀਗੜ੍ਹ - ਪਿਛਲੇ ਇਕ ਹਫ਼ਤੇ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਜਾਂ ਮੰਗਲਵਾਰ ਨੂੰ ਪੈਟਰੋਲ 100 ਰੁਪਏ ਦਾ ਅੰਕੜਾ ਪਾਰ ਕਰ ਜਾਵੇਗਾ। ਐਤਵਾਰ ਨੂੰ ਵੀ ਅੰਮ੍ਰਿਤਸਰ 'ਚ ਪੈਟਰੋਲ 48 ਪੈਸੇ ਅਤੇ ਡੀਜ਼ਲ 52 ਪੈਸੇ ਮਹਿੰਗਾ ਹੋਇਆ ਹੈ। ਪਿਛਲੇ ਸੋਮਵਾਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਿਹਾ ਹੈ। ਵੀਰਵਾਰ ਨੂੰ ਛੱਡ ਕੇ ਹਰ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ। ਐਤਵਾਰ ਨੂੰ ਇਨ੍ਹਾਂ ਕੀਮਤਾਂ ਵਿਚ ਵਾਧਾ ਆਮ ਦਿਨਾਂ ਨਾਲੋਂ ਘੱਟ ਸੀ। ਜਿੱਥੇ ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ 98.68 ਰੁਪਏ ਸੀ, ਉੱਥੇ ਹੀ ਐਤਵਾਰ ਨੂੰ ਇਹ ਰੇਟ 99 ਰੁਪਏ ਨੂੰ ਪਾਰ ਕਰਕੇ 99.16 ਰੁਪਏ ਹੋ ਗਿਆ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ ਸ਼ਨੀਵਾਰ ਨੂੰ 87.43 ਰੁਪਏ ਤੋਂ ਵਧ ਕੇ 87.95 ਰੁਪਏ ਹੋ ਗਈ ਹੈ।

Petrol, Diesel Prices Petrol, Diesel Prices

ਇਸ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਪ੍ਰਕਿਰਿਆ ਮੰਗਲਵਾਰ ਤੋਂ ਸ਼ੁਰੂ ਹੋਈ ਸੀ। ਪਿਛਲੇ ਛੇ ਦਿਨਾਂ ਦੀ ਗੱਲ ਕਰੀਏ ਤਾਂ ਪੈਟਰੋਲ ਦੀ ਕੀਮਤ ਵਿਚ 3.55 ਰੁਪਏ ਦਾ ਵਾਧਾ ਹੋਇਆ ਹੈ। ਡੀਜ਼ਲ ਦੀ ਕੀਮਤ 6 ਦਿਨਾਂ 'ਚ 3.54 ਰੁਪਏ ਵਧ ਗਈ ਹੈ। ਪੰਜਾਬ ਵਿਚ ਪਿਛਲੇ ਸਾਲ 2 ਨਵੰਬਰ 2021 ਨੂੰ ਪੈਟਰੋਲ ਦੀ ਕੀਮਤ ਸਭ ਤੋਂ ਵੱਧ 111.73 ਰੁਪਏ ਸੀ ਅਤੇ 1 ਨਵੰਬਰ ਨੂੰ ਡੀਜ਼ਲ ਦੀ ਕੀਮਤ ਵੀ 101.28 ਰੁਪਏ ਦਰਜ ਕੀਤੀ ਗਈ ਸੀ।

Petrol, diesel prices on the rise againPetrol, diesel prices 

ਇਸ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੁਝ ਕਮੀ ਆਈ ਅਤੇ ਲੋਕਾਂ ਨੂੰ ਕੁਝ ਰਾਹਤ ਮਿਲੀ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਵੈਟ ਘਟਾ ਕੇ ਪੰਜਾਬ ਦੇ ਲੋਕਾਂ ਨੂੰ ਰਾਹਤ ਦਿੱਤੀ ਸੀ। 2016 ਅਜਿਹਾ ਸਾਲ ਸੀ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 60 ਰੁਪਏ ਦੇ ਕਰੀਬ ਸਨ। ਪਹਿਲੀ ਮਾਰਚ 2016 ਨੂੰ ਪੈਟਰੋਲ ਦੀ ਕੀਮਤ 61.74 ਰੁਪਏ ਅਤੇ ਡੀਜ਼ਲ ਦੀ 1 ਫਰਵਰੀ 2016 ਨੂੰ 44.96 ਰੁਪਏ ਦਰਜ ਕੀਤੀ ਗਈ ਸੀ। ਉਦੋਂ ਤੋਂ ਪੈਟਰੋਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ।
 

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement