
ਪਰਿਵਾਰ ਦਾ ਰੋ-ਰੋ ਬੁਰਾ ਹਾਲ
ਸਮਾਣਾ : ਬੀਤੇ ਦਿਨੀਂ ਸਮਾਣਾ-ਪਾਤੜਾਂ ਰੋਡ ’ਤੇ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਕਾਰ-ਮੋਟਰਸਾਈਕਲ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਕਿਸਾਨ ਅਤੇ ਉਸ ਦੇ ਪੁੱਤਰ ਦੀ ਮੌਤ ਹੋ ਗਈ।
PHOTO
ਪ੍ਰਾਪਤ ਜਾਣਕਾਰੀ ਅਨੁਸਾਰ ਰਮਨਦੀਪ ਸਿੰਘ (28) ਆਪਣੇ ਪਿਤਾ ਹਰਜਿੰਦਰ ਸਿੰਘ (50) ਪੁੱਤਰ ਅਮਰ ਸਿੰਘ ਨਿਵਾਸੀ ਪਿੰਡ ਮਰਦਾਂਹੇੜੀ ਮੋਟਰਸਾਈਕਲ ’ਤੇ ਪਿੰਡ ਤੋਂ ਸਮਾਣਾ ਵੱਲ ਆ ਰਹੇ ਸਨ। ਸ਼ਹਿਰ ਵੱਲੋਂ ਦਾਖਲ ਹੁੰਦੇ ਸਮੇਂ ਸਰਕਾਰੀ ਰੈਸਟ ਹਾਊਸ ਨੇੜੇ ਸਾਹਮਣਿਓਂ ਆ ਰਹੀ ਇਕ ਕਾਰ ਨਾਲ ਉਨ੍ਹਾਂ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸੇ ’ਚ ਮੋਟਰਸਾਈਕਲ ਸਵਾਰ ਪਿਤਾ-ਪੁੱਤਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਹਰਜਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।
Tragic accident
ਰਮਨਦੀਪ ਸਿੰਘ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਪਰ ਪਟਿਆਲਾ ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਵੀ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਲਾਸ਼ਾਂ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀਆਂ ਹਨ।
Death