
ਜਾਣਕਾਰੀ ਅਨੁਸਾਰ ਵਰਿੰਦਰ ਸਿੰਘ 'ਤੇ NSA ਲਗਾ ਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ
ਅੰਮ੍ਰਿਤਸਰ - 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਦੇ ਸਾਥੀ ਵਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਪੱਟੀ ਤੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਰਿੰਦਰ ਅੰਮ੍ਰਿਤਪਾਲ ਸਿੰਘ ਦਾ ਗੰਨਮੈਨ ਹੈ। ਉਧਰ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਫਰਾਰ ਹੈ।
ਜਾਣਕਾਰੀ ਅਨੁਸਾਰ ਵਰਿੰਦਰ ਸਿੰਘ 'ਤੇ NSA ਲਗਾ ਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ। ਵਰਿੰਦਰ ਸਿੰਘ ਪੱਟੀ ਦੇ ਜੌੜ ਸਿੰਘ ਵਾਲਾ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਰਚ ਅਪਰੇਸ਼ਨ ਦੌਰਾਨ 18 ਮਾਰਚ ਮਗਰੋਂ ਫੜੇ 353 ਨੌਜਵਾਨਾਂ ’ਚੋਂ ਹੁਣ ਤੱਕ 197 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਹੈ। ਪੁਲਿਸ ਨੇ ਮੁੱਢਲੀ ਪੜਤਾਲ ਮਗਰੋਂ ਇਨ੍ਹਾਂ ਨੌਜਵਾਨਾਂ ਨੂੰ ਛੱਡਣ ਦਾ ਫ਼ੈਸਲਾ ਕੀਤਾ ਹੈ।