ਦਾਜ ਦੀ ਬਲੀ ਚੜੀ ਇੱਕ ਹੋਰ ਧੀ! ਗਰਭਵਤੀ ਕੁੜੀ ਨੇ ਪੱਖੇ ਨਾਲ ਲਗਾਇਆ ਫਾਹਾ

By : KOMALJEET

Published : Mar 27, 2023, 5:00 pm IST
Updated : Mar 27, 2023, 5:00 pm IST
SHARE ARTICLE
Punjab News
Punjab News

ਮਾਪਿਆਂ ਨੇ ਸਹੁਰਿਆਂ 'ਤੇ ਲਗਾਏ ਦਹੇਜ ਮੰਗਣ ਦੇ ਇਲਜ਼ਾਮ, ਕਾਰਵਾਈ ਦੀ ਕੀਤੀ ਮੰਗ 

ਅੰਮ੍ਰਿਤਸਰ : ਸਥਾਨਕ ਲਕਸ਼ਮੀ ਨਗਰ  ਵਿਚ ਸਹੁਰੇ ਪਰਿਵਾਰ ਵੱਲੋਂ ਨਵ-ਵਿਆਹੁਤਾ ਨੂੰ ਫਾਹਾ ਦੇ ਕੇ ਮਾਰ ਦੇਣ ਦੇ ਗੰਭੀਰ ਦੋਸ਼ ਲੱਗੇ ਹਨ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪੂਜਾ ਦੇ ਪਿਤਾ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਨੂੰ ਉਹਨਾਂ ਦੀ ਲੜਕੀ ਪੂਜਾ ਦਾ ਫੋਨ ਆਇਆ ਕਿ ਉਹਨਾਂ ਦੇ ਜਵਾਈ ਅਤੇ ਸੱਸ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਲੜਕੀ ਚਾਰ ਮਹੀਨੇ ਦੀ ਗਰਭਵਤੀ ਸੀ। 

ਉਹਨਾਂ ਨੇ ਆਪਣੀ ਬੇਟੀ ਨੂੰ ਕਿਹਾ ਕਿ ਸਵੇਰੇ ਇਸ ਸਬੰਧ ਵਿਚ ਆ ਕੇ ਉਸ ਦੇ ਸਹੁਰੇ ਪਰਿਵਾਰ ਦੇ ਨਾਲ ਗੱਲਬਾਤ ਕਰਨਗੇ। ਪਿਤਾ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਸ਼ਹੀਦਾਂ ਸਾਹਿਬ ਗੁਰਦਵਾਰੇ ਮੱਥਾ ਟੇਕ ਰਹੇ ਸਨ, ਤਾਂ ਉਨ੍ਹਾਂ ਦੀ ਲੜਕੀ ਦੇ ਸਹੁਰੇ ਪਰਿਵਾਰ ਦਾ ਉਹਨਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੀ ਲੜਕੀ ਕਮਰੇ ਅੰਦਰ ਬੰਦ ਹੋ ਗਈ ਹੈ ਅਤੇ ਦਰਵਾਜ਼ਾ ਨਹੀਂ ਖੋਲ੍ਹ ਰਹੀ।  ਜਦੋਂ ਉਹ ਲੜਕੀ ਦੇ ਸਹੁਰੇ ਘਰ ਪਹੁੰਚੇ ਤਾਂ ਉਹਨਾਂ ਦੀ ਬੇਟੀ ਕਮਰੇ ਦੇ ਅੰਦਰ ਪੱਖੇ 'ਤੇ ਲਟਕੀ ਹੋਈ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। 

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ ਸਮਰਥਨ ਵਿੱਚ ਇੰਡੀਅਨ ਯੂਥ ਕਾਂਗਰਸ ਵਲੋਂ ਪ੍ਰਦਰਸ਼ਨ 

ਮ੍ਰਿਤਕ ਲੜਕੀ ਦੇ ਪਿਤਾ ਨੇ ਅੱਗੇ ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਅਕਸਰ ਹੀ ਦਾਜ ਦੀ ਮੰਗ ਕਰਦਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਪੂਜਾ ਦੇ ਵਿਆਹ ਕਰੀਬ 6 ਮਹੀਨੇ ਹੀ ਹੋਏ ਸਨ ਕਿ ਉਨ੍ਹਾਂ ਦਾ ਜਵਾਈ ਉਹਨਾਂ ਦੇ ਕੋਲੋਂ ਨਵੀਂ ਕਾਰ ਦੀ ਮੰਗ ਕਰਨ ਲੱਗਾ। 

ਲੜਕੀ ਦੇ ਚਾਚੇ ਨੇ ਇਸ ਸਬੰਧ ਵਿੱਚ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੂਜਾ ਨੂੰ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਲੜਕੀ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਹੁਰੇ ਪਰਿਵਾਰ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾਵੇ। 

ਇਸ ਸਬੰਧ ਵਿਚ ਜਦੋਂ ਪੁਲਿਸ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਧਾਰਾ 306 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਦਾਜ ਦੀ ਭੇਟ ਚੜੀ ਇੱਕ ਹੋਰ ਧੀ, ਗੱਡੀ ਦੇ ਲਾਲਚ 'ਚ ਕਰਦੇ ਸੀ ਤੰਗ ਪ੍ਰੇਸ਼ਾਨ, ਗਰਭਵਤੀ ਕੁੜੀ ਨੇ ਪੱਖੇ ਨਾਲ ਲਟਕ ਲਾਇਆ ਫਾਹਾ

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement