ਸਾਬਕਾ ਸੈਨਿਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫਾ: ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ
Published : Mar 27, 2023, 4:41 pm IST
Updated : Mar 27, 2023, 4:41 pm IST
SHARE ARTICLE
PHOTO
PHOTO

ਸਾਬਕਾ ਸੈਨਿਕ ਦੇਸ਼ ਦਾ ਵਡਮੁੱਲਾ ਸਰਮਾਇਆ: ਚੇਤਨ ਸਿੰਘ ਜੌੜਾਮਾਜਰਾ

 

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ ਆਫ਼ ਡਿਫੈਂਸ ਸਰਵਿਸ ਵੈਲਫੇਅਰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 27 ਮਾਰਚ, 2023 ਨੂੰ ਇੱਕ ਇਤਿਹਾਸਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ।

ਇਸ ਸਬੰਧੀ ਪੰਜਾਬ ਭਵਨ ਵਿਖੇ ਇੱਕ ਰਸਮੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ, ਜੇ.ਐਮ.ਬਾਲਮੁਰਗਨ, ਆਈ.ਏ.ਐਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ਼ ਆਰਟਸ (ਰੱਖਿਆ ਅਤੇ ਰਣਨੀਤਕ ਅਧਿਐਨ) ਵਿੱਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਡਿਗਰੀ ਸਦਕਾ ਉਹ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਣਗੇ। ਇਸ ਤੋਂ ਪਹਿਲਾਂ ਸੇਵਾਮੁਕਤੀ ਸਮੇਂ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵੱਲੋਂ ਦਿੱਤੇ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਨਾਲ ਉਹ ਸਿਰਫ਼ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੀ ਅਪਲਾਈ ਕਰ ਸਕਦੇ ਸਨ।

ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਐਸ.ਏ.ਐਸ.ਨਗਰ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਹਾਲ ਹੀ ਵਿੱਚ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement