ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਆਨਲਾਈਨ ਕੀਤਾ ਉਡਾਨ ਦਾ ਉਦਘਾਟਨ
ਅੰਮ੍ਰਿਤਸਰ: ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮਾਣ ਵਾਲੀ ਗੱਲ ਹੈ। ਅੱਜ ਅੰਮ੍ਰਿਤਸਰ ਤੋਂ ਗੈਟਵਿਕ (ਲੰਡਨ) ਲਈ ਸਿੱਧੀ ਉਡਾਣ ਸ਼ੁਰੂ ਕੀਤੀ ਗਈ। ਇਸ ਦਾ ਉਦਘਾਟਨ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੇ ਆਨਲਾਈਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਪੰਜਾਬ ਦੇ ਉਪ ਪ੍ਰਧਾਨ ਸੁਭਾਸ਼ ਸ਼ਰਮਾ ਨੇ ਜੋਤੀਰਾਦਿਤਿਆ ਸਿੰਧੀਆ ਦਾ ਧੰਨਵਾਦ ਕੀਤਾ। ਇਸ ਉਦਘਾਟਨੀ ਸਮਾਰੋਹ ਦੌਰਾਨ ਭਾਜਪਾ ਦੇ ਹੋਰ ਸੀਨੀਅਰ ਆਗੂ ਵੀ ਸ਼ਾਮਲ ਹੋਏ।