24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਪਟਵਾਰੀ ਕਾਬੂ
Published : Mar 27, 2023, 4:11 pm IST
Updated : Mar 27, 2023, 4:11 pm IST
SHARE ARTICLE
photo
photo

ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਮੰਗੀ ਸੀ ਰਿਸ਼ਵਤ

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ 'ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement