ਜਾਨਲੇਵਾ ਹਮਲਾ ਕਰ ਕੇ ਹਮਲਾਵਰਾਂ ਨੇ ਵੱਡਿਆ ਨੌਜਵਾਨ ਦਾ ਅੰਗੂਠਾ 

By : KOMALJEET

Published : Mar 27, 2023, 11:27 am IST
Updated : Mar 27, 2023, 11:27 am IST
SHARE ARTICLE
Representational Image
Representational Image

ਆਪਸੀ ਰੰਜ਼ਿਸ਼ ਹੋ ਸਕਦੀ ਹੈ ਹਮਲੇ ਦਾ ਕਾਰਨ!  ਪੁਲਿਸ ਨੇ ਮਾਮਲਾ ਦਰਜ ਕਰ ਸ਼ੁਰੂ ਕੀਤੀ ਤਫ਼ਤੀਸ਼ 

ਪਾਤੜਾਂ :  ਸਬ ਡਵੀਜ਼ਨ ਪਾਤੜਾਂ ਅਧੀਨ ਪੈਂਦੇ ਖਾਨੇਵਾਲਾ ਬੱਸ ਸਟੈਂਡ 'ਤੇ ਕੁਝ ਵਿਅਕਤੀਆਂ ਨੇ ਮਿਲ ਕੇ ਇਕ ਨੌਜਵਾਨ ਦਾ ਅੰਗੂਠਾ ਵੱਢ ਕੇ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ 'ਚ ਜ਼ਖਮੀ ਹੋਏ ਪਿੰਡ ਕੱਲਰਭੈਣੀ ਦੇ ਵਾਸੀ ਗੁਰਵਿੰਦਰ ਸਿੰਘ ਨੂੰ ਪਹਿਲਾਂ ਪਾਤੜਾਂ ਦੇ ਪ੍ਰਾਇਮਰੀ ਸਿਹਤ ਕੇਂਦਰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਰਜਿੰਦਰਾ ਹਸਪਤਾਲ ਭੇਜ ਦਿੱਤਾ ਗਿਆ। ਜਿਥੋਂ ਡਾਕਟਰਾਂ ਨੇ ਉਸ ਦੀ ਵਿਗੜੀ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਰੈਫਰ ਕਰ ਦਿੱਤਾ ਗਿਆ। 

ਜਾਣਕਾਰੀ ਦਿੰਦਿਆਂ ਜਾਨਲੇਵਾ ਹਮਲੇ ਦਾ ਸ਼ਿਕਾਰ ਹੋਏ ਗੁਰਵਿੰਦਰ ਸਿੰਘ ਦੇ ਪਿਤਾ ਕਰਮਾ ਗਿਰ ਨੇ ਦੱਸਿਆ ਕਿ ਉਸ ਦਾ ਲੜਕਾ ਆਪਣੇ ਦੋਸਤ ਸੰਨੀ ਨਾਲ ਬਾਈਕ 'ਤੇ ਪਿੰਡ ਖਾਨੇਵਾਲਾ ਦੇ ਬੱਸ ਸਟੈਂਡ ਨੇੜਿਉਂ ਲੰਘ ਰਿਹਾ ਸੀ। ਇਸੇ ਥਾਂ ’ਤੇ ਬਿਨਾਂ ਨੰਬਰ ਪਲੇਟ ਵਾਲੀ ਕਾਰ ਵਿੱਚ ਆਏ ਮੁਲਜ਼ਮਾਂ ਨੇ ਗੁਰਵਿੰਦਰ ਨੂੰ ਘੇਰ ਲਿਆ। 

ਇਹ ਵੀ ਪੜ੍ਹੋ:  ਟਲਿਆ ਵੱਡਾ ਹਾਦਸਾ! ਹਵਾ ਵਿਚ ਟਕਰਾਉਣ ਤੋਂ ਬਚੇ ਏਅਰ ਇੰਡੀਆ ਅਤੇ ਨੇਪਾਲ ਏਅਰਲਾਈਨਜ਼ ਦੇ ਜਹਾਜ਼ 

ਇਸ ਦੌਰਾਨ ਹੋਰ ਮੁਲਜ਼ਮ ਵੀ ਬਾਈਕ 'ਤੇ ਆਏ ਅਤੇ ਇਨ੍ਹਾਂ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਮੁਲਜ਼ਮਾਂ ਨੇ ਗੁਰਵਿੰਦਰ ਨੂੰ ਫੜਨ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਉਸ ਦਾ ਅੰਗੂਠਾ ਵੱਢ ਦਿੱਤਾ। ਇੰਨਾ ਹੀ ਨਹੀਂ ਸਗੋਂ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।

ਕਰਮਾ ਗਿਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੰਡ ਦੇ ਨੌਜਵਾਨਾਂ ਵਿਚਕਾਰ ਲੜਾਈ ਹੋਈ ਸੀ। ਉਕਤ ਹਮਲਾਵਰਾਂ ਦੇ ਵਿਰੋਧੀ ਧੜੇ ਦੇ ਇਕ ਨੌਜਵਾਨ ਨਾਲ ਉਨ੍ਹਾਂ ਦਾ ਲੜਕਾ ਗੁਰਵਿੰਦਰ ਵੀ ਸੀ, ਹਾਲਾਂਕਿ ਬਾਅਦ ਵਿੱਚ ਦੋਵੇਂ ਧਿਰਾਂ ਵਿੱਚ ਸਮਝੌਤਾ ਹੋ ਗਿਆ। ਉਨ੍ਹਾਂ ਦੇ ਬਿਆਨ ਮੁਤਾਬਕ ਬੇਟੇ ਨੇ ਦੱਸਿਆ ਕਿ ਕੁਝ ਲੋਕ ਉਸ ਦਾ ਪਿੱਛਾ ਕਰ ਰਹੇ ਹਨ ਤੇ ਉਸ 'ਤੇ ਹਮਲਾ ਕਰ ਸਕਦੇ ਹਨ। ਉਸ ਨੇ ਆਪਣੇ ਪੁੱਤਰ ਨੂੰ ਕਿਸੇ ਨਾਲ ਝਗੜਾ ਨਾ ਕਰਨ ਲਈ ਸਮਝਾਇਆ ਸੀ। ਇਸ ਦੇ ਬਾਵਜੂਦ ਉਨ੍ਹਾਂ ਦੇ ਬੇਟੇ ਨੂੰ ਇਕੱਲਾ ਦੇਖ ਕੇ ਉਸ 'ਤੇ ਜਾਨਲੇਵਾ ਹਮਲਾ ਕੀਤਾ ਗਿਆ।

 ‌‌ਪੁਲਿਸ ਨੇ ਗੁਰਵਿੰਦਰ ਦੇ ਬਿਆਨਾਂ ’ਤੇ ਮੁਲਜ਼ਮ ਅਮਨਦੀਪ ਸਿੰਘ ਵਾਸੀ ਕੱਲਰਭੈਣੀ, ਪ੍ਰੇਮ ਸਿੰਘ ਵਾਸੀ ਦੇਵਗੜ੍ਹ, ਅੰਗਰੇਜ਼ ਸਿੰਘ ਵਾਸੀ ਪਿੰਡ ਹਰਿਆਊ ਖੁਰਦ ਪੱਤਣ ਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਇਸ ਦੌਰਾਨ ਥਾਣਾ ਮੁਖੀ ਪਾਤੜਾਂ ਹਰਮਨਪ੍ਰੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਮਾਮਲੇ ਦੀ ਬਰੀਕੀ ਨਾਲ ਪੜਤਾਲ ਕਰ ਰਹੀ ਹੈ ਅਤੇ ਜਲਦੀ ਹੀ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ‌

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement