Jalandhar News: ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਮਿਲਿਆ 6 ਮਹੀਨੇ ਦਾ ਭਰੂਣ, ਕੁੱਤੇ ਰਹੇ ਸਨ ਨੋਚ
Published : Mar 27, 2024, 12:25 pm IST
Updated : Mar 27, 2024, 3:12 pm IST
SHARE ARTICLE
A 6 month old fetus was found in Jalandhar News in punjabi
A 6 month old fetus was found in Jalandhar News in punjabi

Jalandhar News: ਅਣਪਛਾਤੇ ਵਿਅਕਤੀ ਖਿਲਾਫ ਐੱਫ.ਆਈ.ਆਰ ਦਰਜ

A 6 month old fetus was found in Jalandhar News in punjabi : ਜਲੰਧਰ 'ਚ ਲੈਦਰ ਕੰਪਲੈਕਸ ਨੇੜੇ ਇਕ ਗੰਦੇ ਨਾਲੇ 'ਚੋਂ ਬੱਚੇ ਦਾ ਭਰੂਣ ਮਿਲਣ ਨਾਲ ਸਨਸਨੀ ਫੈਲ ਗਈ। ਕੁੱਤੇ ਭਰੂਣ ਨੂੰ ਨੋਚ ਰਹੇ ਸਨ। ਜਿਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿਤੀ। ਸੂਚਨਾ ਮਿਲਣ 'ਤੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਭਰੂਣ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ: Jalandhar News: ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੂੰ ਦੂਜੀ ਔਰਤ ਨਾਲ ਹੋਇਆ ਪਿਆਰ, ਪਤਨੀ ਦਾ ਕੀਤਾ......

ਗੰਦੇ ਨਾਲੇ ਦੇ ਕੋਲੋਂ ਲੰਘਣ ਵਾਲੇ ਰਾਹਗੀਰ ਗੌਰਵ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਦਾ ਹੈ। ਦੇਰ ਸ਼ਾਮ ਉਹ ਕਿਸੇ ਕੰਮ ਲਈ ਆਪਣੇ ਕਮਰੇ ਤੋਂ ਬਾਹਰ ਆਇਆ ਸੀ। ਇਸ ਦੌਰਾਨ ਉਸ ਨੇ ਦੇਖਿਆ ਕਿ ਗੰਦੇ ਨਾਲੇ ਕੋਲ ਕੁਝ ਕੁੱਤੇ ਕੁਝ ਖਾ ਰਹੇ ਸਨ। ਪਹਿਲਾਂ ਤਾਂ ਇੰਜ ਜਾਪਦਾ ਸੀ ਜਿਵੇਂ ਕਬੂਤਰ ਖਾ ਰਹੇ ਹੋਣ ਪਰ ਜਦੋਂ ਅਸੀਂ ਥੋੜ੍ਹਾ ਨੇੜੇ ਗਏ ਤਾਂ ਦੇਖਿਆ ਕਿ ਕੁੱਤੇ ਬੱਚੇ ਦੇ ਭਰੂਣ ਨੂੰ ਨੋਚ ਰਹੇ ਸਨ। ਜਿਸ ਤੋਂ ਬਾਅਦ ਉਸ ਨੇ ਸਾਰੇ ਕੁੱਤਿਆਂ ਨੂੰ ਉਥੋਂ ਭਜਾ ਦਿੱਤਾ ਅਤੇ ਇਲਾਕਾ ਵਾਸੀਆਂ ਨੂੰ ਇਕੱਠਾ ਕੀਤਾ।

ਇਹ ਵੀ ਪੜ੍ਹੋ: Chandigarh News: VIP ਨੰਬਰਾਂ ਦੀ ਈ- ਨਿਲਾਮੀ ਨਾਲ 2023 'ਚ 14.26 ਕਰੋੜ ਰੁਪਏ ਦੀ ਹੋਈ ਕਮਾਈ 

ਥਾਣਾ ਬਸਤੀ ਬਾਵਾ ਖੇਲ ਦੇ ਲੈਦਰ ਕੰਪਲੈਕਸ ਵਿਚ ਤਾਇਨਾਤ ਐਸਆਈ ਰਾਕੇਸ਼ ਕੁਮਾਰ ਨੇ ਦੱਸਿਆ ਕਿ ਭਰੂਣ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜ ਦਿਤਾ ਗਿਆ ਹੈ। ਭਰੂਣ ਲਗਭਗ 6 ਮਹੀਨੇ ਦਾ ਜਾਪਦਾ ਹੈ ਅਤੇ 24 ਘੰਟਿਆਂ ਤੋਂ ਵੱਧ ਸਮੇਂ ਤੋਂ ਇੱਥੇ ਪਿਆ ਰਿਹਾ ਸੀ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਦੇ ਆਧਾਰ 'ਤੇ ਜਲਦ ਹੀ ਦੋਸ਼ੀਆਂ ਦੀ ਪਛਾਣ ਕਰ ਲਈ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'A 6 month old fetus was found in Jalandhar News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement