Punjab news : ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਕੀਤਾ ਗ੍ਰਿਫ਼ਤਾਰ

By : BALJINDERK

Published : Mar 27, 2024, 7:58 pm IST
Updated : Mar 27, 2024, 7:58 pm IST
SHARE ARTICLE
Mal Patwari Paramveer Singh was arrested on the charge of demanding a bribe of 5200 rupees
Mal Patwari Paramveer Singh was arrested on the charge of demanding a bribe of 5200 rupees

Punjab news :ਜ਼ਮੀਨ ਦੀ ਨਿਸ਼ਾਨਦੇਹੀ ਬਦਲੇ 5200 ਰੁਪਏ ਲਈ ਰਿਸ਼ਵਤ, ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ

Punjab news :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ ਦਸੂਹਾ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਪਰਮਵੀਰ ਸਿੰਘ ਨੂੰ 5200 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਪਿਛਲੇ ਇੱਕ ਮਹੀਨੇ ਤੋਂ ਇਸ ਕੇਸ ’ਚ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ।

ਇਹ ਵੀ ਪੜੋ:Haryana Crime News: ਹਰਿਆਣਾ ’ਚ ਔਰਤ ਨੇ ਫ਼ਾਹਾ ਲਾ ਕੀਤੀ ਖੁਦਕੁਸ਼ੀ  


ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਨਵਾਂ ਦੀ ਵਸਨੀਕ ਮਨਪ੍ਰੀਤ ਕੌਰ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਉਸ ਤੋਂ 5, 200 ਰੁਪਏ ਰਿਸ਼ਵਤ ਲਈ ਸੀ ਅਤੇ ਇਸ ਮੰਤਵ ਬਾਰੇ ਉਸ ਦੀ ਦਰਖਾਸਤ ਨੂੰ ਤਿੰਨ ਮਹੀਨੇ ਤੱਕ ਲਟਕਾ ਕੇ ਰੱਖਿਆ।

ਇਹ ਵੀ ਪੜੋ:Punjab News : ਸ਼ੰਭੂ ਸਰਹੱਦ ਨੇੜੇ ਅਣਪਛਾਤਿਆਂ ਨੇ ਬੀਅਰ ਦਾ ਟਰੱਕ ਉਤਾਰਿਆ 


ਜ਼ਿਕਰਯੋਗ ਹੈ ਕਿ ਜਾਂਚ ਮੁਕੰਮਲ ਹੋਣ ਤੋਂ ਬਾਅਦ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਪਰ ਮੁਲਜ਼ਮ ਪਟਵਾਰੀ ਉਦੋਂ ਤੋਂ ਹੀ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜੋ:Chandigarh News : ਚੰਡੀਗੜ੍ਹ ਫਾਰਮਾਸਿਊਟੀਕਲ ਕੰਪਨੀ ’ਤੇ ED ਦੀ ਕਾਰਵਾਈ, 1600 ਕਰੋੜ ਦੀ ਬੈਂਕ ਧੋਖਾਧੜੀ ਦਾ ਦੋਸ਼  

 (For more news apart from Mal Patwari caught by vigilance on the charge of taking Rs 5200 bribe News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement