Jalandhar News: ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੂੰ ਦੂਜੀ ਔਰਤ ਨਾਲ ਹੋਇਆ ਪਿਆਰ, ਪਤਨੀ ਦਾ ਕੀਤਾ........

By : GAGANDEEP

Published : Mar 27, 2024, 11:06 am IST
Updated : Mar 27, 2024, 11:06 am IST
SHARE ARTICLE
The husband killed the wife in Jalandhar News
The husband killed the wife in Jalandhar News

Jalandhar News: ਗਲ਼ ਘੁੱਟ ਕੇ ਮਾਰੀ ਪਤਨੀ

The Husband killed the wife in Jalandhar News: ਜਲੰਧਰ ਦੇ ਭੋਗਪੁਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿੰਡ ਮਾਧੋਪੁਰ ਵਿਖੇ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿਤਾ। ਮ੍ਰਿਤਕਾ ਦੀ ਪਹਿਚਾਣ ਪੂਨਮ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵਾਂ ਦੀ ਲਵ ਮੈਰਿਜ ਹੋਈ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਇਕ ਪੁੱਤਰ ਨੇ ਜਨਮ ਲਿਆ ਸੀ, ਜੋ ਹੁਣ ਚਾਰ ਸਾਲ ਦਾ ਹੋ ਗਿਆ ਹੈ।

ਇਹ ਵੀ ਪੜ੍ਹੋ: Munawar Faruqui News: ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਨੂੰ ਪੁਲਿਸ ਨੇ ਅੱਧੀ ਰਾਤ ਨੂੰ ਕੀਤਾ ਗ੍ਰਿਫਤਾਰ 

ਪੂਨਮ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਆਹ ਤੋਂ ਦੋ ਸਾਲ ਬਾਅਦ ਸਹੁਰਾ ਪਰਿਵਾਰ ਉਨ੍ਹਾਂ ਦੀ ਧੀ ਨੂੰ ਤੰਗ ਪਰੇਸ਼ਾਨ ਕਰਨ ਲੱਗ ਪਿਆ। ਪੂਨਮ ਨੇ ਪਹਿਲਾਂ ਹੀ ਦੱਸਿਆ ਸੀ ਕਿ ਉਸ ਦੇ ਪਤੀ ਦੇ ਕਿਸੇ ਦੂਸਰੀ ਔਰਤ ਨਾਲ ਸਬੰਧ ਹਨ। ਇਸ ਤੋਂ ਬਾਅਦ ਹੌਲੀ ਹੌਲੀ ਘਰ ਵਿਚ ਲੜਾਈ ਹੋਣ ਲੱਗ ਪਈ।

ਪੂਨਮ ਦੇ ਪਿਤਾ ਨੇ ਅੱਗੇ ਦੱਸਿਆ ਕਿ ਪੂਨਮ ਨੇ ਆਪਣੇ ਸੱਸ ਸਹੁਰਾ ਤੇ ਜੇਠ ਨੂੰ ਵੀ ਆਪਣੇ ਪਤੀ ਦੀ ਕਰਤੂਤ ਬਾਰੇ ਦੱਸਿਆ, ਪਰ ਕਿਸੇ ਨੇ ਵੀ ਉਸ ਦੀ ਗੱਲ ਵੱਲ ਧਿਆਨ ਨਾ ਦਿਤਾ। ਇਸ ਤੋਂ ਬਾਅਦ ਉਸ ਦੇ ਘਰ ‘ਚ ਉਸ ਦੀ ਲਾਸ਼ ਮਿਲੀ, ਜਿਸ ਨੂੰ ਦੇਖਣ ‘ਤੇ ਉਸ ਦੇ ਗਲੇ ‘ਤੇ ਨਿਸ਼ਾਨ ਹਨ। ਇਨ੍ਹਾਂ ਨਿਸ਼ਾਨਾਂ ਨੂੰ ਦੇਖ ਕੇ ਲਗਦਾ ਹੈ ਕਿ ਉਸ ਦਾ ਗਲ ਘੁੱਟ ਕੇ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Gursharan Singh Kapoor Death News: 'ਆਪ’ ਦੇ ਹਲਕਾ ਕਪੂਰਥਲਾ ਤੋਂ ਇੰਚਾਰਜ ਗੁਰਸ਼ਰਨ ਸਿੰਘ ਕਪੂਰ ਦਾ ਹੋਇਆ ਦਿਹਾਂਤ 

ਭੋਗਪੁਰ ਪੁਲਿਸ ਨੇ ਪੂਨਮ ਦੇ ਪਤੀ ਪਰਮਜੀਤ ਬਾਂਸਲ, ਸਹੁਰਾ ਮੋਹਣ ਲਾਲ, ਸੱਸ ਮਨਪ੍ਰੀਤ ਕੌਰ ਤੇ ਜੇਠ ਮਨੋਜ ਕੁਮਾਰ ਖਿਲਾਫ਼ ਧਾਰਾ 302, 34 ਆਈਪੀਸੀ ਅਧੀਨ ਕੇਸ ਦਰਜ ਕਰ ਲਿਆ ਹੈ। ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਚਾਰ ਦੋਸ਼ੀਆਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋ ਦੀ ਭਾਲ ਜਾਰੀ ਹੈ। ਪੂਨਮ ਦਾ ਪਤੀ ਪਰਮਜੀਤ ਬੰਸਲ ਅਤੇ ਸਹੁਰਾ ਮੋਹਣ ਲਾਲ ਭੋਗਪੁਰ ਪੁਲਸ ਨੇ ਗ੍ਰਿਫਤਾਰ ਕਰ ਲਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'The husband killed the wife in Jalandhar News' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement