ਜਿਮ ਟ੍ਰੇਨਰ ਕਤਲ ਮਾਮਲਾ: ਪੰਜਾਬ ਪੁਲਿਸ ਨੇ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਮੈਕਲੋਡਗੰਜ ਤੋਂ ਕੀਤਾ ਗ੍ਰਿਫ਼ਤਾਰ
Published : Mar 27, 2025, 10:05 pm IST
Updated : Mar 27, 2025, 10:05 pm IST
SHARE ARTICLE
Gym trainer murder case: Punjab Police arrests four associates of Harpreet Heppo gang from McLeodganj
Gym trainer murder case: Punjab Police arrests four associates of Harpreet Heppo gang from McLeodganj

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵਿਦੇਸ਼ੀ ਹੈਂਡਲਰਾਂ ਨੇ ਪੰਜਾਬ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਸੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਿਮ ਟ੍ਰੇਨਰ ਕਤਲ ਕੇਸ ਵਿੱਚ ਸ਼ਾਮਲ ਹਰਪ੍ਰੀਤ ਹੈਪੋ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਪੁਲਿਸ ਯਾਦਵ ਨੇ ਦਿੱਤੀ।

ਜਾਣਕਾਰੀ ਅਨੁਸਾਰ ਜਿਮ ਟ੍ਰੇਨਰ ਗੁਰਪ੍ਰੀਤ ਸਿੰਘ ਉਰਫ ਗੁਰੀ ਦੀ 31 ਜਨਵਰੀ, 2025 ਨੂੰ ਖਰੜ ਵਿੱਚ ਚਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਲੌਰ ਦੇ ਪਿੰਡ ਪਰਤਾਪੁਰਾ ਦੇ ਅੰਮ੍ਰਿਤ; ਕਪੂਰਥਲਾ ਦੇ ਪਿੰਡ ਪੰਡਵਾ ਦੇ ਵਾਸੀ ਓਂਕਾਰ ਸਿੰਘ ਉਰਫ ਗੋਲੂ ਅਤੇ ਪ੍ਰਿੰਸ ਅਤੇ ਫਗਵਾੜਾ ਦੇ ਸਤਨਾਮਪੁਰਾ ਦੇ ਗੁਰਪ੍ਰੀਤ ਸਿੰਘ ਉਰਫ ਗੁਰੀ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਾਜ਼ਮਾਂ ਦੇ ਕਬਜ਼ੇ ਚੋਂ ਮੈਗਜ਼ੀਨਾਂ ਅਤੇ 20 ਕਾਰਤੂਸਾਂ ਸਮੇਤ ਦੋ .32 ਬੋਰ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਗ੍ਰੇਅ ਮਾਰੂਤੀ ਅਰਟੀਗਾ ਕਾਰ (ਪੀਬੀ-01-ਡੀ-2996), ਜਿਸ ਵਿੱਚ ਉਹ ਜਾ ਰਹੇ ਸਨ, ਵੀ ਜ਼ਬਤ ਕਰ ਲਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਰਾਜ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਨ੍ਹਾਂ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਆਦਿ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏਆਈਜੀ ਸੰਦੀਪ ਗੋਇਲ ਅਤੇ ਡੀਐਸਪੀ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੇ ਹਿਮਾਚਲ ਪ੍ਰਦੇਸ਼ ਪੁਲਿਸ ਨਾਲ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਅਤੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਦੇ ਮੈਕਲੋਡਗੰਜ ਤੋਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਏਜੀਟੀਐਫ ਪੁਲਿਸ ਟੀਮਾਂ ਦੀ ਅਗਵਾਈ ਇੰਸਪੈਕਟਰ ਵਿਕਰਮ ਅਤੇ ਸਬ-ਇੰਸਪੈਕਟਰ ਚੰਦਰ ਕਰ ਰਹੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Pahalgam Terror Attack News : ਅੱਤਵਾਦੀ ਹਮਲੇ ਤੋਂ ਬਾਅਦ Jammu & Kashmir 'ਚ ਰਸਤੇ ਕਰ ਦਿੱਤੇ ਗਏ ਬੰਦ!

24 Apr 2025 5:50 PM

Pakistan ਤੋਂ ਵਾਪਿਸ ਪਰਤੇ ਭਾਰਤੀਆਂ ਨੇ ਦੱਸਿਆ, "ਓਧਰ ਕਿਹੋ ਜਿਹੇ ਨੇ ਹਾਲਾਤ" -ਕਹਿੰਦੇ ਓਧਰ ਤਾਂ ਲੋਕਾਂ ਨੂੰ ਕਿਸੇ...

24 Apr 2025 5:50 PM

Ludhiana 'ਚ ਦੇਰ ਰਾਤ ਤੱਕ Hotel ਖੋਲ੍ਹਣ ਵਾਲਿਆਂ ਨੂੰ MP SanjeevArora ਨੇ ਦਵਾ 'ਤੀ ਮਨਜ਼ੂਰੀ

15 Apr 2025 8:20 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/04/2025

15 Apr 2025 8:18 AM

ਮੁੰਡਾ-ਕੁੜੀ ਦੀ ਕੁੱਟਮਾਰ ਕਰਨ ਵਾਲੇ ਸਸਪੈਂਡ ਪੁਲਿਸ ਮੁਲਾਜ਼ਮ ਦੀ ਪੱਤਰਕਾਰ ਨਾਲ ਬਦਸਲੂਕੀ

09 Apr 2025 5:43 PM
Advertisement