ਸੁਨੀਲ ਜਾਖੜ ਦੇ ਰੋਡ ਸ਼ੋਅ ਨੇ ਉਡਾਈ ਵਿਰੋਧੀਆਂ ਦੀ ਨੀਂਦ
Published : Apr 27, 2019, 3:51 pm IST
Updated : Apr 27, 2019, 4:35 pm IST
SHARE ARTICLE
Sunil Kumar Jakhar
Sunil Kumar Jakhar

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਕੱਢਿਆ ਸੀ ਰੋਡ ਸ਼ੋਅ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਗੁਰਦਾਸਪੁਰ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਦੌਰਾਨ ਉਨ੍ਹਾਂ ਵਲੋਂ ਕੱਢੇ ਗਏ ਰੋਡ ਸ਼ੋਅ ਵਿਚ ਹੋਏ ਵਿਸ਼ਾਲ ਇਕੱਠ ਨੇ ਵਿਰੋਧੀਆਂ ਨੂੰ ਸੋਚਣ ਲਈ ਮਜ਼ਬੂਰ ਕਰ ਦਿਤਾ ਜੋ ਸੁਨੀਲ ਜਾਖੜ ਨੂੰ ਕਰਾਰੀ ਹਾਰ ਦੇਣ ਦੇ ਦਾਅਵੇ ਕਰ ਰਹੇ ਹਨ। ਸੁਨੀਲ ਜਾਖੜ ਦੇ ਰੋਡ ਸ਼ੋਅ ਦੌਰਾਨ ਲੋਕਾਂ ਦਾ ਉਤਸ਼ਾਹ ਦੇਖਣਯੋਗ ਸੀ।

Sunil Jakhar Road ShowSunil Jakhar Road Show

 ਜਿੱਥੇ ਕਾਂਗਰਸ ਦਾ ਹਰ ਛੋਟਾ ਵੱਡਾ ਵਰਕਰ ਅਤੇ ਆਗੂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਾ ਨਜ਼ਰ ਆਇਆ ਉਥੇ ਹੀ  ਹਲਕੇ ਦੇ ਵੱਖ-ਵੱਖ ਖੇਤਰਾਂ ਤੋਂ ਪੁੱਜੇ ਲੋਕ ਉਤਸ਼ਾਹ ਨਾਲ ਭਰੇ ਹੋਏ ਨਜ਼ਰ ਆਏ। ਲੋਕਾਂ ਦੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਨਾਲ ਸੁਨੀਲ ਜਾਖੜ ਦਾ ਕਾਫ਼ਲਾ ਕਾਫ਼ੀ ਵਿਸ਼ਾਲ ਹੋ ਗਿਆ ਦੱਸ ਦਈਏ ਕਿ ਸੁਨੀਲ ਜਾਖੜ ਗੁਰਦਾਸਪੁਰ ਹਲਕੇ ਤੋਂ ਮੌਜੂਦਾ ਸਾਂਸਦ ਹਨ, ਜਿਨ੍ਹਾਂ ਨੇ ਲੋਕ ਸਭਾ ਜ਼ਿਮਨੀ ਚੋਣ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ।

ghjh

Sunil Jakhar In Golden Temple

ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਸੁਨੀਲ ਜਾਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਲੈਣ ਲਈ ਗਏ ਸਨ। ਗੁਰਦਾਸਪੁਰ ਵਿਚ ਉਨ੍ਹਾਂ ਦਾ ਮੁਕਾਬਲਾ ਭਾਜਪਾ ਵਲੋਂ ਉਤਾਰੇ ਬਾਹਰੀ ਉਮੀਦਵਾਰ ਸੰਨੀ ਦਿਓਲ, ਆਮ ਆਦਮੀ ਪਾਰਟੀ ਦੇ ਪੀਟਰ ਮਸੀਹ ਅਤੇ ਪੀਡੀਏ ਉਮੀਦਵਾਰ ਲਾਲ ਚੰਦ ਨਾਲ ਹੋ ਰਿਹਾ ਹੈ। ਦੇਖੋ ਵੀਡੀਓ.........


  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement