ਉਦਯੋਗਾਂ ਨੂੰ ਕੰਮ ਵਾਲੀ ਥਾਂ 'ਤੇ ਸਾਫ਼-ਸਫ਼ਾਈ ਬਣਾਈ ਰੱਖਣ ਸਬੰਧੀ ਐਡਵਾਇਜ਼ਰੀ ਜਾਰੀ
Published : Apr 27, 2020, 12:24 pm IST
Updated : Apr 27, 2020, 12:24 pm IST
SHARE ARTICLE
File Photo
File Photo

ਫ਼ੈਕਟਰੀ ਦੇ ਕਰਮਚਾਰੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵਲੋਂ ਕੰਮ ਵਾਲੀ ਥਾਂ 'ਤੇ ਢੁੱਕਵੀਂ ਸਾਫ਼-ਸਫ਼ਾਈ ਯਕੀਨੀ ਬਣਾਉਣ

ਚੰਡੀਗੜ੍ਹ, 26 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਫ਼ੈਕਟਰੀ ਦੇ ਕਰਮਚਾਰੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵਲੋਂ ਕੰਮ ਵਾਲੀ ਥਾਂ 'ਤੇ ਢੁੱਕਵੀਂ ਸਾਫ਼-ਸਫ਼ਾਈ ਯਕੀਨੀ ਬਣਾਉਣ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਅੱਜ ਇਥੇ ਜਾਰੀ ਹਦਾਇਤਾਂ ਵਿਚ ਸਿਹਤ ਵਿਭਾਗ ਨੇ ਕਿਹਾ ਹੈ ਕਿ ਇੰਪਲਾਇਰ ਨੂੰ ਇਕ ਵਿਆਪਕ ਕਾਰਜ ਯੋਜਨਾ ਤਿਆਰ ਕਰਨੀ ਚਾਹੀਦੀ ਹੈ ਕਿ ਇਕ ਸਮੇਂ 'ਤੇ 50 ਫ਼ੀ ਸਦੀ ਤੋਂ ਵੱਧ ਸਟਾਫ਼/ ਲੇਬਰ ਨਾ ਆਵੇ।

ਫ਼ੈਕਟਰੀ ਮੈਨੇਜਰ ਵਲੋਂ ਕੰਮ ਦੀਆਂ ਸ਼ਿਫ਼ਟਾਂ ਇਸ ਪ੍ਰਕਾਰ ਬਣਾਈਆਂ ਜਾਣ ਕਿ ਇਕ ਕਰਮਚਾਰੀ 8 ਘੰਟੇ ਤੋਂ ਵੱਧ ਕੰਮ ਨਾ ਕਰੇ। ਸਿਹਤ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਸਾਰੇ ਕਰਮਚਾਰੀਆਂ ਨੂੰ ਇਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣ ਦੇ ਨਿਯਮਾਂ ਜਿਵੇਂ ਨਿਯਮਿਤ ਤੌਰ 'ਤੇ ਹੱਥ ਧੋਣੇ, ਮਾਸਕ ਪਾਉਣਾ ਅਤੇ ਹਰ ਸਮੇਂ ਇਕ ਦੂਜੇ ਤੋਂ ਘੱਟੋ-ਘੱਟ 1 ਮੀਟਰ ਦੀ ਦੂਰੀ ਬਣਾਈ ਰੱਖਣ, ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿਤੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM
Advertisement