ਕੈਪਟਨ ਸਰਕਾਰ ਵੱਲੋਂ ਨਾਂਦੇੜ ਸਾਹਿਬ 'ਚ ਫਸੇ ਸੈਂਕੜੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਮੁਹਿੰਮ ਸ਼ੁਰੂ
Published : Apr 27, 2020, 6:59 am IST
Updated : Apr 27, 2020, 6:59 am IST
SHARE ARTICLE
File Photo
File Photo

ਲੌਕਡਾਊਨ ਕਾਰਨ ਰਾਜਸਥਾਨ ਵਿੱਚ ਫਸੇ 2700 ਮਜ਼ਦੂਰਾਂ ਤੇ 150 ਵਿਦਿਆਰਥੀਆਂ ਨੂੰ ਵੀ ਵਾਪਸ ਲਿਆਉਣ ਦੀ ਤਿਆਰੀ

ਚੰਡੀਗੜ੍ਹ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਯਤਨਾਂ ਅਤੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਨੇ ਮਹਾਰਾਸ਼ਟਰ ਵਿੱਚ ਹਜ਼ੂਰ ਸਾਹਿਬ (ਨਾਂਦੇੜ) ਵਿਖੇ ਫਸੇ ਸੈਂਕੜੇ ਸ਼ਰਧਾਲੂਆਂ ਨੂੰ ਵਾਪਸ ਉਨ੍ਹਾਂ ਦੇ ਘਰ ਲਿਆਉਣ ਲਈ ਵੱਡੇ ਪੱਧਰ 'ਤੇ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਰਾਜਸਥਾਨ ਵਿੱਚ ਵੀ ਫਸੇ 2700 ਮਜ਼ਦੂਰਾਂ ਅਤੇ 150 ਵਿਦਿਆਰਥੀਆਂ ਨੂੰ ਵੀ ਵਾਪਸ ਲਿਆਉਣ ਦੀ ਤਿਆਰੀ ਹੈ।

nanded sahibNanded sahib

ਐਤਵਾਰ ਬਾਅਦ ਦੁਪਹਿਰ ਤੱਕ 219 ਸ਼ਰਧਾਲੂ ਪੰਜਾਬ ਵਿੱਚ ਆਪਣੇ ਘਰ ਪਹੁੰਚ ਗਏ ਜਦੋਂ ਕਿ 11 ਵਾਹਨਾਂ 'ਤੇ ਆ ਰਹੇ 176 ਹੋਰ ਸ਼ਰਧਾਲੂ ਦੇਰ ਰਾਤ ਤੱਕ ਬਠਿੰਡਾ ਪੁੱਜ ਜਾਣਗੇ ਜਿੱਥੋਂ ਉਹ ਅਗਾਂਹ ਅੰਮ੍ਰਿਤਸਰ ਜਾਣਗੇ। ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰ ਪਾਲ ਸਿੰਘ ਅਨੁਸਾਰ 476 ਸ਼ਰਧਾਲੂਆਂ ਨੂੰ ਲੈ ਕੇ ਆ ਰਹੀਆਂ 13 ਬੱਸਾਂ ਰਾਜਸਥਾਨ ਦੇ ਭੀਲਵਾੜਾ ਵਿੱਚ ਪਹੁੰਚ ਗਈਆਂ ਜਿਨ੍ਹਾਂ ਦੇ ਅੱਜ ਸਵੇਰੇ ਪੰਜਾਬ ਪੁੱਜਣ ਦੀ ਸੰਭਾਵਨਾ ਹੈ।

Captain Amrinder SinghCaptain Amrinder Singh

ਇਸੇ ਤਰ੍ਹਾਂ ਪੰਜਾਬ ਸਰਕਾਰ ਦੀਆਂ 80 ਬੱਸਾਂ ਦਾ ਕਾਫਲਾ ਇੰਦੌਰ (ਮੱਧ ਪ੍ਰਦੇਸ਼) ਪਾਰ ਕਰ ਗਿਆ ਹੈ ਜਿਸ ਦੇ ਐਤਵਾਰ ਦੀ ਦੇਰ ਰਾਤ ਹਜ਼ੂਰ ਸਾਹਿਬ ਵਿਖੇ ਪਹੁੰਚਣ ਦੀ ਆਸ ਸੀ ਅਤੇ ਬਾਕੀ ਰਹਿੰਦੇ ਸ਼ਰਧਾਲੂਆਂ ਨੂੰ ਲੈ ਕੇ ਸੋਮਵਾਰ ਦੁਪਹਿਰ ਮੁੜ ਪੰਜਾਬ ਵੱਲ ਰਵਾਨਾ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਨੇ ਆਪਣੇ ਨਿਰੰਤਰ ਯਤਨਾਂ ਰਾਹੀਂ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਕੁਝ ਦਿਨ ਪਹਿਲਾਂ ਕੇਂਦਰ ਪਾਸੋਂ ਇਜਾਜ਼ਤ ਮੰਗੀ ਸੀ ਅਤੇ ਇਹ ਵੀ ਵਚਨਬੱਧਤਾ ਪ੍ਰਗਟਾਈ ਸੀ ਕਿ ਇਸ ਵਾਸਤੇ ਲੋੜੀਂਦੇ ਕਦਮ ਪੰਜਾਬ ਸਰਕਾਰ ਵੱਲੋਂ ਚੁੱਕੇ ਜਾਣਗੇ।

 File PhotoFile Photo

ਉਨ੍ਹਾਂ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਅਥਾਰਟੀਆਂ ਨਾਲ ਲਗਾਤਾਰ ਤਾਲਮੇਲ ਕਰਨ ਲਈ ਤਾਇਨਾਤ ਕੀਤਾ ਸੀ ਤਾਂ ਕਿ ਸ਼ਰਧਾਲੂਆਂ ਦੇ ਨਾਲ-ਨਾਲ ਮਜ਼ਦੂਰਾਂ ਅਤੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ 150 ਵਿਦਿਆਰਥੀ ਜੋ ਰਾਜਸਥਾਨ ਵਿੱਚ ਕੋਟਾ 'ਚ ਫਸ ਗਏ ਸਨ, ਨੂੰ ਸੱਤ ਬੱਸਾਂ ਰਾਹੀਂ ਵਾਪਸ ਲਿਆਂਦਾ ਜਾ ਰਿਹਾ ਹੈ ਜੋ ਸਵੇਰੇ ਪੰਜਾਬ ਪਹੁੰਚ ਜਾਣਗੇ। ਸੂਬਾ ਸਰਕਾਰ ਨੇ 60 ਬੱਸਾਂ ਜੈਸਲਮੇਰ (ਰਾਜਸਥਾਨ) ਵੀ ਭੇਜੀਆਂ ਹਨ ਜਿੱਥੇ 2700 ਮਜ਼ਦੂਰ ਪੰਜ ਰਾਹਤ ਕੈਂਪਾਂ ਵਿੱਚ ਰੁਕੇ ਹੋਏ ਹਨ। ਉਹ ਪੰਜਾਬ ਲਈ ਭਲਕੇ ਸ਼ਾਮ ਨੂੰ ਰਵਾਨਾ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement