
ਇੱਥੇ ਗੌਰਮਿੰਟ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਦੇ ਐਨੇਸਥੀਸੀਆ ਵਿਭਾਗ ਦੇ 2 ਡਾਕਟਰਾਂ ਅਤੇ ਇਕ ਅਟੈਂਡੈਂਟ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ
ਚੰਡੀਗੜ੍ਹ - ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਅੱਜ ਚੰਡੀਗੜ੍ਹ 'ਚ 3 ਨਵੇਂ ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।
File Photo
ਇੱਥੇ ਗੌਰਮਿੰਟ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਦੇ ਐਨੇਸਥੀਸੀਆ ਵਿਭਾਗ ਦੇ 2 ਡਾਕਟਰਾਂ ਅਤੇ ਇਕ ਅਟੈਂਡੈਂਟ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ ਕੇਸਾਂ ਤੋਂ ਬਾਅਦ ਚੰਡੀਗੜ੍ਹ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 39 'ਤੇ ਪੁੱਜ ਗਈ ਹੈ।
File Photo
ਐਤਵਾਰ ਨੂੰ ਸ਼ਹਿਰ 'ਚ ਇਕੱਠੇ 6 ਕੋਰੋਨਾ ਦੇ ਕੇਸ ਸਾਹਮਣੇ ਆਏ ਸਨ, ਜਿਨ੍ਹਾਂ 'ਚ ਬਾਪੂਧਾਮ ਦੇ 4 ਮਰੀਜ਼ਾਂ ਤੋਂ ਇਲਾਵਾ ਜੀ. ਐੱਮ. ਸੀ. ਐੱਚ.-32 ਦੀ ਇਕ ਨਰਸ ਅਤੇ ਪੀ. ਜੀ. ਆਈ. ਦੀ ਨਰਸ ਕੋਰੋਨਾ ਪਾਜ਼ੇਟਿਵ ਆਈ ਸੀ।
File Photo
ਦੁਨੀਆ ਭਰ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਭਾਰਤ 'ਚ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤ 'ਚ ਕੋਰੋਨਾ ਪੀੜਤਾਂ ਦੀ ਗਿਣਤੀ 27 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ।
File Photo
ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਭਾਰਤ 'ਚ ਕੋਰੋਨਾ ਦੇ ਹੁਣ ਤੱਕ 27,892 ਮਰੀਜ਼ ਹਨ ਅਤੇ ਹੁਣ ਤੱਕ 872 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੰਕੜਿਆਂ ਮੁਤਾਬਕ ਦੇਸ਼ 'ਚ ਐਕਟਿਵ ਕੇਸ 20,835 ਹਨ ਅਤੇ 6184 ਲੋਕ ਠੀਕ ਹੋ ਚੁੱਕੇ ਹਨ ਅਤੇ ਡਿਸਚਾਰਜ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ।