
ਜਲੰਧਰ ਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਣ ਅਤੇ ਇਸ ਵਾਇਰਸ ਦੇ ਫੈਲਾਅ ਦਾ ਖਦਸ਼ਾ ਹੋਣ ਕਰਕੇ ਇਹ ਪਾਬੰਦੀਆਂ ਲਗਾਉਣੀਆਂ ਜ਼ਰੂਰੀ ਹਨ
ਟਾਂਡਾ ਉੜਮੁੜ 27 ਅਪ੍ਰੈਲ (ਅੰਮ੍ਰਿਤਪਾਲ ਬਾਜਵਾ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੋਵਿਡ-19 ਦੇ ਮਾੜੇ ਪ੍ਰਭਾਵ ਦੀ ਰੋਕਥਾਮ ਲਈ ਜ਼ਿਲ੍ਹਾ ਜਲੰਧਰ ਤੋਂ ਆਉਣ ਵਾਲੀ ਪਬਲਿਕ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਲੰਧਰ ਤੋਂ ਆਉਣ ਵਾਲੇ ਨੈਸ਼ਨਲ ਹਾਈ ਵੇਅ/ ਲਿੰਕ ਰੋਡ ਸੀਲ ਕੀਤੇ ਜਾਂਦੇ ਹਨ।
Lockdown
ਕਿਸੇ ਵੀ ਵਿਅਕਤੀ ਨੂੰ ਜ਼ਿਲ੍ਹਾ ਜਲੰਧਰ ਤੋਂ ਹੁਸ਼ਿਆਰਪੁਰ ਜਿਲੇ ਵਿੱਚ ਦਾਖਲ ਹੋਣ ਦੀ ਇਜ਼ਾਜ਼ਤ ਨਹੀਂ ਹੋਵੇਗੀ ਅਤੇ ਨਾ ਹੀ ਕਿਸੇ ਹੋਰ ਜਿਲੇ ਰਾਹੀਂ ਇਸ ਜਿਲੇ ਵਿੱਚ ਆਉਣ ਦੀ ਇਜ਼ਾਜਤ ਹੋਵੇਗੀ। ਜਾਰੀ ਕੀਤੇ ਹੁਕਮ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਜਲੰਧਰ ਜਿਲੇ ਦਾ ਵਸਨੀਕ ਹੈ ਅਤੇ ਉਹ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਨੌਕਰੀ ਕਰ ਰਿਹਾ ਹੈ।
Lockdown
ਤਾਂ ਉਹ ਵਿਅਕਤੀ ਆਪਣੀ ਰਿਹਾਇਸ਼ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੀ ਰੱਖੇਗਾ ਜਾਂ ਉਹ ਅਧਿਕਾਰੀ/ਕਰਮਚਾਰੀ ਆਪਣੇ ਵਿਭਾਗ ਦੇ ਮੁਖੀ ਪਾਸੋਂ ਇਸ ਸ਼ਰਤ 'ਤੇ ਛੋਟ ਪ੍ਰਾਪਤ ਕਰ ਸਕਦਾ ਹੈ, ਕਿ ਵਿਭਾਗ ਦੇ ਮੁਖੀ ਨੇ ਉਸ ਅਧਿਕਾਰੀ/ਕਰਮਚਾਰੀ ਦੀ ਸੀਟ ਦਾ ਕੋਈ ਬਦਲਵਾਂ ਪ੍ਰਬੰਧ ਕਰ ਲਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਹੁਸ਼ਿਆਰਪੁਰ ਜਿਲੇ ਨਾਲ ਲੱਗਦੇ ਰਾਜ, ਜਿਲਿਆ (ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਜ਼ਿਲ੍ਹਾ ਰੂਪ ਨਗਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਗੁਰਦਾਸਪੁਰ, ਪਠਾਨਕੋਟ ਆਦਿ) ਦੇ ਬਾਰਡਰਾਂ ਤੋਂ ਆਉਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਲਾਜ਼ਮੀ ਹੋਵੇਗੀ ਅਤੇ ਇਹ ਚੈਕਿੰਗ ਪੁਲਿਸ ਵਿਭਾਗ ਵਲੋਂ ਕੀਤੀ ਜਾਵੇਗੀ।
lockdown
ਕਿਸੇ ਵੀ ਵਿਅਕਤੀ ਨੂੰ ਬਿਨਾ ਚੈਕਿੰਗ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਦਾਖਲ ਹੋਣ ਦੀ ਇਜ਼ਾਜ਼ਤ ਨਹੀਂ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਨਾਲ ਲੱਗਦੇ ਜ਼ਿਲ੍ਹਾ ਜਲੰਧਰ ਵਿੱਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਣ ਅਤੇ ਇਸ ਵਾਇਰਸ ਦੇ ਫੈਲਾਅ ਦਾ ਖਦਸ਼ਾ ਹੋਣ ਕਰਕੇ ਇਹ ਪਾਬੰਦੀਆਂ ਲਗਾਉਣੀਆਂ ਜ਼ਰੂਰੀ ਹਨ।
lockdown
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।