ਸੀਐਮ ਵੱਲੋਂ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਕਰਨ ਲਈ ਛੇ IAS ਅਧਿਕਾਰੀ ਤਾਇਨਾਤ
Published : Apr 27, 2020, 5:23 pm IST
Updated : Apr 27, 2020, 5:23 pm IST
SHARE ARTICLE
Photo
Photo

30 ਅਪ੍ਰੈਲ ਤੱਕ ਰਿਪੋਰਟ ਸੌਂਪਣ ਲਈ ਕਿਹਾ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਜ਼ਿਲਿਆਂ ਵਿਚ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਛੇ ਆਈਏਐਸ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ ਜੋ 30 ਅਪ੍ਰੈਲ ਤੱਕ ਆਪਣੀ ਰਿਪੋਰਟ ਸੌਂਪਣਗੇ। ਇਕ ਸਰਕਾਰੀ ਬੁਲਾਰੇ ਮੁਤਾਬਕ ਇਹ ਅਧਿਕਾਰੀ ਹਾੜੀ ਦੇ ਮੰਡੀਕਰਨ ਸੀਜ਼ਨ 2020-21 ਦੌਰਾਨ ਚੱਲ ਰਹੇ ਖਰੀਦ ਕਾਰਜਾਂ ਦਾ ਜ਼ਮੀਨ ਪੱਧਰ ’ਤੇ ਜਾ ਕੇ ਪਤਾ ਲਾਉਣ ਲਈ 28 ਤੋਂ 29 ਅਪ੍ਰੈਲ ਤੱਕ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕਰਨਗੇ।  

PhotoPhoto

ਇਨਾਂ ਅਧਿਕਾਰੀਆਂ ਨੂੰ ਮੁਢਲੇ ਤੌਰ ’ਤੇ ਕਰਫਿਊ ਪਾਸ ਜਾਰੀ ਕਰਨ ਦੀ ਪ੍ਰਣਾਲੀ ਦੇ ਅਮਲੀਕਰਨ, ਸਬੰਧਤ ਮੰਡੀਆਂ ਵਿੱਚ ਪਿੰਡ ਵਾਰ ਪਹੁੰਚ ਰਹੀ ਕਣਕ ਤੋਂ ਇਲਾਵਾ ਕਣਕ ਦੀ ਗੁਣਵੱਤਾ ਅਤੇ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਸ਼ਾਮਲ ਹੈ। ਇਸ ਕਾਰਜ ਲਈ ਤਾਇਨਾਤ ਕੀਤੇ ਅਧਿਕਾਰੀਆਂ ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਐਮ.ਡੀ. ਨੀਲਕੰਠ ਐਸ. ਅਵਹਾਦ ਨੂੰ ਰੋਪੜ ਅਤੇ ਐਸ.ਬੀ.ਐਸ. ਜ਼ਿਲਿਆਂ ਵਿੱਚ ਕਣਕ ਦੇ ਖਰੀਦ ਕਾਰਜਾਂ ਦੀ ਨਿਗਾਰਨੀ ਦਾ ਜ਼ਿੰਮਾ ਸੌਂਪਿਆ ਗਿਆ ਹੈ।

PhotoPhoto

ਇਸੇ ਤਰਾਂ ਮਾਰਕਫੈੱਡ ਦੇ ਐਮ.ਡੀ. ਵਰੁਣ ਰੂਜ਼ਮ (ਅੰਮਿ੍ਰਤਸਰ ਤੇ ਤਰਨਤਾਰਨ), ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ (ਐਸ.ਏ.ਐਸ. ਨਗਰ), ਸਕੱਤਰ ਮੰਡੀ ਬੋਰਡ ਰਵੀ ਭਗਤ (ਐਸ.ਬੀ.ਐਸ. ਨਗਰ, ਹੁਸ਼ਿਆਰਪੁਰ ਤੇ ਜਲੰਧਰ), ਐਮ.ਡੀ. ਪਨਸਪ ਰਾਮਬੀਰ (ਜਲੰਧਰ ਤੇ ਕਪੂਰਥਲਾ) ਅਤੇ ਐਮ.ਡੀ. ਪੰਜਾਬ ਐਗਰੋ ਫੂਡ ਕਾਰਪੋਰੇਸ਼ਨ ਮਨਜੀਤ ਬਰਾੜ (ਗੁਰਦਾਸਪੁਰ ਅਤੇ ਪਠਾਨਕੋਟ) ਦਾ ਕਾਰਜ ਸੌਂਪਿਆ ਗਿਆ ਹੈ।

Capt. Amrinder Singh Photo

ਇਨਾਂ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਤੇ ਚੁਕਾਈ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ/ਪਾਲਣਾ ਨੂੰ ਯਕੀਨੀ ਬਣਾਉਣ ਦਾ ਜ਼ਿੰਮਾ ਵੀ ਸੌਂਪਿਆ ਗਿਆ ਹੈ। ਹੁਣ ਤੱਕ ਮੰਡੀਆਂ ਵਿੱਚ ਪਹੁੰਚੀ/ਖਰੀਦੀ ਕਣਕ ਦਾ ਵਿਸਥਾਰ ਵਿੱਚ ਵੇਰਵਾ ਦਿੰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਸੂਬਾ ਭਰ ਦੀਆਂ ਮੰਡੀਆਂ ਵਿੱਚ 49.36 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ ਜਿਸ ਵਿੱਚੋਂ 47.33 ਲੱਖ ਮੀਟਰਕ ਟਨ ਫਸਲ ਖਰੀਦੀ ਜਾ ਚੁੱਕੀ ਹੈ ਜਦਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 46.70 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿੱਚੋਂ 41.92 ਲੱਖ ਮੀਟਰਕ ਟਨ ਖਰੀਦੀ ਗਈ ਸੀ।

PhotoPhoto

ਇਸੇ ਦੌਰਾਨ ਵਧੀਕ ਮੁੱਖ ਸਕੱਤਰ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਜਾਰੀ ਕੀਤੀ ਸਿਹਤ ਐਡਵਾਈਜ਼ਰੀ ਦੇ ਮੱਦੇਨਜ਼ਰ ਪੜਾਅਵਾਰ ਕਣਕ ਲਿਆਉਣ ਦੇ ਬਾਵਜੂਦ ਹੁਣ ਤੱਕ ਮਨੋਨੀਤ 4100 ਖਰੀਦ ਕੇਂਦਰਾਂ ਲਈ ਕਿਸਾਨਾਂ ਨੂੰ ਆੜਤੀਆਂ ਰਾਹੀਂ 7.13 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਮੰਡੀਆਂ ਵਿੱਚ ਭੀੜ-ਭੜੱਕਾ ਨਾ ਹੋਵੇ। 

Wheat procurement starts in punjab from april 15Photo

ਖੰਨਾ ਨੇ ਅੱਗੇ ਦੱਸਿਆ ਕਿ ਖਰੀਦ ਕਾਰਜਾਂ ਵਿੱਚ ਜੁਟੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੋਵਿਡ-19 ਦੇ ਸੰਦਰਭ ਵਿੱਚ ਸਮਾਜਿਕ ਦੂਰੀ ਸਮੇਤ ਸਿਹਤ ਪ੍ਰੋਟੋਕੋਲ ਦੀ ਚੰਗੀ ਤਰਾਂ ਪਾਲਣ ਕਰਨ ਲਈ ਆਖਿਆ ਗਿਆ ਹੈ। ਸੂਬਾ ਭਰ ਵਿੱਚ ਮੰਡੀਆਂ ’ਚ ਗਾਰਡੀਅਨਜ਼ ਆਫ ਗਵਰਨੈਂਸ ਅਤੇ ਪੁਲੀਸ ਮੁਲਾਜ਼ਮ ਵੀ ਨਿਰਵਿਘਨ ਖਰੀਦ ਕਾਰਜਾਂ ਤੋਂ ਇਲਾਵਾ ਸਾਰੀਆਂ ਧਿਰਾਂ ਦੀ ਸਫਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਡਿਊਟੀ ਨਿਭਾਅ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement