Breaking News: ਰਾਜਪੁਰਾ ਵਿਚ ਕੋਰੋਨਾ ਵਾਇਰਸ ਨਾਲ ਔਰਤ ਦੀ ਮੌਤ
Published : Apr 27, 2020, 12:59 pm IST
Updated : Apr 27, 2020, 6:17 pm IST
SHARE ARTICLE
Rajpura Punjab Corona Virus
Rajpura Punjab Corona Virus

ਅੱਜ ਸੂਬੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ...

ਪਟਿਆਲਾ: ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਕੋਰੋਨਾ ਪਾਜੀਟਿਵ ਰਾਜਪੁਰਾ ਦੀ ਕਰੀਬ 63 ਸਾਲਾ ਮਹਿਲਾ ਕਮਲੇਸ਼ ਰਾਣੀ ਦਾ ਅੱਜ ਦੁਪਹਿਰ ਕਰੀਬ 12.15 ਵਜੇ ਦੇਹਾਂਤ ਹੋ ਗਿਆ। ਉਹਨਾਂ ਦਾ ਅੰਤਿਮ ਸੰਸਕਾਰ ਰਾਜਪੁਰਾ  ਵਿਖੇ ਹੋਵੇਗਾ। ਪਟਿਆਲਾ ਨੂੰ ਕੋਰੋਨਾ ਹਾਟਸਪਾਟ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਮੌਤਾਂ ਦੀ ਗਿਣਤੀ 19 ਹੋ ਗਈ ਹੈ। ਪਟਿਆਲਾ ਵਿਚ ਹੁਣ ਤਕ 61 ਮਰੀਜ਼ ਸਾਹਮਣੇ ਆ ਚੁੱਕੇ ਹਨ। ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵਧਦਾ ਜਾ ਰਿਹਾ ਹੈ।

CDC Adds 6 New Coronavirus SymptomsCoronavirus 

ਅੱਜ ਸੂਬੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 322 ਹੋ ਗਈ ਹੈ ਅਤੇ ਹੁਣ ਤੱਕ ਕੋਰੋਨਾ ਵਾਇਰਸ ਨਾਲ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 211 ਹੈ ਅਤੇ ਕੋਰੋਨਾ ਪਾਜੀਟਿਵ 84 ਮਰੀਜ਼ ਠੀਕ ਹੋ ਚੁੱਕੇ ਹਨ। ਅੱਜ ਸੂਬੇ ਵਿਚੋਂ ਕੋਰੋਨਾ ਦੇ 2 ਮਰੀਜ਼ ਪਾਜੀਟਿਵ ਮਰੀਜ਼ ਮਿਲੇ ਹਨ।

Corona Virus Test Corona Virus Test

ਸੂਬੇ ਵਿਚ ਹੁਣ ਤੱਕ ਸ਼ਕੀ ਮਰੀਜ਼ਾਂ ਗਿਣਤੀ 14317 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 10497 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 3507 ਮਰੀਜ਼ਾਂ ਦੀ ਰਿਪੋਰਟ ਭੇਜੀ ਗਈ ਹੈ। 1 ਕੋਰੋਨਾ ਮਰੀਜ਼ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅੱਜ ਕੋਰੋਨਾ ਪਾਜੀਟਿਵ ਦੇ 5 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 3 ਕੇਸ ਜਲੰਧਰ, 1 ਕੇਸ ਲੁਧਿਆਣਾ  ਅਤੇ 1 ਕੇਸ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ।  ਪਟਿਆਲਾ  ਵਿਚੋਂ ਸਭ ਤੋਂ ਜ਼ਿਆਦਾ ਕੋਰੋਨਾ ਦੇ 60 ਕੇਸ ਹਨ।

Corona VirusCorona Virus

ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ 2 ਡਾਕਟਰਾਂ ਅਤੇ ਇਕ ਵਾਰਡ ਸਰਵੈਂਟ ਕੋਰੋਨਾ ਦੀ ਰਿਪੋਰਟ ਪਾਜੀਟਿਵ ਆਈ ਹੈ। ਚੰਡੀਗੜ੍ਹ ਵਿਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 39 ਹੋ ਗਈ ਹੈ। ਹੈਲਥ ਵਿਭਾਗ ਨੇ ਇਸ ਜਾਣਕਾਰੀ ਦੀ ਪੁਸ਼ਟੀ ਕੀਤੀ ਹੈ। ਚੰਡੀਗੜ੍ਹ ਵਿਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ 39 ਹੋ ਗਈ ਹੈ ਇਹਨਾਂ ਮਰੀਜਾਂ ਵਿਚੋਂ 17 ਮਰੀਜ ਠੀਕ ਹੋ ਗਏ ਹਨ।

Coronavirus in india lockdown corona-pandemic maharashtra madhya pradeshCoronavirus 

ਪ੍ਰਸ਼ਾਸਨ ਨੇ ਸ਼ਹਿਰ ਦੀਆ ਸਾਰੀਆ ਐਂਟਰੀਆਂ ਵੀ ਬੰਦ ਕੀਤੀ ਹੋਈਆ ਹਨ।ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਲਗਾਤਰ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਘਰਾਂ ਵਿਚ ਰਹਿਣ ਤਾਂ ਕਿ ਕੋਰੋਨਾ ਨੂੰ ਹਰਾ ਸਕਦੇ ਹਾਂ। ਜਲੰਧਰ ‘ਚ ਕੋਰੋਨਾ ਦੇ 9 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ। ਜ਼ਿਲ੍ਹੇ ‘ਚ ਪੀੜਤਾਂ ਦੀ ਗਿਣਤੀ 78 ਹੋ ਗਈ ਹੈ। 

Corona VirusCorona Virus

ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਭਾਰਤ ‘ਚ ਕੋਰੋਨਾ ਵਾਇਰਸ (COVID-19) ਨਾਲ ਪੀੜਤ ਲੋਕਾਂ ਦੀ ਗਿਣਤੀ 27,892ਹੋ ਗਈ ਹੈ। ਉੱਥੇ ਹੀ ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵਧ ਕੇ 872 ਤੱਕ ਚਲਾ ਗਿਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿਚ ਆਏ ਕੁੱਲ 27,892 ਮਾਮਲਿਆਂ ‘ਚੋਂ 20,835 ਮਰੀਜ਼ਾਂ ਦਾ ਫਿਲਹਾਲ ਇਲਾਜ ਚੱਲ ਰਿਹਾ ਹੈ। ਉੱਥੇ ਹੀ 6185 ਮਰੀਜ਼ ਠੀਕ ਹੋ ਚੁੱਕੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab, Patiala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement