400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਵਰਚੁਅਲ ਤੌਰ ’ਤੇ ਸੰਗਤਾਂ ਨਾਲ ਅਰਦਾਸ ’ਚ ਸ਼ਾਮਲ ਹੋਣਗੇ ਕੈਪਟਨ
Published : Apr 27, 2021, 4:13 pm IST
Updated : Apr 27, 2021, 4:13 pm IST
SHARE ARTICLE
captain Amarinder Singh
captain Amarinder Singh

ਗੁਰਪੁਰਬ ਸਮਾਗਮ ਸਵੇਰੇ 11 ਵਜੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਵਿਖੇ ਰਿਹਾਇਸ਼ ਤੋਂ ਅਰੰਭ ਹੋਣਗੇ

ਚੰਡੀਗੜ, 27 ਅਪ੍ਰੈਲ: ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 1 ਮਈ (ਸ਼ਨੀਵਾਰ) ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਮੌਕੇ ਵਰਚੁਅਲ ਤੌਰ ’ਤੇ ਸੰਗਤਾਂ ਨਾਲ ਅਰਦਾਸ ’ਚ ਸ਼ਾਮਲ ਹੋਣਗੇ। ਇਸ ਇਤਿਹਾਸਕ ਮੌਕੇ ਪੂਰਾ ਦਿਨ ਚੱਲਣ ਵਾਲੇ ਪ੍ਰੋਗਰਾਮਾਂ ਦੇ ਵੇਰਵੇ ਬਿਆਨ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੁਰਪੁਰਬ ਸਮਾਗਮ ਸਵੇਰੇ 11 ਵਜੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਵਿਖੇ ਰਿਹਾਇਸ਼ ਤੋਂ ਅਰੰਭ ਹੋਣਗੇ

Corona Virus  Corona Virus

ਜਿਸ ਦੌਰਾਨ ਭਾਈ ਗੁਰਮੀਤ ਸਿੰਘ ਸ਼ਾਂਤ ਗੁਰਮਤਿ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਪਿੱਛੋਂ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ 11.45 ਵਜੇ ਸ੍ਰੀ ਅਨੰਦ ਸਾਹਿਬ ਦੇ ਪਾਠ ਹੋਣਗੇ ਅਤੇ ਉਸ ਪਿੱਛੋਂ ਅਰਦਾਸ ਉਪਰੰਤ ਹੁਕਮਨਾਮਾ ਲਿਆ ਜਾਵੇਗਾ। ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਕਿਹਾ ਕਿ ਸੈਰ ਸਪਾਟਾ ਮੰਤਰੀ ਵੱਲੋਂ ਇਸ ਮੌਕੇ ਦੁਪਹਿਰ 12.05 ਵਜੇ ਆਪਣੀ ਰਿਹਾਇਸ਼ ਤੋਂ ਸੰਬੋਧਨ ਕੀਤਾ ਜਾਵੇਗਾ ਅਤੇ ਉਸ ਪਿੱਛੋਂ 12.10 ਵਜੇ ਮੁੱਖ ਮੰਤਰੀ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਜਾਵੇਗਾ।

Captain Amarinder SinghCaptain Amarinder Singh

ਇਸ ਪਿੱਛੋਂ ਵੱਖੋ-ਵੱਖ ਟੀ.ਵੀ ਚੈਨਲਾਂ/ਡਿਜੀਟਲ ਪਲੈਟਫਾਰਮਾਂ ਉੱਤੇ ਵਿਸ਼ੇਸ਼ ਰੂਪ ਵਿਚ ਗੁਰਬਾਣੀ ਕੀਰਤਨ/ਗੁਰਮਤਿ ਸੰਗੀਤ ਦਾ ਸਿੱਧਾ ਪ੍ਰਸਾਰਨ ਹੋਵੇਗਾ। ਇਸ ਦੇ ਅਰੰਭ ਵਿਚ ਭਾਈ ਮਨਜੀਤ ਸਿੰਘ ਸ਼ਾਂਤ ਅਤੇ ਡਾ. ਨਿਵੇਦਿਤਾ ਉੱਪਲ ਵੱਲੋਂ ਗੁਰਮਤਿ ਸੰਗੀਤ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਅਤੇ ਇਸ ਪਿੱਛੋਂ ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ, ਭਾਈ ਸੁਖਜਿੰਦਰ ਸਿੰਘ, ਭਾਈ ਅਰਵਿੰਦਰ ਸਿੰਘ ਨੂਰ, ਭਾਈ ਤਾਰ ਬਲਬੀਰ ਸਿੰਘ ਅਤੇ ਭਾਈ ਬਲਵੰਤ ਸਿੰਘ ਨਾਮਧਾਰੀ ਵੱਲੋਂ ਦੁਪਹਿਰ 12.30 ਤੋਂ ਸ਼ਾਮ 7.30 ਵਜੇ ਤੱਕ ਕੀਰਤਨ ਕੀਤਾ ਜਾਵੇਗਾ।

corona casecorona case

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਅਗਵਾਈ ਵਿਚ ਇਨਾਂ ਇਤਿਹਾਸਕ ਜਸ਼ਨਾਂ ਦੀ ਨਿਗਰਾਨੀ ਲਈ ਸਥਾਪਤ ਕੀਤੀ ਕਾਰਜਕਾਰੀ ਕਮੇਟੀ ਵੱਲੋਂ 23 ਅਪ੍ਰੈਲ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸਕ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਸ਼ਨ ਵਰਚੁਅਲ ਤੌਰ ’ਤੇ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ ਕਿਉਂ ਜੋ ਸੂਬੇ ਵਿਚ ਕੋਵਿਡ ਦੇ ਮਾਮਲਿਆਂ ਵਿਚ ਬੇ-ਤਹਾਸ਼ਾ ਵਾਧਾ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਵੀ ਲੋਕਾਂ ਨੂੰ ਇਹ ਸਮਾਗਮ ਟੀ.ਵੀ. ਉੱਤੇ ਵੇਖ ਕੇ ਆਪਣੇ ਘਰਾਂ ਤੋਂ ਹੀ ਅਰਦਾਸ ਕਰਨ ਦੀ ਅਪੀਲ ਕੀਤੀ ਸੀ ਅਤੇ ਇਸ ਹੰਗਾਮੀ ਹਾਲਤ ਦੇ ਮੱਦੇਨਜ਼ਰ ਧਾਰਮਿਕ ਥਾਵਾਂ ’ਤੇ ਇਕੱਠ ਨਾ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement