
ਲੰਬੇ ਸਮੇਂ ਤੋਂ ਰੁਕੇ ਹੋਏ ਕੰਮਾਂ ਅਤੇ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਕਾਫੀ ਲੰਬੇ ਸਮੇਂ ਤੋਂ ਰੁਕੇ ਹੋਏ ਕੰਮਾਂ ਅਤੇ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ।
Bibi Jagir Kaur meeting with Captain Amrinder Singh
ਇਸ ਤੋਂ ਇਲਾਵਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਆਉਣ ਵਾਲੀ ਸ਼ਤਾਬਦੀ ਸੰਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਲਦ ਹੀ ਆਂ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ।