
ਮ੍ਰਿਤਕ ਕਿਸਾਨ ਗੁਰਜੰਟ ਸਿੰਘ 26 ਨਵੰਬਰ 2020 ਤੋਂ ਹੀ ਦਿੱਲੀ ਵਿਖੇ ਟਿਕਰੀ ਬਾਰਡਰ ਤੇ ਚੱਲ ਰਹੇ ਅੰਦੋਲਨ ਵਿਚ ਆਪਣਾ ਟਰੈਕਟਰ ਟਰਾਲੀ ਲੈ ਕੇ ਗਿਆ ਹੋਇਆ ਸੀ।
ਮੁਕਤਸਰ ਸਾਹਿਬ - ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਮ ਤੋਂ ਦਿੱਲੀ ਕਿਸਾਨ ਮੋਰਚੇ ’ਤੇ ਗਏ ਕਿਸਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣਏ ਆਈ ਹੈ। ਜਾਣਕਾਰੀ ਮੁਤਾਬਕ ਪਿੰਡ ਬਾਮ ਵਾਸੀ ਗੁਰਜੰਟ ਸਿੰਘ (72) ਦਿੱਲੀ ਕਿਸਾਨ ਮੋਰਚੇ ਤੇ ਗਿਆ ਹੋਇਆ ਸੀ। ਜਿੱਥੇ ਉਸ ਦੀ ਸਿਹਤ ਵਿਗੜ ਗਈ। ਉਸ ਨੂੰ ਗੁਰੂ ਗੋਬਿੰਦ ਸਿੰਘ ਹਸਪਤਾਲ ਅਤੇ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਤੇ ਇਲਾਜ ਦੌਰਾਨ ਇਸ ਕਿਸਾਨ ਦੀ ਮੌਤ ਹੋ ਗਈ।
Farmer Protest
ਇਹ ਕਿਸਾਨ ਬੀਤੇ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨਾਲ ਜੁੜਿਆ ਹੋਇਆ ਸੀ। ਮ੍ਰਿਤਕ ਕਿਸਾਨ ਗੁਰਜੰਟ ਸਿੰਘ 26 ਨਵੰਬਰ 2020 ਤੋਂ ਹੀ ਦਿੱਲੀ ਵਿਖੇ ਟਿਕਰੀ ਬਾਰਡਰ ਤੇ ਚੱਲ ਰਹੇ ਅੰਦੋਲਨ ਵਿਚ ਆਪਣਾ ਟਰੈਕਟਰ ਟਰਾਲੀ ਲੈ ਕੇ ਗਿਆ ਹੋਇਆ ਸੀ। ਪਿਛਲੀ ਦਿਨੀਂ ਬੀਮਾਰੀ ਦੀ ਹਾਲਤ ਵਿਚ ਉਸ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
farmer Protest
ਪਿੰਡ ਬਾਮ ਦੇ ਕਿਸਾਨਾਂ ਦਾ ਕਿਸਾਨੀ ਅੰਦੋਲਨ ਵਿਚ ਵੱਡਾ ਯੋਗਦਾਨ ਰਿਹਾ ਹੈ। ਇਸ ਪਿੰਡ ਤੋਂ ਹਰ ਹਫਤੇ 10 ਵਿਅਕਤੀਆਂ ਦੇ ਜੱਥੇ ਕਿਸਾਨ ਅੰਦੋਲਨ ਵਿਚ ਪੁੱਜਦੇ ਹਨ, ਮ੍ਰਿਤਕ ਕਿਸਾਨ ਵੀ ਕਿਸਾਨੀ ਅੰਦੋਲਨ ਲਈ ਸਰਮਰਗ ਸੀ। ਮ੍ਰਿਤਕ ਕਿਸਾਨ ਦੇ ਦੋ ਪੁੱਤਰ ਹਨ।