
ਦੁਕਾਨਾਂ ਬੰਦ ਹੋਣ ਦਾ ਸਮਾਂ ਸ਼ਾਮ ਨੂੰ 5 ਵਜੇ ਹੋਵੇਗਾ, ਜਦਕਿ ਨਾਈਟ ਕਰਫਿਊ ਸ਼ਾਮ 6 ਵਜੇ ਤੋਂ ਲਾਗੂ ਹੋ ਜਾਵੇਗਾ।
ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸੂਬੇ 'ਚ ਨਵੀਂ ਪਾਬੰਦੀਆਂ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਨਿੱਜੀ ਦਫ਼ਤਰਾਂ ਤੇ ਸਰਵਿਸ ਇੰਡਸਟਰੀ ਨੂੰ 'ਵਰਕ ਫਰਾਮ ਹੋਮ' ਕਰਨ ਦਾ ਐਲਾਨ ਕੀਤਾ ਹੈ। ਸੂਬੇ 'ਚ ਦੁਕਾਨਾਂ ਬੰਦ ਹੋਣ ਦਾ ਸਮਾਂ ਸ਼ਾਮ ਨੂੰ 5 ਵਜੇ ਹੋਵੇਗਾ, ਜਦਕਿ ਨਾਈਟ ਕਰਫਿਊ ਸ਼ਾਮ 6 ਵਜੇ ਤੋਂ ਲਾਗੂ ਹੋ ਜਾਵੇਗਾ। ਇਹ ਆਦੇਸ਼ ਅੱਜ ਯਾਨੀ 27 ਅ੍ਰਪੈਲ ਤੋਂ ਹੀ ਲਾਗੂ ਹੋਣਗੇ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਸਾਰਿਆਂ ਨੂੰ 6 ਵਜੇ ਤੱਕ ਆਪਣਾ ਕਾਰੋਬਾਰ ਸਮੇਟ ਕੇ ਘਰ ਪਹੁੰਚਣ ਲਈ ਸਖ਼ਤ ਨਿਰਦੇਸ਼ ਦਿੱਤੇ ਹਨ।
- ਪੰਜਾਬ 'ਚ ਸ਼ੋਅਰੂਮ, ਮਾਲ, ਰੈਸਟੋਰੈਂਟ ਸਾਰੇ 5 ਵਜੇ ਬੰਦ ਹੋ ਜਾਣਗੇ। ਹੋਮ ਡਲਿਵਰੀ ਦੀ ਇਜਾਜ਼ਤ ਰਾਤ 9 ਵਜੇ ਤੱਕ ਰਹੇਗੀ।
-ਸਵੇਰੇ 6 ਤੋਂ ਸਵੇਰੇ 5 ਵਜੇ ਨਾਈਟ ਕਰਫਿਊ ਰਹੇਗਾ। ਇਸ ਦੌਰਾਨ ਗ਼ੈਰ-ਜ਼ਰੂਰੀ ਗਤੀਵਿਧੀਆਂ ਦੀ ਇਜਾਜ਼ਤ ਨਹੀਂ ਹੋਵੇਗੀ।
- ਸੇਵਾ ਉਦਯੋਗ ਸਮੇਤ ਸਾਰੇ ਨਿੱਜੀ ਦਫ਼ਤਰਾਂ ਨੂੰ ਵਰਕ ਫਰਾਮ ਹੋਮ ਕਰਨ ਲਈ ਕਿਹਾ ਗਿਆ ਹੈ।
- ਸ਼ਨਿਚਰਵਾਰ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੋਂ ਹਫ਼ਤੇ 'ਚ ਕਰਫਿਊ ਰਹੇਗਾ। ਹਾਲਾਂਕਿ ਸਾਰੀ ਜ਼ਰੂਰੀ ਗਤੀਵਿਧੀਆਂ ਨੂੰ ਛੋਟ ਮਿਲੇਗੀ।
ਮੈਡੀਕਲ ਦੁਕਾਨਾਂ, ਦੁੱਧ, ਡੇਅਰੀ ਪ੍ਰੋਡਕਟਸ, ਸਬਜ਼ੀ, ਫਲ ਆਦਿ ਨੂੰ ਛੋਟ ਦਿੱਤੀ ਗਈ ਹੈ।
ਉਦਯੋਗਿਕ ਕਾਰਖਾਨੇ ਜਿੱਥੇ 24 ਘੰਟੇ ਸ਼ਿਫਟਾਂ ਲੱਗਦੀਆਂ ਹਨ, ਖੁੱਲ੍ਹੇ ਰਹਿਣਗੇ।
ਬਸ, ਟ੍ਰੇਨ, ਹਵਾਈ ਯਾਤਰੀਆਂ ਦੀ ਆਵਾਜਾਈ ਨੂੰ ਇਸ ਕਰਫਿਊ ਤੋਂ ਬਾਹਰ ਰੱਖਿਆ ਗਿਆ ਹੈ।
ਉਸਾਰੀ ਦਾ ਕੰਮ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਜਾਰੀ ਰਹੇਗਾ।