ਵਿਜੈ ਇੰਦਰ ਸਿੰਗਲਾ ਨੇ ਆਪਸੀ ਬਦਲੀਆਂ ਦੇ ਸਬੰਧ ਵਿਚ ਅਧਿਆਪਕਾਂ ਨੂੰ ਇੱਕ ਹੋਰ ਮੌਕਾ ਦਿੱਤਾ 
Published : Apr 27, 2021, 2:46 pm IST
Updated : Apr 27, 2021, 2:46 pm IST
SHARE ARTICLE
Vijay Inder Singla gave another chance to the teachers regarding mutual transfers
Vijay Inder Singla gave another chance to the teachers regarding mutual transfers

ਅਧਿਆਪਕਾਂ ਨੂੰ ਆਪਣਾ ਬਿਨੇਪੱਤਰ ਈ-ਪੰਜਾਬ ਪੋਰਟਲ ’ਤੇ 28 ਅਪ੍ਰੈਲ ਤੱਕ ਅਪਲੋਡ ਕਰਨ ਲਈ ਆਖਿਆ ਗਿਆ

ਚੰਡੀਗੜ੍ਹ: ਸਕੂਲ ਅਧਿਆਪਕਾਂ ਨੂੰ ਆਪਸੀ ਬਦਲੀਆਂ ਕਰਵਾਉਣ ਦੇ ਸਬੰਧ ਵਿੱਚ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਉਨ੍ਹਾਂ ਨੂੰ ਇੱਕ ਹੋਰ ਮੌਕਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਪਣਾ ਬਿਨੇਪੱਤਰ ਈ-ਪੰਜਾਬ ਪੋਰਟਲ ’ਤੇ 28 ਅਪ੍ਰੈਲ ਤੱਕ ਅਪਲੋਡ ਕਰਨ ਲਈ ਆਖਿਆ ਗਿਆ ਹੈ।

vijay inder singlaVijay Inder Singla

ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਹਾਲ ਹੀ ਵਿੱਚ ਭਰਤੀ ਹੋਏ 3582 ਅਧਿਆਪਕਾਂ ਨੂੰ ਆਪਸੀ ਬਦਲੀ ਕਰਵਾਉਣ ਦੀ ਛੋਟ ਦਿੱਤੀ ਗਈ ਹੈ। ਬੁਲਾਰੇ ਅਨੁਸਾਰ ਅੰਤਰ ਜ਼ਿਲ੍ਹਾ ਐਡਜਸਟਮੈਂਟ ਦੇ ਲਈ ਦੋਵੇਂ ਉਮੀਦਵਾਰ ਇੱਕ ਹੀ ਕੈਟਾਗਰੀ ਦੇ ਹੋਣੇ ਚਾਹੀਦੇ ਹਨ ਜਦਕਿ ਜ਼ਿਲ੍ਹੇ ਅੰਦਰ ਆਪਸੀ ਐਡਸਟਮੈਂਟ ਕਰਵਾਉਣ ਵਾਲੇ ਦੋਵੇਂ ਉਮੀਦਵਾਰ ਵੱਖਰੀ ਵੱਖਰੀ ਕੈਟਾਗਰੀ ਦੇ ਹੋ ਸਕਦੇ ਹਨ।

School education departmentSchool education department

ਇਸ ਦੇ ਨਾਲ ਹੀ ਵਿਭਾਗ ਦੇ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕੁੱਝ ਅਧਿਆਪਕ, ਹੈਡ ਟੀਚਰ ਅਤੇ ਸੈਂਟਰ ਹੈਡ ਟੀਚਰ ਬਦਲੀ ਦੀਆਂ ਸ਼ਰਤਾਂ ਪੂਰੀਆਂ ਨਾ ਹੋਣ ਕਾਰਨ ਆਪਸੀ ਬਦਲੀ ਹੀ ਅਪਲਾਈ ਨਹੀਂ ਕਰ ਸਕੇ। ਇਸ ਕਰਕੇ ਬਦਲੀ ਕਰਵਾਉਣ ਦੇ ਚਾਹਵਾਨ ਨਵੇਂ ਭਰਤੀ ਹੋਏ 3582 ਅਧਿਆਪਕਾਂ, ਸਿੱਧੀ ਭਰਤੀ ਰਾਹੀਂ ਭਰਤੀ ਹੋਏ ਹੈਡ ਟੀਚਰਜ਼ ਅਤੇ ਸੈਂਟਰ ਹੈਡ ਟੀਚਰਜ਼ ਨੂੰ 28 ਅਪ੍ਰੈਲ ਤੱਕ ਈ-ਪੰਜਾਬ ਪੋਰਟਲ ’ਤੇ ਆਪਣੀ ਆਪਣੀ ਆਮ ਜਾਣਕਾਰੀ, ਸਰਵਿਸ ਰਿਕਾਰਡ, ਨਤੀਜੇ ਆਦਿ ਅਪਲੋਡ ਕਰਨ ਵਾਸਤੇ ਸਮਾਂ ਦਿੱਤਾ ਹੈ।

Vijay Inder SinglaVijay Inder Singla

ਬੁਲਾਰੇ ਅਨੁਸਾਰ ਇਨ੍ਹਾਂ ਉਪਰੋਕਤ ਅਧਿਆਪਕਾਂ ਤੋਂ ਇਲਾਵਾ ਅਧਿਆਪਕ ਤਬਾਦਲਾ ਨੀਤੀ 2019 ਹੇਠ ਬਦਲੀ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਚਾਹਵਾਨ ਅਧਿਆਪਕ ਵੀ 28 ਅਪ੍ਰੈਲ ਤੱਕ ਆਨ ਲਾਈਨ ਅਪਲਾਈ ਕਰ ਸਕਦੇ ਹਨ। ਇਹ ਸਾਰੀਆਂ ਬੇਨਤੀਆਂ ਕੇਵਲ ਆਪਸੀ ਬਦਲੀ ਲਈ ਹੀ ਪ੍ਰਾਪਤ ਕੀਤੀਆਂ ਜਾਣਗੀਆਂ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement