
ਲੋਕਾਂ ਨੇ ਲੜਕੀ ਨੂੰ ਇਲਾਜ ਲਈ ਹਸਪਤਾਲ 'ਚ ਕਰਵਾਇਆ ਦਾਖਲ
ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਬੁੱਧਵਾਰ ਨੂੰ ਇੱਕ ਨੌਜਵਾਨ ਵੱਲੋਂ ਬਲਾਤਕਾਰ ਦੀ ਕੋਸ਼ਿਸ਼ ਕਰਨ ਤੋਂ ਬਾਅਦ ਲੜਕੀ ਨੇ ਇਮਾਰਤ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਸ ਦੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਮਾਮਲਾ ਦੁਪਹਿਰ 2:15 ਵਜੇ ਦੇ ਕਰੀਬ ਦੱਸਿਆ ਜਾ ਰਿਹਾ ਹੈ।
Attempted rape of a girl in Ludhiana
ਪੀੜਤਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਵੋਡਾਫੋਨ ਦੇ ਸਟੋਰ 'ਚ ਕੰਮ ਕਰਦੀ ਹੈ। ਅੱਜ ਧੀ ਗਰਾਊਂਡ ਫਲੋਰ ਦੇ ਸਟੋਰ 'ਚ ਇਕੱਲੀ ਸੀ। ਮੁਲਜ਼ਮ ਇੱਥੇ ਗਾਹਕ ਬਣ ਕੇ ਆਇਆ ਅਤੇ ਸ਼ਟਰ ਤੋੜ ਕੇ ਉਸ ਨਾਲ ਬਲਾਤਕਾਰ ਕਰਨ ਲੱਗਾ। ਅਜਿਹੇ 'ਚ ਬੇਟੀ ਆਪਣਾ ਬਚਾਅ ਕਰਦੇ ਹੋਏ ਬਿਲਡਿੰਗ ਦੀ ਪਹਿਲੀ ਮੰਜ਼ਿਲ 'ਤੇ ਚਲੀ ਗਈ। ਮੁਲਜ਼ਮ ਨੂੰ ਆਪਣੇ ਪਿੱਛੇ ਆਉਂਦੇ ਦੇਖ ਕੇ ਉਸ ਨੇ ਸਟੋਰ ਦੀ ਪਹਿਲੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਉਥੋਂ ਫ਼ਰਾਰ ਹੋ ਗਿਆ। ਮੁਲਜ਼ਮ ਇਲਾਕੇ ਵਿੱਚ ਹੀ ਗੋਲਗੱਪੇ ਵੇਚਣ ਦਾ ਕੰਮ ਕਰਦਾ ਹੈ।
Attempted rape of a girl in Ludhiana
ਦੱਸਿਆ ਜਾ ਰਿਹਾ ਹੈ ਕਿ 3 ਦਿਨ ਪਹਿਲਾਂ ਵੀ ਮੁਲਜ਼ਮ ਸਿਮ ਪੋਰਟ ਕਰਵਾਉਣ ਦੇ ਬਹਾਨੇ ਸਟੋਰ 'ਤੇ ਆਇਆ ਸੀ। ਅੱਜ ਜਦੋਂ ਉਹ ਆਇਆ ਤਾਂ ਉਸ ਨੇ ਲੜਕੀ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਫੈਲ ਗਈ ਹੈ ਅਤੇ ਲੋਕ ਪੁਲਿਸ ਨੂੰ ਕੋਸ ਰਹੇ ਹਨ। ਲੋਕਾਂ ਅਨੁਸਾਰ ਘਟਨਾ ਤੋਂ ਕਰੀਬ ਅੱਧੇ ਘੰਟੇ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ।
Attempted rape of a girl in Ludhiana
ਲੜਕੀ ਦੇ ਨਾਲ ਆਏ ਲੋਕਾਂ ਨੇ ਦੱਸਿਆ ਕਿ ਜਲਦਬਾਜ਼ੀ 'ਚ ਭੱਜਦਾ ਹੋਇਆ ਦੋਸ਼ੀ ਨੌਜਵਾਨ ਆਪਣਾ ਆਧਾਰ ਕਾਰਡ ਉਥੇ ਹੀ ਭੁੱਲ ਗਿਆ ਪਰ ਇਸ ਮਾਮਲੇ 'ਚ ਪੁਲਿਸ ਕੁਝ ਵੀ ਕਹਿਣ ਤੋਂ ਝਿਜਕ ਰਹੀ ਹੈ। ਦੋਸ਼ੀ ਨੌਜਵਾਨ ਦੀ ਫੋਟੋ ਵੀ ਲੋਕਾਂ ਦੇ ਸਾਹਮਣੇ ਆ ਚੁੱਕੀ ਹੈ, ਜੋ ਕਾਫੀ ਵਾਇਰਲ ਹੋ ਰਹੀ ਹੈ। ਉਥੇ ਹੀ ਇਸ ਮਾਮਲੇ ਤੋਂ ਬਾਅਦ ਦੁਕਾਨਦਾਰਾਂ 'ਚ ਵੀ ਗੁੱਸਾ ਹੈ। ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਇਲਾਕੇ ਵਿੱਚ ਸੁਰੱਖਿਆ ਮਜ਼ਬੂਤ ਕਰਨ ਦੀ ਅਪੀਲ ਕੀਤੀ।
ਥਾਣਾ ਜਮਾਲਪੁਰ ਦੇ ਵਧੀਕ ਐਸਐਚਓ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਗਏ ਹਨ। ਦੋਸ਼ੀ ਨੌਜਵਾਨ ਦੀ ਪਛਾਣ ਵੀ ਕਰ ਲਈ ਗਈ ਹੈ। ਲੜਕੀ ਦੇ ਬਿਆਨਾਂ ਤੋਂ ਬਾਅਦ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।