ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਗਾਮੀ ਆਬਕਾਰੀ ਨੀਤੀ
Published : Apr 27, 2022, 9:38 pm IST
Updated : Apr 27, 2022, 9:38 pm IST
SHARE ARTICLE
Harpal Singh Cheema
Harpal Singh Cheema

2022-23 ਸਬੰਧੀ ਲਾਇਸੰਸਧਾਰਕਾਂ ਨਾਲ ਕੀਤੀ ਮੀਟਿੰਗ

 

ਲੁਧਿਆਣਾ : ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਨੀਤੀ, 2022-23 ਦੇ ਸਬੰਧ ਵਿੱਚ ਲਾਇਸੰਸਧਾਰਕਾਂ ਨਾਲ ਪ੍ਰੀ-ਆਬਕਾਰੀ ਨੀਤੀ ਸਬੰਧਤ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੀ ਸਹਿ-ਪ੍ਰਧਾਨਗੀ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਕਰ) ਕੇ.ਏ.ਪੀ. ਸਿਨਹਾ, ਆਈ.ਏ.ਐਸ. ਅਤੇ ਆਬਕਾਰੀ ਕਮਿਸ਼ਨਰ, ਪੰਜਾਬ, ਵਰੁਣ ਰੂਜ਼ਮ, ਆਈ.ਏ.ਐਸ. ਆਬਕਾਰੀ ਕਮਿਸ਼ਨਰੇਟ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਹੋਏ।

 

PHOTOPHOTO

 

ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਲਈ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਫੋਕਸ ਸਿਰਫ਼ ਮਾਲੀਆ ਵਧਾਉਣ ‘ਤੇ ਹੀ ਨਹੀਂ ਹੋਵੇਗਾ, ਸਗੋਂ ਸ਼ਰਾਬ ਦੇ ਕਾਰੋਬਾਰ ‘ਚ ਉਛਾਲ ਰੱਖਣ ‘ਤੇ ਵੀ ਧਿਆਨ ਦਿੱਤਾ ਜਾਵੇਗਾ।

 

PHOTOPHOTO

 

ਮੰਤਰੀ ਨੇ ਕਿਹਾ ਕਿ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਭਾਗੀਦਾਰਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਵਿਚਾਰ ਕਰਕੇ ਨੀਤੀ ਬਣਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬੇਈਮਾਨੀ ਵਾਲੀਆਂ ਗਤੀਵਿਧੀਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਆਂਢੀ ਰਾਜਾਂ ਤੋਂ ਤਸਕਰੀ ਹੋਣ ਵਾਲੀ ਸ਼ਰਾਬ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਜਲਦੀ ਹੀ ਤਿਆਰ ਕੀਤੀ ਜਾਣ ਵਾਲੀ ਆਬਕਾਰੀ ਨੀਤੀ ਬਾਰੇ ਲਾਇਸੰਸਧਾਰਕਾਂ ਤੋਂ ਸੁਝਾਅ ਮੰਗੇ ਅਤੇ ਚੱਲ ਰਹੀ ਨੀਤੀ ਬਾਰੇ ਫੀਡਬੈਕ ਲਈ।  ਲਾਇਸੰਸਧਾਰਕਾਂ ਨੇ ਪਾਲਿਸੀ ਲਈ ਆਪਣੇ ਸੁਝਾਅ ਅਤੇ ਪ੍ਰਸਤਾਵ ਦਿੱਤੇ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਪ੍ਰਸਤਾਵਾਂ ਨੂੰ ਨੀਤੀ ਬਣਾਉਣ ਸਮੇਂ ਵਿਚਾਰਿਆ ਜਾਵੇਗਾ।

Location: India, Punjab

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement