ਜੇ ਸੂਬੇ ਖ਼ਾਤਰ ਸਾਨੂੰ ਬਾਕੀ ਸੂਬਿਆਂ ਜਾਂ ਹੋਰ ਮੁਲਕਾਂ ਵਿਚ ਵੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ : ਭਗਵੰਤ ਮਾਨ
Published : Apr 27, 2022, 12:32 am IST
Updated : Apr 27, 2022, 12:32 am IST
SHARE ARTICLE
image
image

ਜੇ ਸੂਬੇ ਖ਼ਾਤਰ ਸਾਨੂੰ ਬਾਕੀ ਸੂਬਿਆਂ ਜਾਂ ਹੋਰ ਮੁਲਕਾਂ ਵਿਚ ਵੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ : ਭਗਵੰਤ ਮਾਨ

 

ਸਮਝੌਤੇ ਦਾ ਉਦੇਸ਼ ਦੋਵਾਂ ਸਰਕਾਰ ਵੱਲੋਂ ਗਿਆਨ, ਤਜਰਬਾ ਤੇ ਮੁਹਾਰਤ ਨੂੰ  ਆਪਸ ਵਿਚ ਸਾਂਝਾ ਕਰਨਾ


ਨਵੀਂ ਦਿੱਲੀ, 26 ਅਪ੍ਰੈਲ : ਪੰਜਾਬ ਦੇ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਦੀ ਕਾਇਆਕਲਪ ਕਰਨ ਦੇ ਮਨੋਰਥ ਨਾਲ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਵਿਚ ਉਨ੍ਹਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੇ ਦੋਵਾਂ ਸੂਬਿਆਂ ਵੱਲੋਂ ਗਿਆਨ ਦੇ ਆਦਾਨ-ਪ੍ਰਦਾਨ ਲਈ ਸਮਝੌਤਾ (ਨਾਲੇਜ ਸ਼ੇਅਰਿੰਗ ਐਗਰੀਮੈਂਟ) ਸਹੀਬੱਧ ਕੀਤਾ | ਇਹ ਸਮਝੌਤਾ ਸਹੀਬੰਦ ਕਰਨ ਮੌਕੇ ਹੋਈ ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਂਝੇ ਤੌਰ 'ਤੇ ਇਸ ਸਮਝੌਤੇ ਨੂੰ  ਅਨੋਖੀ ਕਿਸਮ ਦੀ ਪਹਿਲ ਦੱਸਦੇ ਹੋਏ ਦੋਵਾਂ ਸੂਬਿਆਂ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਨੂੰ  ਯਕੀਨੀ ਬਣਾਉਣ ਲਈ ਉਸਾਰੂ ਤੇ ਮਿਸਾਲੀ ਕਦਮ ਕਰਾਰ ਦਿਤਾ |
ਇਸ ਸਮਝੌਤੇ ਦਾ ਉਦੇਸ਼ ਦੋਵਾਂ ਸੂਬਿਆਂ ਵਲੋਂ ਲੋਕ ਭਲਾਈ ਲਈ ਇਕ-ਦੂਜੇ ਦਾ ਸਹਿਯੋਗ ਕਰਨ ਵਾਸਤੇ ਗਿਆਨ ਦਾ ਆਦਾਨ-ਪ੍ਰਦਾਨ ਕਰਨਾ ਹੈ | ਇਹ ਸਮਝੌਤਾ ਦੋਵਾਂ ਸਰਕਾਰ ਨੂੰ  ਗਿਆਨ, ਤਜਰਬਾ ਤੇ ਮੁਹਾਰਤ ਆਪਸ ਵਿਚ ਸਾਂਝਾ ਕਰਨ ਦੇ ਯੋਗ ਬਣਾਏਗਾ | ਇਸ ਤਹਿਤ ਦੋਵੇਂ ਸਰਕਾਰਾਂ ਲੋਕਾਂ ਦੀ ਭਲਾਈ ਲਈ ਜਾਣਕਾਰੀ ਹਾਸਲ ਕਰਨ ਵਾਸਤੇ ਮੰਤਰੀਆਂ, ਅਧਿਕਾਰੀਆਂ ਅਤੇ ਹੋਰ ਕਰਮਚਾਰੀਆਂ ਨੂੰ  ਇਕ-ਦੂਜੇ ਦੇ ਸੂਬਿਆਂ ਵਿਚ ਭੇਜਿਆ ਕਰਨਗੀਆਂ |
ਸੂਬੇ ਵਿਚ ਦਿੱਲੀ ਮਾਡਲ ਦੇ ਆਧਾਰ ਉਤੇ 117 ਸਰਕਾਰੀ ਸਕੂਲ ਅਤੇ 117 ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸ਼ੁਰੂਆਤ ਵਜੋਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿਚ ਇਕ-ਇਕ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਸਥਾਪਤ ਕਰੇਗੀ ਤਾਂ ਕਿ ਲੋਕਾਂ ਨੂੰ  ਉਚ ਪੱਧਰ ਦੀ ਸਿੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਹਾਸਲ ਹੋ ਸਕਣ | ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵਿਸ਼ਵ ਪੱਧਰ ਦਾ ਮਾਡਲ ਲਾਗੂ ਕੀਤਾ ਹੈ ਅਤੇ ਪੰਜਾਬ ਸਰਕਾਰ ਇਸ ਮਾਡਲ ਨੂੰ  ਆਪਣੇ ਸੂਬੇ ਵਿਚ ਲਾਗੂ ਕਰਨ ਲਈ ਇਹ ਸਮਝੌਤਾ ਕਰਨ ਵਿਚ ਖੁਸ਼ੀ ਮਹਿਸੂਸ ਕਰਦੀ ਹੈ | ਇਹ ਸਮਝੌਤੇ ਦਾ ਤਰਕ ਪੇਸ਼ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ, Tਮਨੁੱਖ ਦਾ ਸਮੁੱਚਾ ਜੀਵਨ ਇਕ ਵਿਦਿਆਰਥੀ ਵਾਂਗ ਹੋਣਾ ਚਾਹੀਦਾ ਹੈ ਅਤੇ ਜਿੱਥੋਂ ਵੀ ਜੋ ਕੁਝ ਚੰਗਾ ਸਿੱਖਣ ਨੂੰ  ਮਿਲੇ, ਉਸ ਨੂੰ  ਗ੍ਰਹਿਣ ਕਰ ਲੈਣਾ ਚਾਹੀਦਾ ਹੈ | ਇਸੇ ਸੋਚ ਨੂੰ  ਲੈ ਕੇ ਅਸੀਂ ਇਹ ਸਮਝੌਤਾ ਦਿੱਲੀ ਸਰਕਾਰ ਨਾਲ ਕੀਤਾ ਹੈ | ਅਸੀਂ ਇਥੇ ਹੀ ਨਹੀਂ ਰੁਕਾਂਗੇ, ਜੇਕਰ ਸਾਨੂੰ ਆਪਣੇ ਸੂਬੇ ਦੀ ਖਾਤਰ ਬਾਕੀ ਸੂਬਿਆਂ ਜਾਂ ਹੋਰ ਮੁਲਕਾਂ ਵਿਚ ਵੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ |U  
ਵਿਰੋਧੀ ਧਿਰਾਂ ਵਲੋਂ ਇਸ ਸਮਝੌਤੇ ਨੂੰ  ਦਿੱਲੀ ਸਰਕਾਰ ਦੀ ਦਖ਼ਲਅੰਦਾਜ਼ੀ ਹੋਣ ਦਾ ਲਾਏ ਜਾ ਰਹੇ ਦੋਸ਼ ਬਾਰੇ ਪੁੱਛੇ ਜਾਣ ਉਤੇ ਭਗਵੰਤ ਮਾਨ ਨੇ ਕਿਹਾ, Tਸਾਡੇ ਵਿਰੋਧੀ ਬਿਨਾਂ ਕਿਸੇ ਆਧਾਰ ਤੋਂ ਸਿਰਫ ਆਲੋਚਨਾ ਕਰਨ ਲਈ ਹੀ ਰੌਲਾ-ਰੱਪਾ ਪਾ ਰਹੇ ਹਨ | ਇਹ ਇਕਪਾਸੜ ਸਮਝੌਤਾ ਨਹੀਂ ਸਗੋਂ ਇਹ ਸਮਝੌਤਾ ਸਹੀ ਮਾਅਨਿਆਂ ਵਿਚ ਦੋਵਾਂ ਸੂਬਿਆਂ ਵਲੋਂ ਗਿਆਨ ਦਾ ਆਪਸੀ ਆਦਾਨ-ਪ੍ਰਦਾਨ ਕਰਨ ਦਾ ਜ਼ਰੀਆ ਹੈ ਜਿਸ ਨਾਲ ਪੰਜਾਬ, ਦਿੱਲੀ ਪਾਸੋਂ ਸਿਹਤ ਤੇ ਸਿੱਖਿਆ ਵਰਗੇ ਖੇਤਰਾਂ ਵਿਚ ਲਾਗੂ ਕੀਤੇ ਲੋਕ ਪੱਖੀ ਮਾਡਲਾਂ ਨੂੰ  ਅਪਣਾਏਗਾ ਜਦਕਿ ਦਿੱਲੀ, ਪੰਜਾਬ ਪਾਸੋਂ ਖੇਤੀਬਾੜੀ ਵਰਗੇ ਖੇਤਰਾਂ ਵਿਚ ਕੀਤੇ ਗਏ ਵਿਸ਼ਾਲ ਤਜਰਬੇ ਦਾ ਲਾਭ ਲੈ ਸਕਦਾ ਹੈ |U
ਸਿਹਤ ਸੇਵਾਵਾਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਸਿਹਤ ਖੇਤਰ ਦਾ ਬੁਨਿਆਦੀ ਢਾਂਚਾ ਲੜਖੜਾਇਆ ਹੋਇਆ ਹੈ ਕਿਉਂਕਿ ਸਾਡੇ ਕੋਲ ਚੰਗੇ ਡਾਕਟਰ ਅਤੇ ਹੋਰ ਪੈਰਾ-ਮੈਡੀਕਲ ਸਟਾਫ ਤਾਂ ਹੈ ਪਰ ਲੋੜੀਂਦਾ ਢਾਂਚਾ ਨਹੀਂ ਹੈ | ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਆਪਣਾ ਤਜਰਬਾ ਸਾਂਝਾ ਕਰਦੇ ਹੋਇਆ ਕਿਹਾ, Tਮੈਂ ਅਪਣੇ ਸੰਸਦੀ ਕੋਟੇ ਦੇ ਫੰਡ ਵਿਚੋਂ ਸਿਹਤ ਵਿਭਾਗ ਨੂੰ  ਵਾਤਾਨਕੂਲ ਐਂਬੂਲੈਂਸ ਦੇਣਾ ਚਾਹੁੰਦਾ ਸੀ ਪਰ ਮੈਨੂੰ ਇਸ ਕਰ ਕੇ ਨਾਂਹ ਕਰ ਦਿੱਤੀ ਗਈ ਕਿ ਇਸ ਨੂੰ  ਚਲਾਉਣ ਲਈ ਉਨ੍ਹਾਂ ਕੋਲ ਸਟਾਫ ਨਹੀਂ ਹੈ |U
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀ ਨੂੰ  ਲਾਹੇਵੰਦ ਬਣਾਉਣ ਲਈ ਛੇਤੀ ਹੀ ਖੇਤੀਬਾੜੀ ਖੇਤਰ ਲਈ ਫਸਲੀ ਵਿਭਿੰਨਤਾ ਸਮੇਤ ਨਵੀਆਂ ਨੀਤੀਆਂ ਤੇ ਪ੍ਰੋਗਰਾਮ ਤਿਆਰ ਕਰ ਰਹੀ ਹੈ ਤਾਂ ਕਿ ਕਿਸੇ ਵੀ ਕਿਸਾਨ ਨੂੰ  ਖੁਦਕੁਸ਼ੀ ਵਰਗਾ ਕਦਮ ਨਾ ਪੁੱਟਣਾ ਪਵੇ | ਪੰਜਾਬ ਨੂੰ  ਮੁੜ ਰੰਗਲਾ ਪੰਜਾਬ ਬਣਾਉਣ ਨੂੰ  ਵਚਨਬੱਧਤਾ ਨੂੰ  ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ,Tਪੰਜਾਬ ਦੀ ਪੁਰਾਤਨ ਸ਼ਾਨ ਨੂੰ  ਬਹਾਲ ਕਰਨ ਦੇ ਮਿਸ਼ਨ ਵਿਚ ਅਸੀਂ ਇਕੱਲੇ ਨਹੀਂ ਹਾਂ ਸਗੋਂ ਦੁਨੀਆ ਭਰ ਵਿਚ ਬੈਠਾ ਹਰੇਕ ਪੰਜਾਬੀ ਸਾਡਾ ਸਾਥ ਦੇਣ ਲਈ ਤਤਪਰ ਹੈ ਕਿਉਂਕਿ ਉਨ੍ਹਾਂ ਨੂੰ  ਸਾਡੇ ਉਤੇ ਦਿ੍ੜ ਭਰੋਸਾ ਹੈ ਕਿ ਹੁਣ ਕਿਸੇ ਤਰ੍ਹਾਂ ਦੀ ਕੋਈ ਬੇਈਮਾਨੀ ਨਹੀਂ ਹੋਵੇਗੀ |''
ਨਸ਼ਿਆਂ ਦੀ ਰੋਕਥਾਮ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਖੇਤਰ ਵਿਚ ਤਿੰਨ ਪਰਤੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਤਾਂ ਕਿ ਨਸ਼ੇ ਦੇ ਖਾਤਮੇ ਦੇ ਨਾਲ-ਨਾਲ ਨਸ਼ੇ ਤੋਂ ਗ੍ਰਸਤ ਲੋਕਾਂ ਨੂੰ  ਢੁਕਵਾਂ ਇਲਾਜ ਵੀ ਮੁਹਈਆ ਕਰਵਾਇਆ ਜਾ ਸਕੇ | ਇਸ ਮੌਕੇ ਦਿੱਲੀ ਦੇ ਉਪ ਮੁੱਖ ਮਨੀਸ਼ ਸਿਸੋਦੀਆ, ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ, ਰਾਜ ਸਭਾ ਮੈਂਬਰ ਰਾਘਵ ਚੱਢਾ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਸਮੇਤ ਦੋਵਾਂ ਸੂਬਿਆਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ |

 

SHARE ARTICLE

ਏਜੰਸੀ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement