ਪੰਜਾਬ 'ਚ ਮਾਸਕ ਨਾ ਪਾਉਣ 'ਤੇ ਨਹੀਂ ਲੱਗੇਗਾ ਜੁਰਮਾਨਾ- ਸਿਹਤ ਮੰਤਰੀ ਡਾ. ਵਿਜੇ ਸਿੰਗਲਾ
Published : Apr 27, 2022, 4:32 pm IST
Updated : Apr 27, 2022, 4:32 pm IST
SHARE ARTICLE
Health Minister Vijay Singla
Health Minister Vijay Singla

ਕੋਰੋਨਾ ਨੂੰ ਲੈ ਕੇ ਸਿਹਤ ਮੰਤਰੀ ਦਾ ਵੱਡਾ ਬਿਆਨ

 

ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਨੇ ਇਕ ਵਾਰ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਕੋਰੋਨਾ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਇਸ ਦੇ ਨਾਲ ਹੀ ਸਿਹਤ ਮੰਤਰੀ ਵਿਜੇ ਸਿੰਗਲਾ ਨੇ ਵੱਡਾ ਬਿਆਨ ਦਿੱਤਾ ਹੈ ਕਿ ਪੰਜਾਬ 'ਚ ਕੋਰੋਨਾ ਨੂੰ ਲੈ ਕੇ ਸਥਿਤੀ ਕਾਬੂ ਹੇਠ ਹੈ।

 

 

 

ਇਸ ਲਈ ਘਬਰਾਉਣ ਲਈ ਲੋੜ ਨਹੀਂ। ਪੰਜਾਬ 'ਚ ਮਾਸਕ ਨਾ ਪਾਉਣ 'ਤੇ ਕੋਈ ਜੁਰਮਾਨਾ ਜਾਂ ਚਲਾਨ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਮਾਸਕ ਪਾ ਕੇ ਰੱਖਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਪਰ ਜੁਰਮਾਨਾ ਨਹੀਂ ਲੱਗੇਗਾ।

 

 

ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਪ੍ਰਧਾਨ ਮੰਤਰੀ ਨਾਲ ਮੀਟਿੰਗ ਹੋਈ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਲੈ ਕੇ ਘਬਰਾਉਣ ਤੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਲੋਕ ਸੰਜਮ ਵਰਤਣ, ਮਾਸਕ ਜ਼ਰੂਰ ਪਾਉਣ ਪਰ ਮਾਸਕ ਪਾਉਣ 'ਤੇ ਕੋਈ ਸਖ਼ਤੀ ਨਹੀਂ ਤੇ ਨਾ ਹੀ ਕੋਈ ਜੁਰਮਾਨਾ ਹੈ। 

 

ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਲਈ ਅਜੇ ਟੀਕਾਕਰਨ ਲਾਜ਼ਮੀ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਨਾਗਰਿਕਾਂ ਨੂੰ ਕੇਂਦਰ ਸਰਕਾਰ ਦੀਆਂ ਹਦਾਇਤਾਂ ਤੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਡਾ. ਵਿਜੇ ਸਿੰਗਲਾ ਕਿਹਾ ਕਿ ਗੁਆਂਢੀ ਰਾਜਾਂ ਵਿੱਚ ਕੋਰੋਨਾ ਕੇਸ ਵਧ ਰਹੇ ਹਨ। ਇਸ ਲਈ ਪੰਜਾਬ ਚੌਕਸ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਵਿੱਚ ਪੰਜਾਬ ਅੰਦਰ ਕੋਵਿਡ ਦੇ ਕੇਸ ਘੱਟ ਹਨ। ਪਾਜ਼ੇਟੀਵਿਟੀ ਦਰ 0.3 ਤੋਂ 0.5 ਪ੍ਰਤੀਸ਼ਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 97 ਫੀਸਦੀ ਪਹਿਲੀ ਡੋਜ਼ ਹੋ ਚੁੱਕੀ ਹੈ, ਦੂਜੀ ਡੋਜ਼ ਵੀ ਚੱਲ ਰਹੀ ਹੈ। ਬੂਸਟਰ ਡੋਜ਼ ਪੂਰੀ ਹੈ। ਬਾਕੀ ਕੇਂਦਰ ਸਰਕਾਰ ਨੇ ਕਿਹਾ ਕਿ ਜੇਕਰ ਕੁਝ ਚਾਹੀਦਾ ਹੈ ਤਾਂ ਸਹਿਯੋਗ ਦਿੱਤਾ ਜਾਵੇਗਾ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement