ਮਿਸ PTC ਪੰਜਾਬੀ ਮਾਮਲਾ : JD ਰੈਂਜ਼ੀਡੈਂਸੀ ਹੋਟਲ ਦਾ ਮਾਲਕ ਗ੍ਰਿਫ਼ਤਾਰ
Published : Apr 27, 2022, 3:46 pm IST
Updated : Apr 27, 2022, 4:13 pm IST
SHARE ARTICLE
photo
photo

ਲੜਕੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਲੈ ਲੱਗੇ ਹਨ ਇਲਜ਼ਾਮ 

ਮੁਹਾਲੀ : ਮਿਸ ਪੀਟੀਸੀ ਪੰਜਾਬੀ ਮਾਮਲੇ ਵਿਚ ਹੁਣ ਜੇਡੀ ਰੇਜ਼ੀਡੈਂਸੀ ਹੋਟਲ ਦੇ ਮਾਲਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਦਿਨੇਸ਼ ਕੁਮਾਰ ਅਰੋੜਾ ਜੋ ਕਿ ਜੇਡੀ ਰੇਜ਼ੀਡੈਂਸੀ ਦਾ ਮਾਲਕ ਹੈ, ਉਸ ਨੂੰ ਡਿਊਟੀ ਮੈਜਿਸਟ੍ਰੇਟ ਅੱਗੇ ਪੇਸ਼ ਕੀਤਾ ਗਿਆ ਸੀ। ਇਸ ਤੋਂ ਇਲਾਵਾ ਦਿਨੇਸ਼ ਕੁਮਾਰ ਅਰੋੜਾ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਵੀ ਹਾਸਲ ਕੀਤਾ ਗਿਆ ਹੈ।

photo photo

ਇਹ ਮਾਮਲਾ ਹੁਣ ਕਾਫੀ ਤੂਲ ਫੜ੍ਹਦਾ ਹੋਇਆ ਨਜ਼ਰ ਆ ਰਿਹਾ ਹੈ। ਦੱਸ ਦੇਈਏ ਕਿ ਜਿਸ ਹੋਟਲ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ ਉਹ ਮੁਹਾਲੀ ਦੇ ਫੇਜ਼ ਪੰਜ ਵਿਚ ਸਥਿਤ ਹੈ। ਦਿਨੇਸ਼ ਕੁਮਾਰ ਅਰੋੜਾ ਵੀ ਇਸ ਮਾਮਲੇ ਵਿਚ ਨਾਮਜ਼ਦ ਸੀ ਅਤੇ ਇਸ ਦੇ ਚਲਦੇ ਹੀ ਉਸ ਨੂੰ ਡਿਊਟੀ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ ਸੀ।

photo photo

ਜਾਣਕਾਰੀ ਅਨੁਸਾਰ ਮਿਸ ਪੀਟੀਸੀ ਪੰਜਾਬੀ ਸ਼ੋਅ ਵਿਚ ਭਾਗ ਲੈਣ ਵਾਲੀ ਲੜਕੀ ਨੇ ਹੋਟਲ ਮੈਨੇਜਮੈਂਟ ਅਤੇ ਸ਼ੋਅ ਦੇ ਡਾਇਰੈਕਟਰ 'ਤੇ ਵੀ ਗੰਭੀਰ ਇਲਜ਼ਾਮ ਲਗਾਏ ਗਏ ਹਨ।  ਲੜਕੀ ਦਾ ਕਹਿਣਾ ਹੈ ਕਿ ਇਸ ਸ਼ੋਅ ਵਿਚ ਲੜਕੀਆਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ ਅਤੇ ਹੋਟਲ ਮਾਲਕ 'ਤੇ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲੱਗੇ ਹਨ।

photo photo

ਜ਼ਿਕਰਯੋਗ ਹੈ ਕਿ ਪੀਟੀਸੀ ਨੈਟਵਰਕ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।  ਉਨ੍ਹਾਂ ਵਲੋਂ ਜ਼ਮਾਨਤ ਪਟੀਸ਼ਨ ਵੀ ਪਾਈ ਗਈ ਸੀ ਪਰ ਉਸ ਨੂੰ ਵੀ ਖਾਰਜ ਕਰਦਿਆਂ ਨਾਰਾਇਣ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿਤੀ ਗਈ ਸੀ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਦਰਜ ਹੋਈ ਐਫ.ਆਈ.ਆਰ. ਵਿਚ ਰਬਿੰਦਰ ਨਾਰਾਇਣ, ਨੈਂਸੀ ਘੁੰਮਣ, ਨਿਹਾਰੀਕਾ ਜੈਨ ਦੇ ਨਾਮ ਸ਼ਾਮਲ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM

ਕੰਧ ਟੱਪ ਕੇ ਲੱਗਿਆ ਸੀ ਭੱਜਣ,ਖੜ੍ਹ ਖੜ੍ਹ ਦੇਖ ਰਿਹਾ ਸਾਰਾ ਪਿੰਡ,ਹੋ ਗਿਆ ਹੰਗਾਮਾ

20 Feb 2026 1:31 PM

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM
Advertisement