ਕੋਵਿਡ-19 ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ- CM ਮਾਨ
Published : Apr 27, 2022, 6:22 pm IST
Updated : Apr 27, 2022, 6:22 pm IST
SHARE ARTICLE
 CM Mann
CM Mann

ਪੰਜਾਬ ਵਿਚ ਸਥਿਤੀ ਕਾਬੂ ਹੇਠ-ਮੁੱਖ ਮੰਤਰੀ

 

ਚੰਡੀਗੜ੍ਹ: ਕੋਵਿਡ-19 ਦੀ ਨਵੀਂ ਲਹਿਰ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵਧਦੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਹੈ। ਕੋਵਿਡ-19 ਦੇ ਕੇਸਾਂ ਵਿੱਚ ਵਾਧੇ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੁਲਾਈ ਗਈ ਮੁੱਖ ਮੰਤਰੀਆਂ ਦੀ ਵਰਚੁਅਲ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਨੇ ਕੋਵਿਡ ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਕਾਰਗਰ ਪ੍ਰਣਾਲੀ ਵਿਕਸਿਤ ਕੀਤੀ।

 

 

 CM MannCM Mann

ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਕੋਵਿਡ ਮਾਮਲਿਆਂ ਦੇ ਵਾਧੇ ਨਾਲ ਨਜਿੱਠਣ ਲਈ ਲੋੜੀਂਦੇ ਸਾਰੇ ਸਾਧਨ ਉਪਲਬਧ ਹਨ ਅਤੇ ਪੰਜਾਬ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼, ਜੋ ਕਿ ਅਸਲ ਕੋਰੋਨਾ ਯੋਧੇ ਹਨ, ਕੋਵਿਡ ਮਹਾਂਮਾਰੀ ਦੇ ਕਿਸੇ ਵੀ ਵਾਧੇ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।

 CM MannCM Mann

ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਪੱਧਰ ਉਤੇ 87 ਫ਼ੀਸਦ ਦੇ ਮੁਕਾਬਲੇ ਸੂਬੇ ਦੀ 97 ਫ਼ੀਸਦ ਆਬਾਦੀ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਅਤੇ 76 ਫ਼ੀਸਦ ਲੋਕਾਂ ਨੂੰ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ ਅਤੇ ਮਹਾਂਮਾਰੀ ਦਾ ਸਾਹਮਣਾ ਕਰਨ ਲਈ 5.11 ਲੱਖ ਲੋਕਾਂ ਨੂੰ ਬੂਸਟਰ ਡੋਜ਼ ਵੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ ਵਿੱਚ ਬਹੁਤ ਘੱਟ ਕੇਸ (ਸਿਰਫ਼ 176 ਸਰਗਰਮ ਕੇਸ) ਹਨ ਅਤੇ ਰੋਜ਼ਾਨਾ ਔਸਤਨ 25 ਕੇਸ ਆ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕੋਈ ਮਰੀਜ਼ ਗੰਭੀਰ ਹਾਲਤ ਵਿੱਚ ਨਹੀਂ ਹੈ ਅਤੇ ਨਾ ਹੀ ਕੋਈ ਮਰੀਜ਼ ਆਈ.ਸੀ.ਯੂ. ਵਿੱਚ ਭਰਤੀ ਹੈ ਅਤੇ ਸੂਬੇ ਵਿੱਚ ਲੈਵਲ ਦੋ ਦੇ ਸਿਰਫ਼ 6 ਕੇਸ ਹਨ।

 CM MannCM Mann

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਾਧਨਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਕੋਵਿਡ-19 ਦੀ ਸੰਭਾਵਿਤ ਚੌਥੀ ਜਾਂ ਅਗਲੀ ਲਹਿਰ ਨੂੰ ਰੋਕਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਲਈ ਪਾਬੰਦ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਵਿਡ ਸਥਿਤੀ ਉਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ।  ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਪਹਿਲਾਂ ਹੀ ਲੋੜੀਂਦੀ ਗਿਣਤੀ ਵਿੱਚ ਬੈੱਡ ਉਪਲਬਧ ਹਨ ਅਤੇ ਸੂਬਾ ਕੋਵਿਡ ਕੇਸਾਂ ਵਿੱਚ ਵਾਧੇ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 1236 ਬੈੱਡ, ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ 1450 ਬੈੱਡ ਅਤੇ ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਵਿਖੇ 1025 ਬੈੱਡ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਅਤੇ ਫਰੀਦਕੋਟ ਵਿਖੇ ਕ੍ਰਮਵਾਰ 360, 560 ਅਤੇ 400 ਆਕਸੀਜਨ ਬੈੱਡ ਮੌਜੂਦ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅੰਮ੍ਰਿਤਸਰ ਵਿਚ 280 ਆਈ.ਸੀ.ਯੂ. ਬੈੱਡ ਹਨ ਅਤੇ ਪਟਿਆਲਾ ਵਿਚ ਅਜਿਹੇ 280 ਬੈੱਡ ਹਨ ਜਦਕਿ ਅੰਮ੍ਰਿਤਸਰ ਵਿਚ 165 ਕੋਵਿਡ ਵੈਂਟੀਲੇਟਰ ਬੈੱਡ, ਪਟਿਆਲਾ ਵਿਚ 96 ਅਤੇ ਫਰੀਦਕੋਟ ਵਿਚ 141 ਵੈਂਟੀਲੇਟਰ ਬੈੱਡ ਮੌਜੂਦ ਹਨ। ਇਸ ਮੌਕੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement