ਇਤਿਹਾਸ ਬਚਾਓ ਸਿੱਖੀ ਬਚਾਓ ਮੋਰਚੇ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗੇਟ ਕੀਤੇ ਗਏ ਬੰਦ
Published : Apr 27, 2022, 7:15 pm IST
Updated : Apr 27, 2022, 7:15 pm IST
SHARE ARTICLE
PHOTO
PHOTO

'ਪਿਛਲੇ 80 ਦਿਨਾਂ ਤੋਂ ਲਗਾਤਾਰ ਇਤਹਾਸ ਬਚਾਓ ਸਿੱਖੀ ਬਚਾਓ ਮੋਰਚਾ ਪੱਕੇ ਤੌਰ 'ਤੇ ਚੱਲ ਰਿਹਾ ਹੈ'

 

ਮੁਹਾਲੀ : ਇਤਿਹਾਸ ਬਚਾਉ ਸਿੱਖੀ ਬਚਾਓ ਮੋਰਚੇ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਮੁੱਖ ਗੇਟ ਬੰਦ ਕਰ ਰੋਸ ਪ੍ਰਗਟਾਵਾ ਕੀਤਾ ਗਿਆ । ਬਲਦੇਵ ਸਿੰਘ ਸਿਰਸਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 80 ਦਿਨਾਂ ਤੋਂ ਲਗਾਤਾਰ ਇਤਹਾਸ ਬਚਾਓ ਸਿੱਖੀ ਬਚਾਓ ਮੋਰਚਾ ਪੱਕੇ ਤੌਰ 'ਤੇ ਚੱਲ ਰਿਹਾ ਹੈ।  

PHOTOPHOTO

ਅੱਜ ਦੇ ਇਸ ਧਰਨੇ ਵਿੱਚ ਸ਼ਾਮਲ ਹੋਣ ਵਾਲੇ ਪ੍ਰਦਰਸ਼ਨਕਾਰੀਆਂ ਵੱਲੋਂ ਸਵੇਰੇ ਅੱਠ ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗੇਟ ਬੰਦ ਕਰਦਿਆਂ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ ਗਿਆ। ਇਸ ਮੌਕੇ ਧਰਨੇ ਵਿੱਚ ਪਹੁੰਚੇ ਵੱਖ ਵੱਖ ਆਗੂਆਂ ਆਪਣੇ ਵਿਚਾਰ ਪੇਸ਼ ਕੀਤੇ। ਜਿਨ੍ਹਾਂ ਵਿਚ ਅਦਾਕਾਰ ਅਮਿਤੋਜ ਮਾਨ, ਬੀਬੀ ਗੁਰਜੀਤ ਕੌਰ, ਕੁਲਵਿੰਦਰ ਸਿੰਘ ਪੰਜੋਲਾ ਸੁਖਦੇਵ ਸਿੰਘ ਆਦਿ ਮੌਜੂਦ ਸਨ।

ਇਸ ਮੌਕੇ ਵੱਖ-ਵੱਖ ਪ੍ਰਦਰਸ਼ਨਕਾਰੀਆਂ ਵੱਲੋਂ ਇਸ ਮੋਰਚੇ ਨੂੰ ਹੋਰ ਤੇਜ਼ ਕਰਨ ਦੇ ਲਈ ਆਪੋ ਆਪਣੇ ਵਿਚਾਰ ਵੀ ਰੱਖੇ ਗਏ। ਇਸ ਮੌਕੇ ਸਰਦਾਰ ਬਲਦੇਵ ਸਿੰਘ ਸਿਰਸਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਮੋਰਚੇ 'ਚ ਸ਼ਾਮਲ ਹੋਈ ਸੰਗਤ ਦਾ ਧੰਨਵਾਦ ਕੀਤਾ ਅਤੇ ਕਿਹਾ  ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੇ ਇਮਤਿਹਾਨ ਸ਼ੁਰੂ ਹੋਣ ਕਾਰਨ ਮਾਪੇ ਆਪਣੇ ਬੱਚਿਆਂ ਸਮੇਤ ਰੋਲ ਨੰਬਰ ਆਦਿ ਲੈਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਪਹੁੰਚੇ ਹੋਏ ਸਨ ਜਿਨ੍ਹਾਂ ਦੀ ਮੁਸ਼ਕਲ ਨੂੰ ਵੇਖਦਿਆਂ ਹੋਇਆਂ ਅੱਜ ਦੁਪਹਿਰ ਬਾਰਾਂ ਵਜੇ ਗੇਟ ਖੋਲ੍ਹ ਦਿੱਤੇ ਗਏ ਪਰ ਇਸ ਦੇ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ 3 ਮਈ 2022 ਨੂੰ ਸੰਯੁਕਤ ਕਿਸਾਨ ਮੋਰਚੇ ਦੀ ਦਿੱਲੀ ਹੋਣ ਵਾਲੀ ਮੀਟਿੰਗ ਦੇ ਵਿੱਚ ਵੀ ਇਹ ਮਸਲਾ ਉਚੇਚੇ ਤੌਰ ਤੇ ਚੁੱਕਿਆ ਜਾਵੇਗਾ ਅਤੇ ਇਸ ਤੋਂ ਅਗਲਾ ਸਖ਼ਤ ਐਕਸ਼ਨ ਲਿਆ ਜਾਵੇਗਾ ਤਾਂ ਜੋ ਸਿੱਖ ਇਤਿਹਾਸ ਨੂੰ ਬਚਾਇਆ ਜਾ ਸਕੇ। 

ਅੱਜ ਲੰਗਰ ਦੀ ਸੇਵਾ ਕਿਸਾਨ ਸ਼ਹੀਦ ਸਮਾਰਕ ਪਿੰਡ ਝੱਜ ( ਸ੍ਰੀ ਅਨੰਦਪੁਰ ਸਾਹਿਬ ) ਵਲੋਂ ਕੀਤੀ ਗਈ। ਅੱਜ ਦੇ ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਅਤੇ ਹਰਿਆਣਾ ਤੋਂ ਪਹੁੰਚਣ ਵਾਲਿਆਂ ਵਿਚ ਕਰਮ ਸਿੰਘ ਚੁੰਨੀ ਡਾ. ਕਰਮ ਸਿੰਘ ਗੁਰਨਾਮ ਸਿੰਘ ਐੱਨਜੀਓ, ਬੀਬੀ ਗੁਰਜੀਤ ਕੌਰ, ਕੁਲਵਿੰਦਰ ਸਿੰਘ ਪੰਜੋਲਾ, ਵਕੀਲ ਸਿੰਘ ਬਰਾੜ, ਜਤਿੰਦਰ ਸਿੰਘ ਹੁਸ਼ਿਆਰਪੁਰ, ਜਤਿੰਦਰਪਾਲ ਸਿੰਘ ਪਟਿਆਲਾ, ਬਾਬੂ ਲਾਭ ਸਿੰਘ ਸੁਖਚੈਨ ਸਿੰਘ ਚਿੱਲਾ ਸੁਖਦੇਵ ਸਿੰਘ ਸੋਹਣ ਸਿੰਘ ਗੁਰਪ੍ਰੀਤ ਸਿੰਘ ਕਾਲਾ ਲਖਵਿੰਦਰ ਸਿੰਘ ਮਾਸਟਰ ਅਤੇ ਬੀ ਐਸ ਕੰਗ ਆਦਿ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement