ਅੰਮ੍ਰਿਤਸਰ : BSF ਨੇ ਪਾਕਿ ਦੀ ਨਾਪਾਕ ਹਰਕਤ ਕੀਤੀ ਨਾਕਾਮ, ਅਟਾਰੀ ਬਾਰਡਰ 'ਤੇ ਹੇਠਾਂ ਸੁੱਟਿਆ ਪਾਕਿ ਵੱਲੋਂ ਭੇਜਿਆ ਡਰੋਨ
Published : Apr 27, 2023, 11:01 am IST
Updated : Apr 27, 2023, 11:01 am IST
SHARE ARTICLE
PHOTO
PHOTO

2 ਕਿਲੋ ਹੈਰੋਇਨ ਤੇ ਅਫੀਮ ਦੀਆਂ ਡੱਬੀਆਂ ਬਰਾਮਦ

 

ਅੰਮ੍ਰਿਤਸਰ : ਬੀਐਸਐਫ ਨੇ ਪੰਜਾਬ ਦੇ ਅੰਮ੍ਰਿਤਸਰ ਸਰਹੱਦ 'ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਬੁੱਧਵਾਰ-ਵੀਰਵਾਰ ਦਰਮਿਆਨੀ ਰਾਤ ਨੂੰ ਜਵਾਨਾਂ ਨੇ ਗੋਲੀਬਾਰੀ ਕਰ ਕੇ ਪਾਕਿਸਤਾਨੀ ਡਰੋਨ ਨੂੰ ਡੇਗ ਦਿੱਤਾ। ਇਸ ਡਰੋਨ ਦੀ ਰਾਤ ਸਮੇਂ ਨਸ਼ਾ ਤਸਕਰੀ ਵਿੱਚ ਵਰਤੋਂ ਕੀਤੀ ਜਾ ਰਹੀ ਸੀ।

ਬੀਐਸਐਫ ਅਧਿਕਾਰੀਆਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਬਟਾਲੀਅਨ 22 ਦੇ ਜਵਾਨ ਰਾਤ ਸਮੇਂ ਗਸ਼ਤ ’ਤੇ ਸਨ। ਬੀਓਪੀ ਪੁਲ ਮੋਰਾਂ ਨੇੜੇ ਅੱਧੀ ਰਾਤ ਨੂੰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਦੀ ਆਵਾਜ਼ ਸੁਣ ਕੇ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਹੀ ਮਿੰਟਾਂ 'ਚ ਜਵਾਨ ਡਰੋਨ ਨੂੰ ਹੇਠਾਂ ਲਿਆਉਣ 'ਚ ਸਫਲ ਹੋ ਗਏ।

ਗੋਲੀਬਾਰੀ ਦੇ ਕੁਝ ਸਕਿੰਟਾਂ ਵਿੱਚ ਹੀ ਡਰੋਨ ਦੀ ਆਵਾਜ਼ ਬੰਦ ਹੋ ਗਈ। ਬੀਐਸਐਫ ਦੇ ਜਵਾਨਾਂ ਨੇ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਇਹ ਡਰੋਨ ਪੁਲ ਮੋਰਾਂ ਨੇੜੇ ਖੇਤਾਂ ਵਿੱਚ ਟੁਕੜਿਆਂ ਵਿੱਚ ਮਿਲਿਆ ਸੀ। ਬੀਐਸਐਫ ਨੇ ਇਸ ਨੂੰ ਕਬਜ਼ੇ ਵਿੱਚ ਲੈ ਕੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ।

ਡਰੋਨ ਦੇ ਨਾਲ ਪੀਲੀ ਟੇਪ ਨਾਲ ਬੰਨ੍ਹਿਆ ਇੱਕ ਪੈਕਟ ਬਰਾਮਦ ਕੀਤਾ ਗਿਆ ਹੈ। ਇਸ ਬੈਗ ਵਿੱਚੋਂ ਦੋ ਪੈਕੇਟ ਹੈਰੋਇਨ ਬਰਾਮਦ ਹੋਈ ਹੈ। ਜਿਸ ਦਾ ਭਾਰ 2 ਕਿਲੋ ਦੇ ਕਰੀਬ ਹੈ। ਅੰਤਰਰਾਸ਼ਟਰੀ ਪੱਧਰ 'ਤੇ ਇਸ ਖੇਪ ਦੀ ਕੀਮਤ ਕਰੀਬ 14 ਕਰੋੜ ਰੁਪਏ ਹੈ। ਇਸ ਦੇ ਨਾਲ ਹੀ ਇਸ ਖੇਪ ਦੇ ਨਾਲ ਦੋ ਹੋਰ ਪੇਟੀਆਂ ਵੀ ਬਰਾਮਦ ਹੋਈਆਂ ਹਨ, ਜਿਨ੍ਹਾਂ ਵਿੱਚ ਅਫੀਮ ਬਰਾਮਦ ਹੋਈ ਹੈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement