
ਵਕੀਲ ਨੇ ਮੁਲਜ਼ਮ ’ਤੇ ਤਾਣੀ ਪਿਸਤੌਲ
ਰੋਪੜ: ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਮੁਲਜ਼ਮ 'ਤੇ ਅਦਾਲਤ ਵਿਚ ਪੇਸ਼ੀ ਦੌਰਾਨ ਹਮਲੇ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪੁਲਿਸ ਨੇ ਵਿਅਕਤੀ ਨੂੰ ਮੌਕੇ ’ਤੇ ਹਿਰਾਸਤ ਵਿਚ ਲੈ ਲਿਆ।ਦੱਸਿਆ ਜਾ ਰਿਹਾ ਹੈ ਕਿ ਇਹ ਵਕੀਲ ਇਸੇ ਅਦਾਲਤ ਵਿਚ ਵਕਾਲਤ ਕਰਦਾ ਹੈ।
ਇਹ ਵੀ ਪੜ੍ਹੋ: ਜੇਕਰ ਕਾਂਗਰਸ ਦੀ ਵਾਰੰਟੀ ਖ਼ਤਮ ਤਾਂ ਗਾਰੰਟੀ ਦਾ ਕੀ ਮਤਲਬ : PM ਮੋਦੀ
ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਦੀ ਅਦਾਲਤ ਵਿਚ ਪੇਸ਼ੀ ਦੌਰਾਨ ਵਕੀਲ ਨੇ ਹੀ ਉਸ 'ਤੇ ਹਮਲੇ ਦੀ ਕੋਸ਼ਿਸ਼ ਕੀਤੀ। ਇਸ ਵਕੀਲ ਦੀ ਪਛਾਣ ਮੋਰਿੰਡਾ ਵਾਸੀ ਸਾਹਿਬ ਸਿੰਘ ਵਜੋਂ ਹੋਈ ਹੈ। ਜਦੋਂ ਅਦਾਲਤ 'ਚ ਮੁਲਜ਼ਮ ਨੂੰ ਪੇਸ਼ ਕੀਤਾ ਜਾ ਰਿਹਾ ਸੀ ਤਾਂ ਵਕੀਲ ਨੇ ਉਸ 'ਤੇ ਪਿਸਤੌਲ਼ ਤਾਣ ਲਈ, ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਫੁਰਤੀ ਦਿਖਾਉਂਦੇ ਹੋਏ ਵਕੀਲ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ: ਕੈਨੇਡਾ 'ਚ ਕਿਸੇ ਵੀ ਖੇਤਰ ਵਿਚ ਕੰਮ ਕਰਨ ਦਾ ਸੁਨਹਿਰੀ ਮੌਕਾ, ਜਲਦ ਕਰੋ ਅਪਲਾਈ
ਦੱਸ ਦੇਈਏ ਕਿ ਬੇਅਦਬੀ ਮਾਮਲੇ ਵਿਚ ਮੁਲਜ਼ਮ ਨੂੰ ਅੱਜ 2 ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਮਗਰੋਂ ਪੇਸ਼ੀ ਲਈ ਰੋਪੜ ਅਦਾਲਤ ਲਿਆਂਦਾ ਗਿਆ। ਜ਼ਿਕਰਯੋਗ ਹੈ ਕਿ 24 ਅਪ੍ਰੈਲ ਨੂੰ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਇਕ ਵਿਅਕਤੀ ਜੁੱਤੀਆਂ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ ਅਤੇ ਉਸ ਨੇ ਤਾਬਿਆ ’ਤੇ ਬੈਠੇ ਗ੍ਰੰਥੀ ਸਿੰਘ ਨਾਲ ਕੁੱਟਮਾਰ ਕੀਤੀ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ, ਉਸ ਵਿਰੁਧ ਮਾਮਲਾ ਦਰਜ ਕੀਤਾ ਸੀ।