6 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼, ਪੁਲਿਸ ਨੇ FIR ਕੀਤੀ ਦਰਜ
Published : Apr 27, 2023, 9:06 pm IST
Updated : Apr 27, 2023, 9:17 pm IST
SHARE ARTICLE
Deepak Tandon
Deepak Tandon

ਗੁੱਸੇ 'ਚ ਆਏ ਲੋਕਾਂ ਨੇ ਥਾਣਾ ਕੀਰਤਪੁਰ ਸਾਹਿਬ ਦੇ ਸਾਹਮਣੇ ਧਰਨਾ ਦੇ ਕੇ ਪੁਲਿਸ ਅਤੇ ਮੌਜੂਦਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਗੁੱਸਾ ਪ੍ਰਗਟ ਕੀਤਾ।  

ਰੋਪੜ - ਪਿਛਲੇ ਦਿਨਾਂ ਤੋਂ ਸ਼ੱਕੀ ਹਾਲਾਤਾਂ 'ਚ ਲਾਪਤਾ ਹੋਏ ਕੀਰਤਪੁਰ ਸਾਹਿਬ ਦੇ ਨੌਜਵਾਨ ਦੀਪਕ ਟੰਡਨ ਦੀ ਲਾਸ਼ ਨਹਿਰ 'ਚੋਂ ਬਰਾਮਦ ਹੋ ਗਈ ਹੈ। ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਕੀਰਤਪੁਰ ਸਾਹਿਬ 'ਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿਚ 3 ਲੋਕਾਂ 'ਤੇ ਮਾਮਲਾ ਦਰਜ ਕੀਤਾ ਹੈ ਜਿਹਨਾਂ ਦੇ ਆਪ ਆਗੂਆਂ ਨਾਲ ਸਬੰਧ ਹਨ। 

ਦੀਪਕ ਟੰਡਨ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਗੁੱਸੇ 'ਚ ਆਏ ਲੋਕਾਂ ਨੇ ਥਾਣਾ ਕੀਰਤਪੁਰ ਸਾਹਿਬ ਦੇ ਸਾਹਮਣੇ ਧਰਨਾ ਦੇ ਕੇ ਪੁਲਿਸ ਅਤੇ ਮੌਜੂਦਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਕੇ ਗੁੱਸਾ ਪ੍ਰਗਟ ਕੀਤਾ। ਜਿਸ ਤੋਂ ਬਾਅਦ ਤਕਰੀਬਨ ਵੱਡੀ ਗਿਣਤੀ ਵਿਚ ਲੋਕਾਂ ਨੇ ਊਨਾ ਹਿਮਾਚਲ ਚੰਡੀਗੜ੍ਹ ਮਾਰਗ ਨੂੰ ਜਾਮ ਕਰ ਦਿੱਤਾ।  ਉਹਨਾਂ ਨੇ ਕਿਹਾ ਕਿ ਜਾਮ ਉਦੋਂ ਤੱਕ ਨਹੀਂ ਖੋਲ੍ਹਿਆ ਜਾਵੇਗਾ ਜਦੋਂ ਤੱਕ ਆਮ ਆਦਮੀ ਪਾਰਟੀ ਦੇ ਵੱਡੇ ਆਗੂਆਂ ਖਿਲਾਫ਼ ਕਾਰਵਾਈ ਨਹੀਂ ਹੁੰਦੀ। 
ਮਾਮਲਾ 21 ਅਪ੍ਰੈਲ ਦੀ ਅੱਧੀ ਰਾਤ ਦਾ ਹੈ ਜਦੋਂ ਟੰਡਨ ਇਸ ਤੋਂ ਪਹਿਲਾਂ ਸ਼ੱਕੀ ਹਾਲਾਤਾਂ 'ਚ ਵਟਸਐਪ ਰਾਹੀਂ ਸੁਸਾਈਡ ਨੋਟ ਲਿਖ ਕੇ ਲਾਪਤਾ ਹੋ ਗਿਆ ਸੀ।

ਉਸ ਨੇ ਸੁਸਾਈਡ ਨੋਟ ਵਿਚ ਜਿਨ੍ਹਾਂ ਲੋਕਾਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਦੱਸਿਆ ਹੈ, ਉਹ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਨ। ਜਿਨ੍ਹਾਂ ਵਿੱਚੋਂ ਇੱਕ ਰੂਪਨਗਰ ਜ਼ਿਲ੍ਹੇ ਦਾ ਯੂਥ ਪ੍ਰਧਾਨ ਵੀ ਹੈ। ਪੁਲਿਸ ਟੰਡਨ ਦੀ ਲਾਸ਼ ਦੀ ਭਾਲ ਕਰ ਰਹੀ ਸੀ ਤੇ ਉਹਨਾਂ ਨੇ ਪਰਿਵਾਰਕ ਮੈਂਬਰ ਨੂੰ ਭਰੋਸਾ ਦਿੱਤਾ ਸੀ ਕਿ ਜਦੋਂ ਤੱਕ ਟੰਡਨ ਦੀ ਲਾਸ਼ ਨਹੀਂ ਮਿਲ ਜਾਂਦੀ ਉਦੋਂ ਤੱਕ ਉਹ ਕੋਈ ਕੇਸ ਦਰਜ ਨਹੀਂ ਕਰ ਪਾਉਣਗੇ। 

ਜਿਹਨਾਂ ਨੂੰ ਦੀਪਕ ਟੰਡਨ ਨੇ ਸੁਸਾਈਡ ਨੋਟ ਰਾਹੀਂ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ ਪਰ ਵੀਰਵਾਰ ਸਵੇਰੇ ਦੀਪਕ ਟੰਡਨ ਦੀ ਲਾਸ਼ ਨਹਿਰ 'ਚੋਂ ਬਰਾਮਦ ਹੋਈ, ਜਿਸ ਤੋਂ ਬਾਅਦ ਸ਼ਹਿਰ 'ਚ ਤਣਾਅ ਫੈਲ ਗਿਆ। ਗੁੱਸੇ 'ਚ ਆਏ ਲੋਕਾਂ ਨੇ ਕਾਰਵਾਈ ਅਤੇ ਇਨਸਾਫ਼ ਦੀ ਮੰਗ ਨੂੰ ਲੈ ਕੇ ਥਾਣੇ ਦੇ ਬਾਹਰ ਨਾਅਰੇਬਾਜ਼ੀ ਕਰ ਕੇ ਗੁੱਸਾ ਜ਼ਾਹਰ ਕੀਤਾ, ਜਿਸ ਤੋਂ ਬਾਅਦ ਸ਼ਹਿਰ ਵਾਸੀਆਂ ਨੇ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਊਨਾ ਚੰਡੀਗੜ੍ਹ ਰੋਡ ਜਾਮ ਕਰ ਦਿੱਤਾ।

ਦੀਪਕ ਟੰਡਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਜਿਹਨਾਂ ਦੇ ਸਿਰ 'ਤੇ ਪਿਤਾ ਦਾ ਪਰਛਾਵਾਂ ਵੀ ਨਹੀਂ ਹੈ ਅਤੇ ਟੰਡਨ ਦੀ ਮਾਂ ਵੀ ਇਕ ਗੰਭੀਰ ਬੀਮਾਰੀ ਨਾਲ ਜੂਝ ਰਹੀ ਹੈ। ਦੀਪਕ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਸ਼ਹਿਰ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਲਗਾਤਾਰ ਮੰਗ ਕੀਤੀ ਹੈ ਕਿ ਟੰਡਨ ਨੇ ਜਿਹਨਾਂ ਦਾ ਨਾਮ ਨੋਟ ਵਿਚ ਲਿਖਿਆ ਹੈ ਉਹਨਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇ। ਅਜਿਹਾ ਕੀ ਕਾਰਨ ਸੀ ਜਿਸ ਕਾਰਨ ਦੀਪਕ ਨੇ ਆਪਣੀ ਜਾਨ ਦੇ ਦਿੱਤੀ ਪਰ ਪੁਲਿਸ ਪ੍ਰਸ਼ਾਸਨ ਇਸ ਮਾਮਲੇ 'ਚ ਲਗਾਤਾਰ ਟਾਲ-ਮਟੋਲ ਕਰ ਰਿਹਾ ਹੈ। 

ਦਰਅਸਲ, ਮ੍ਰਿਤਕ ਦੇ ਲਾਪਤਾ ਹੋਣ ਤੋਂ ਪਹਿਲਾਂ ਉਸ ਦੇ ਮੋਬਾਈਲ ਫੋਨ ਤੋਂ 3 ਲੋਕਾਂ ਨੂੰ ਇੱਕ ਸੰਦੇਸ਼ ਭੇਜਿਆ ਗਿਆ ਸੀ, ਜਿਸ ਵਿੱਚ ਉਸ ਨੇ ਆਮ ਆਦਮੀ ਪਾਰਟੀ ਦੇ 3 ਸਥਾਨਕ ਆਗੂਆਂ ਨੂੰ ਪੱਤਰ ਲਿਖ ਕੇ ਉਸ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਾਏ ਸਨ। ਦੀਪਕ ਨੇ ਸੰਦੇਸ਼ 'ਚ ਲਿਖਿਆ ਕਿ ਜੇਕਰ ਮੈਨੂੰ ਕੁਝ ਹੋਇਆ ਤਾਂ ਮੇਰੀ ਮੌਤ ਲਈ ਇਹ ਲੋਕ ਜ਼ਿੰਮੇਵਾਰ ਹੋਣਗੇ। ਇਸ ਤੋਂ ਬਾਅਦ ਹੁਣ ਉਸ ਦੀ ਲਾਸ਼ ਮਿਲ ਗਈ ਹੈ। 
  

SHARE ARTICLE

ਏਜੰਸੀ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement