ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤੀ ਦੀ ਮੌਤ
Published : Apr 27, 2023, 2:30 pm IST
Updated : Apr 27, 2023, 2:30 pm IST
SHARE ARTICLE
Car hit motorcycle riding husband and wife
Car hit motorcycle riding husband and wife

ਤਿੰਨ ਧੀਆਂ ਅਤੇ ਇਕ ਪੁੱਤਰ ਦਾ ਪਿਓ ਸੀ ਮ੍ਰਿਤਕ


 

ਫਿਰੋਜ਼ਪੁਰ: ਮਮਦੋਟ ਰੋਡ ’ਤੇ ਤੇਜ਼ ਰਫ਼ਤਾਰ ਕਾਰ ਨੇ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਨੂੰ ਤੁਰੰਤ ਅੱਗ ਲੱਗ ਗਈ।  ਇਸ ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਬਲਜੀਤ ਕੌਰ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਮਲੋਟ 'ਚ ਅਨਾਜ ਮੰਡੀ 'ਚ ਪਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਬਲਵੀਰ ਸਿੰਘ ਪਿੰਡ ਭਲੂਰ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ। ਉਹ ਆਪਣੀ ਪਤਨੀ ਨਾਲ ਕਿਸੇ ਕੰਮ ਲਈ ਆਪਣੀ ਰਿਸ਼ਤੇਦਾਰੀ ਵਿਚ ਮਮਦੋਟ ਆ ਰਹੇ ਸਨ। ਇਸ ਦੌਰਾਨ ਰਾਸਤੇ ਵਿਚ ਹੀ ਫਿਰੋਜ਼ਪੁਰ ਦੇ ਮਮਦੋਟ ਰੋਡ ’ਤੇ ਸਾਹਮਣੇ ਤੋਂ ਆ ਰਹੀ ਇਕ ਕਾਰ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਬਲਵੀਰ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ ਅਤੇ ਉਸ ਦੀ ਪਤਨੀ ਗੰਭੀਰ ਜ਼ਖਮੀ ਹੋ ਗਈ।

ਇਹ ਵੀ ਪੜ੍ਹੋ: ਪੰਜਾਬ ਵਿਚ 12 ਮੌਜੂਦਾ ਅਤੇ ਸਾਬਕਾ ਵਿਧਾਇਕਾਂ ਵਿਰੁਧ ਦਰਜ ਹਨ ਮਾਮਲੇ

ਮ੍ਰਿਤਕ ਦੇ ਰਿਸ਼ਤੇਦਾਰ ਦਰਸ਼ਨ ਸਿੰਘ ਦਾ ਕਹਿਣਾ ਹੈ ਕਿ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ ਅਤੇ ਉਸ ਵਿਚ ਸਵਾਰ ਨੌਜਵਾਨ ਨਸ਼ੇ ਵਿਚ ਸਨ। ਉਹਨਾਂ ਦੱਸਿਆ ਕਿ ਮ੍ਰਿਤਕ ਤਿੰਨ ਧੀਆਂ ਅਤੇ ਇਕ ਪੁੱਤਰ ਦਾ ਪਿਓ ਸੀ। ਉਹਨਾਂ ਮੰਗ ਕੀਤੀ ਕਿ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਹੋਰ ਨੂੰ ਅਜਿਹੀ ਸਥਿਤੀ ਦਾ ਸਾਹਮਣਾ ਕਰਨਾ ਪਵੇ। ਇਸ ਦੇ ਨਾਲ ਹੀ ਉਹਨਾਂ ਨੇ ਸਰਕਾਰ ਨੂੰ ਨਸ਼ੇ ’ਤੇ ਠੱਲ ਪਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਦਾਂਤੇਵਾੜਾ ਨਕਸਲੀ ਹਮਲੇ ਦੀ Exclusive ਵੀਡੀਓ, ਦੇਖੋ ਕਿਵੇਂ ਹਮਲੇ ਦੌਰਾਨ ਲੜਿਆ ਜ਼ਖਮੀ ਜਵਾਨ  

ਮੌਕੇ ’ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਲਾਸ਼ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਚ ਭੇਜ ਦਿੱਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮਮਦੋਟ ਦੇ ਏਐਸਆਈ ਗੁਰਮੀਤ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement